24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੱਖੂ ਦੀਆਂ ਬੇਕਰੀਆਂ ਤੇ ਮਠਿਆਈ ਦੀਆਂ ਦੁਕਾਨਾਂ ’ਤੇ ਛਾਪੇਮਾਰੀ ਮਗਰੋਂ ਕਾਰਵਾਈ ਦੇ ਨਤੀਜੇ ਜਨਤਕ ਕੀਤੇ ਜਾਣ- ਪੀਰ ਮੁਹੰਮਦ, ਤਲਵੰਡੀ

ਮੱਖੂ, 24 ਅਕਤੂਬਰ (ਵਰਿੰਦਰ ਮਨਚੰਦਾ)- ਮੱਖੂ ਵਿਖੇ ਫੂਡ ਸੇਫ਼ਟੀ ਵਿਭਾਗ ਵਲੋਂ ਪਿਛਲੇ ਦਿਨਾਂ ਦੌਰਾਨ ਬੇਕਰੀਆਂ, ਮਠਿਆਈਆਂ ਅਤੇ ਹੋਰ ਖਾਧ ਪਦਾਰਥਾਂ ਦੀਆਂ ਦੁਕਾਨਾਂ ’ਤੇ ਕੀਤੀ ਛਾਪੇਮਾਰੀ ਮਗਰੋਂ ਕਾਰਵਾਈ ਦੇ ਨਤੀਜੇ ਜਨਤਕ ਕਰਨ ਦੀ ਮੰਗ ਉੱਠੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾਈ ਆਗੂ ਲਖਵਿੰਦਰ ਸਿੰਘ ਪੀਰ ਮੁਹੰਮਦ, ਸੀਨੀਅਰ ਸੂਬਾਈ ਆਗੂ ਪ੍ਰਗਟ ਸਿੰਘ ਤਲਵੰਡੀ, ਗੁਰਦੀਪ ਸਿੰਘ ਛੀਆਂਪਾੜੀ, ਬਲਬੀਰ ਸਿੰਘ ਔਜਲਾ, ਗੁਰਦੇਵ ਸਿੰਘ ਤਲਵੰਡੀ, ਬਲਵਿੰਦਰ ਸਿੰਘ ਮਰਾੜ ਅਤੇ ਗੁਰਦੇਵ ਸਿੰਘ ਖ਼ਜ਼ਾਨਚੀ ਨੇ ਕਿਹਾ ਕਿ ਛਾਪੇਮਾਰੀ ਦੌਰਾਨ ਕਥਿਤ ਤੌਰ ’ਤੇ ਨਾ-ਖਾਣਯੋਗ ਮਠਿਆਈ ਤੇ ਖੋਆ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਸੀ ਪਰ ਸੈਂਪਲਾਂ ਦੀਆਂ ਰਿਪੋਰਟਾਂ ਤੇ ਅਗਲੀ ਕਾਰਵਾਈ ਬਾਰੇ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।

Ad Position 21
No active advertisement
ਗੱਲਬਾਤ ਕਰਨ ਸਮੇਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾਈ ਆਗੂ ਲਖਵਿੰਦਰ ਸਿੰਘ ਪੀਰ ਮੁਹੰਮਦ, ਸੀਨੀਅਰ ਸੂਬਾਈ ਆਗੂ ਪ੍ਰਗਟ ਸਿੰਘ ਤਲਵੰਡੀ ਤੇ ਹੋਰ ਕਿਸਾਨ ਆਗੂ। ਅਜੀਤ ਤਸਵੀਰ 25-10-2026
ਮੱਖੂ, 24 ਅਕਤੂਬਰ (ਵਰਿੰਦਰ ਮਨਚੰਦਾ)- ਮੱਖੂ ਵਿਖੇ ਫੂਡ ਸੇਫ਼ਟੀ ਵਿਭਾਗ ਵਲੋਂ ਪਿਛਲੇ ਦਿਨਾਂ ਦੌਰਾਨ ਬੇਕਰੀਆਂ, ਮਠਿਆਈਆਂ ਅਤੇ ਹੋਰ ਖਾਧ ਪਦਾਰਥਾਂ ਦੀਆਂ ਦੁਕਾਨਾਂ ’ਤੇ ਕੀਤੀ ਛਾਪੇਮਾਰੀ ਮਗਰੋਂ ਕਾਰਵਾਈ ਦੇ ਨਤੀਜੇ ਜਨਤਕ ਕਰਨ ਦੀ ਮੰਗ ਉੱਠੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾਈ ਆਗੂ ਲਖਵਿੰਦਰ ਸਿੰਘ ਪੀਰ ਮੁਹੰਮਦ, ਸੀਨੀਅਰ ਸੂਬਾਈ ਆਗੂ ਪ੍ਰਗਟ ਸਿੰਘ ਤਲਵੰਡੀ, ਗੁਰਦੀਪ ਸਿੰਘ ਛੀਆਂਪਾੜੀ, ਬਲਬੀਰ ਸਿੰਘ ਔਜਲਾ, ਗੁਰਦੇਵ ਸਿੰਘ ਤਲਵੰਡੀ, ਬਲਵਿੰਦਰ ਸਿੰਘ ਮਰਾੜ ਅਤੇ ਗੁਰਦੇਵ ਸਿੰਘ ਖ਼ਜ਼ਾਨਚੀ ਨੇ ਕਿਹਾ ਕਿ ਛਾਪੇਮਾਰੀ ਦੌਰਾਨ ਕਥਿਤ ਤੌਰ ’ਤੇ ਨਾ-ਖਾਣਯੋਗ ਮਠਿਆਈ ਤੇ ਖੋਆ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਸੀ ਪਰ ਸੈਂਪਲਾਂ ਦੀਆਂ ਰਿਪੋਰਟਾਂ ਤੇ ਅਗਲੀ ਕਾਰਵਾਈ ਬਾਰੇ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਆਗੂਆਂ ਨੇ ਮੰਗ ਕੀਤੀ ਕਿ ਜਾਂਚ ਦੌਰਾਨ ਲਏ ਗਏ ਸੈਂਪਲਾਂ ਦੀਆਂ ਰਿਪੋਰਟਾਂ ਜਨਤਕ ਕੀਤੀਆਂ ਜਾਣ ਤੇ ਫ਼ੇਲ੍ਹ ਹੋਏ ਸੈਂਪਲਾਂ ਨਾਲ ਸਬੰਧਿਤ ਦੁਕਾਨਾਂ ਬਾਰੇ ਨਿਯਮਾਂ ਅਨੁਸਾਰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਖਪਤਕਾਰਾਂ ਨੂੰ ਖਾਧ ਪਦਾਰਥਾਂ ਦੀ ਗੁਣਵੱਤਾ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਮਠਿਆਈ, ਪਨੀਰ ਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਲੋਕਾਂ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ। ਕਿਸਾਨ ਆਗੂਆਂ ਨੇ ਫੂਡ ਸੇਫ਼ਟੀ ਵਿਭਾਗ ਤੋਂ ਮੰਗ ਕੀਤੀ ਕਿ ਛਾਪੇਮਾਰੀ ਤੋਂ ਬਾਅਦ ਵੀ ਦੁਕਾਨਾਂ ਦੀ ਲਗਾਤਾਰ ਜਾਂਚ ਕੀਤੀ ਜਾਵੇ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਾਰਵਾਈ ਸਿਰਫ਼ ਛਾਪੇਮਾਰੀ ਤੱਕ ਸੀਮਤ ਨਾ ਰਹੇ, ਸਗੋਂ ਖਾਧ ਪਦਾਰਥਾਂ ਦੀ ਸੁਰੱਖਿਆ ਤੇ ਸਫ਼ਾਈ ਦੇ ਮਾਪਦੰਡਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਐਮ.ਸੀ. ਵੀਰਪਾਲ ਕੌਰ, ਰਿਟਾਇਰ ਅਫਸਰਾਂ ਅਤੇ ਕਈ ਪਰਿਵਾਰਾਂ ਸਮੇਤ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਡੀ.ਏ.ਪੀ. ਦੀ ਕਿੱਲਤ ਕਾਰਨ ਕਿਸਾਨ ਮਹਿੰਗੀ ਕੀਮਤ ’ਤੇ ਖਾਦ ਖਰੀਦਣ ਲਈ ਮਜਬੂਰ - ਦਵਿੰਦਰ ਸਿੰਘ ਸੇਖੋਂ
Ad Position 24