ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਕੀਤਾ ਸਿਜਦਾ
ਫ਼ਿਰੋਜ਼ਪੁਰ, 25 ਅਕਤੂਬਰ(ਗੁਰਿੰਦਰ ਸਿੰਘ)- ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮਸ਼੍ਰੀ ਪੁਰਸਕਾਰ ਜੇਤੂ ਜਤਿੰਦਰ ਸਿੰਘ ਸ਼ੰਟੀ ਬੀਤੀ ਸ਼ਾਮ ਇਤਿਹਾਸਕ ਸਥਾਨ ਹੁਸੈਨੀਵਾਲਾ ਵਿਖੇ ਪਹੁੰਚੇ ਤੇ ਸ਼ਹੀਦੀ ਸਮਾਰਕ ’ਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ-ਏ-ਆਜ਼ਮ ਸ.
ਫ਼ਿਰੋਜ਼ਪੁਰ, 25 ਅਕਤੂਬਰ(ਗੁਰਿੰਦਰ ਸਿੰਘ)- ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮਸ਼੍ਰੀ ਪੁਰਸਕਾਰ ਜੇਤੂ ਜਤਿੰਦਰ ਸਿੰਘ ਸ਼ੰਟੀ ਬੀਤੀ ਸ਼ਾਮ ਇਤਿਹਾਸਕ ਸਥਾਨ ਹੁਸੈਨੀਵਾਲਾ ਵਿਖੇ ਪਹੁੰਚੇ ਤੇ ਸ਼ਹੀਦੀ ਸਮਾਰਕ ’ਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸੁਤੰਤਰਤਾ ਸੰਗਰਾਮੀ ਬੀ.ਕੇ. ਦੱਤ ਦੀ ਯਾਦ ਵਿਚ ਬਣੇ ਸਮਾਰਕਾਂ ’ਤੇ ਨਤਮਸਤਕ ਹੋ ਕੇ ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਸਿਜਦਾ ਕੀਤਾ। ਜਤਿੰਦਰ ਸਿੰਘ ਸ਼ੰਟੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਵਲੋਂ ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਅਤੇ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਥਾਨਕ ਮੈਂਬਰ ਦਲਜੀਤ ਸਿੰਘ ਸਿੱਧੂ, ਗੁਰਨਾਮ ਸਿੰਘ ਸਿੱਧੂ, ਨਰਿੰਦਰ ਸਿੰਘ ਕੇਸਰ ਆਦਿ ਵੱਡੀ ਗਿਣਤੀ ਵਿਚ ਮੌਜੂਦ ਸਨ।