24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਾਜਪਾ ਹੀ ਪੰਜਾਬ ਦੀ ਖੁਸ਼ਹਾਲੀ ਨੂੰ ਮੁੜ ਬਹਾਲ ਕਰ ਸਕਦੀ ਹੈ - ਬੀਬੀ ਰਾਜਵਿੰਦਰ ਕੌਰ ਸਿਆਲ

ਫ਼ਿਰੋਜਪੁਰ,24 ਅਕਤੂਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਹੀ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣ ਦੀ ਸਮਰੱਥਾ ਰੱਖਦੀ ਹੈ। ਪੰਜਾਬ ਦੇ ਲੋਕਾਂ ਨੂੰ ਬਿਹਤਰ ਭਵਿੱਖ ਦੇਣ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਭਾਜਪਾ ਵਚਨਬੱਧ ਹੈ।

Ad Position 21
No active advertisement
ਅਜੀਤ ਡੈਸਕ 25-10-2026
ਫ਼ਿਰੋਜਪੁਰ,24 ਅਕਤੂਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਹੀ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣ ਦੀ ਸਮਰੱਥਾ ਰੱਖਦੀ ਹੈ। ਪੰਜਾਬ ਦੇ ਲੋਕਾਂ ਨੂੰ ਬਿਹਤਰ ਭਵਿੱਖ ਦੇਣ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਭਾਜਪਾ ਵਚਨਬੱਧ ਹੈ। ਇਹ ਪ੍ਰਗਟਾਵਾ ਬੀਬੀ ਰਾਜਵਿੰਦਰ ਕੌਰ ਸਿਆਲ, ਸੂਬਾ ਸਕੱਤਰ ਮਹਿਲਾ ਮੋਰਚਾ ਭਾਜਪਾ ਪੰਜਾਬ ਅਤੇ ਸੀਨੀਅਰ ਭਾਜਪਾ ਆਗੂ ਹਲਕਾ ਫਿਰੋਜ਼ਪੁਰ ਦਿਹਾਤੀ ਨੇ ਸੀਨੀਅਰ ਭਾਜਪਾ ਆਗੂ ਸੁਖਮੰਦਰ ਸਿੰਘ ਮਿਸ਼ਰੀ ਵਾਲਾ ਦੇ ਗ੍ਰਹਿ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਦੇਸ਼ ਦੇ ਬੁਨਿਆਦੀ ਢਾਂਚੇ, ਸੜਕੀ ਨੈੱਟਵਰਕ, ਉਦਯੋਗਿਕ ਵਿਕਾਸ, ਕਿਸਾਨਾਂ ਦੀ ਭਲਾਈ ਤੇ ਗਰੀਬ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਪੰਜਾਬ ਨੂੰ ਵੀ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਮਿਲਣਾ ਚਾਹੀਦਾ ਹੈ ਤਾਂ ਜੋ ਸੂਬੇ ਵਿਚ ਵਿਕਾਸ ਦੇ ਨਵੇਂ ਰਾਹ ਖੁੱਲ੍ਹ ਸਕਣ ਤੇ ਹਰ ਵਰਗ ਦੀ ਤਰੱਕੀ ਯਕੀਨੀ ਬਣਾਈ ਜਾ ਸਕੇ। ਬੀਬੀ ਸਿਆਲ ਨੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਕਿਸਾਨਾਂ ਦੀ ਆਰਥਿਕ ਮਜ਼ਬੂਤੀ, ਖੇਤੀਬਾੜੀ ਦਾ ਆਧੁਨਿਕੀਕਰਨ, ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ ਬੇਹੱਦ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਟਿੱਬੀ ਨੂੰ ਕਾਂਗਰਸ ਓ.ਬੀ.ਸੀ. ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਫਿਰੋਜ਼ਪੁਰ ਦਿਹਾਤੀ ’ਚ ਖੁਸ਼ੀ ਦੀ ਲਹਿਰ
Ad Position 24