ਗੰਨਮੈਨ ਤੋਂ ਅਫ਼ੀਮ ਮਿਲਣ ਦੇ ਮਾਮਲੇ ਦੀ ਤੱਥਾਂ ਦੇ ਆਧਾਰ ’ਤੇ ਹੋਵੇ ਜਾਂਚ, ਕੁਲਬੀਰ ਸਿੰਘ ਜ਼ੀਰਾ ਨੂੰ ਨਿਸ਼ਾਨਾ ਬਣਾਉਣਾ ਗਲਤ-ਸਰਬਜੀਤ ਕੌਰ ਬਰਾੜ
ਮੁੱਦਕੀ, 24 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਗੰਨਮੈਨ ਕੋਲੋਂ ਅਫ਼ੀਮ ਬਰਾਮਦ ਹੋਣ ਦੇ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਦੀ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਸਰਬਜੀਤ ਕੌਰ ਬਰਾੜ ਮੁੱਦਕੀ ਨੇ ਕਿਹਾ ਕਿ ਇਸ ਮਾਮਲੇ ਵਿਚ ਕੁਲਬੀਰ ਸਿੰਘ ਜ਼ੀਰਾ ਨੂੰ ਨਿਸ਼ਾਨਾ ਬਣਾਉਣਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਗੰਨਮੈਨ ਦੀ ਨਿਯੁਕਤੀ ਤੇ ਉਸ ਦੀ ਕਾਰਗੁਜ਼ਾਰੀ ਦੀ ਨਿਗਰਾਨੀ ਕਰਨਾ ਸਬੰਧਿਤ ਸਰਕਾਰੀ ਤੰਤਰ ਦੀ ਜ਼ਿੰਮੇਵਾਰੀ ਹੈ।
ਮੁੱਦਕੀ, 24 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਗੰਨਮੈਨ ਕੋਲੋਂ ਅਫ਼ੀਮ ਬਰਾਮਦ ਹੋਣ ਦੇ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਦੀ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਸਰਬਜੀਤ ਕੌਰ ਬਰਾੜ ਮੁੱਦਕੀ ਨੇ ਕਿਹਾ ਕਿ ਇਸ ਮਾਮਲੇ ਵਿਚ ਕੁਲਬੀਰ ਸਿੰਘ ਜ਼ੀਰਾ ਨੂੰ ਨਿਸ਼ਾਨਾ ਬਣਾਉਣਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਗੰਨਮੈਨ ਦੀ ਨਿਯੁਕਤੀ ਤੇ ਉਸ ਦੀ ਕਾਰਗੁਜ਼ਾਰੀ ਦੀ ਨਿਗਰਾਨੀ ਕਰਨਾ ਸਬੰਧਿਤ ਸਰਕਾਰੀ ਤੰਤਰ ਦੀ ਜ਼ਿੰਮੇਵਾਰੀ ਹੈ। ਕਿਸੇ ਵਿਅਕਤੀ ਦੇ ਗੰਨਮੈਨ ਕੋਲੋਂ ਕਥਿਤ ਤੌਰ ’ਤੇ ਨਸ਼ੀਲਾ ਪਦਾਰਥ ਬਰਾਮਦ ਹੋਣ ਦੇ ਮਾਮਲੇ ਵਿਚ ਤੱਥਾਂ ਦੇ ਆਧਾਰ ’ਤੇ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਪਹਿਲਾਂ ਕਿਸੇ ਨੂੰ ਬੇਵਜ੍ਹਾ ਨਿਸ਼ਾਨਾ ਬਣਾਉਣਾ ਉਚਿੱਤ ਨਹੀਂ ਹੈ। ਸਰਬਜੀਤ ਕੌਰ ਬਰਾੜ ਨੇ ਕਿਹਾ ਕਿ ਇਸ ਮਾਮਲੇ ਵਿਚ ਸਬੰਧਿਤ ਤੱਥਾਂ ਦੀ ਨਿਰਪੱਖ ਜਾਂਚ ਕਰਕੇ ਸਚਾਈ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਹੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ, ਨਾ ਕਿ ਕਿਸੇ ਨੂੰ ਬਿਨਾਂ ਤੱਥਾਂ ਦੇ ਨਿਸ਼ਾਨਾ ਬਣਾਇਆ ਜਾਵੇ।