26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਫਿਰੋਜ਼ਪੁਰ, 25 ਅਕਤੂਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸੰਗਤਾਂ ਨੂੰ ਗੁਰਬਾਣੀ, ਸਿੱਖ ਰਹਿਤ ਮਰਿਆਦਾ ਤੇ ਗੁਰਮਤਿ ਜੀਵਨ ਨਾਲ ਜੋੜਨ ਦੇ ਉਦੇਸ਼ ਨਾਲ ਆਰੰਭੀ ਗਈ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ’ ਤਹਿਤ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ, ਫ਼ਿਰੋਜ਼ਪੁਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਕੀਤੀ।

Ad Position 21
No active advertisement
ਅਜੀਤ ਡੈਸਕ 26-10-2026
ਫਿਰੋਜ਼ਪੁਰ, 25 ਅਕਤੂਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸੰਗਤਾਂ ਨੂੰ ਗੁਰਬਾਣੀ, ਸਿੱਖ ਰਹਿਤ ਮਰਿਆਦਾ ਤੇ ਗੁਰਮਤਿ ਜੀਵਨ ਨਾਲ ਜੋੜਨ ਦੇ ਉਦੇਸ਼ ਨਾਲ ਆਰੰਭੀ ਗਈ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ’ ਤਹਿਤ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ, ਫ਼ਿਰੋਜ਼ਪੁਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਕੀਤੀ। ਉਨ੍ਹਾਂ ਸੰਗਤਾਂ ਨੂੰ ਪ੍ਰੇਰਿਤ ਕੀਤਾ ਕਿ ਅੱਜ ਦੇ ਸਮੇਂ ਵਿਚ ਗੁਰਬਾਣੀ ਨਾਲ ਜੁੜਨਾ, ਬੱਚਿਆਂ ਨੂੰ ਸਿੱਖੀ ਦੀਆਂ ਕਦਰਾਂ-ਕੀਮਤਾਂ ਨਾਲ ਜੋੜਨਾ ਤੇ ਸਿੱਖ ਰਹਿਤ ਮਰਿਆਦਾ ਅਨੁਸਾਰ ਜੀਵਨ ਜਿਊਣਾ ਬੇਹੱਦ ਜ਼ਰੂਰੀ ਹੈ। ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ, ਜਥੇਦਾਰ ਬਲਵਿੰਦਰ ਸਿੰਘ ਭੰਮਾ ਲੰਡਾ, ਜਥੇਦਾਰ ਦਰਸ਼ਨ ਸਿੰਘ ਸੇ਼ੇਰ ਖਾਂ, ਦਰਸ਼ਨ ਸਿੰਘ ਮੋਠਾਂਵਾਲਾ, ਜਥੇਦਾਰ ਸਤਪਾਲ ਸਿੰਘ ਤਲਵੰਡੀ ਭਾਈ, ਇੰਚਾਰਜ ਅਵਤਾਰ ਸਿੰਘ, ਮੈਨੇਜਰ ਤੇਜਬੀਰ ਸਿੰਘ, ਜਸਪਾਲ ਸਿੰਘ, ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਗਿਆਨੀ ਲਖਵਿੰਦਰ ਸਿੰਘ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ, ਢਾਡੀ ਭਾਈ ਜਸਬੀਰ ਸਿੰਘ ਵਲਟੋਹਾ, ਕਵੀਸ਼ਰ ਭਾਈ ਮੱਸਾ ਸਿੰਘ ਸਭਰਾ, ਭਾਈ ਰੇਸ਼ਮ ਸਿੰਘ ਤੇ ਭਾਈ ਹੀਰਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਟੀ. ਰੋਡ ’ਤੇ ਮੋਟਰਸਾਈਕਲ ਤੋਂ ਡਿੱਗੇ ਵਿਅਕਤੀ ਉੱਪਰ ਚੜ੍ਹਿਆ ਟਰਾਲਾ, ਮੌਕੇ ’ਤੇ ਮੌਤ ਅਗਲੀ ਖ਼ਬਰ ਸਹਾਰਾ ਕਲੱਬ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24