ਹੈਰੋਇਨ ਤੇ ਨਸ਼ਾ ਕਰਨ ਵਾਲਾ ਸਾਮਾਨ ਬਰਾਮਦ, ਤਿੰਨ ਵਿਅਕਤੀ ਗ੍ਰਿਫ਼ਤਾਰ
ਮੱਲਾਂਵਾਲਾ, 25 ਅਕਤੂਬਰ (ਗੁਰਦੇਵ ਸਿੰਘ) - ਥਾਣਾ ਆਰਿਫ਼ ਕੇ ਦੀ ਪੁਲਿਸ ਨੇ ਗਸ਼ਤ ਦੌਰਾਨ ਤਿੰਨ ਵਿਅਕਤੀਆਂ ਨੂੰ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਕੋਲੋਂ 1. 80 ਗਰਾਮ ਹੈਰੋਇਨ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਹੈ।
ਮੱਲਾਂਵਾਲਾ, 25 ਅਕਤੂਬਰ (ਗੁਰਦੇਵ ਸਿੰਘ) - ਥਾਣਾ ਆਰਿਫ਼ ਕੇ ਦੀ ਪੁਲਿਸ ਨੇ ਗਸ਼ਤ ਦੌਰਾਨ ਤਿੰਨ ਵਿਅਕਤੀਆਂ ਨੂੰ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਕੋਲੋਂ 1.80 ਗਰਾਮ ਹੈਰੋਇਨ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਆਰਿਫ਼ ਕੇ ਤੋਂ ਪਿੰਡ ਦੌਲਤਪੁਰਾ ਵੱਲ ਗਸ਼ਤ ਕਰਦੀ ਹੋਈ ਜਾ ਰਹੀ ਸੀ। ਇਸ ਦੌਰਾਨ ਰਸਤੇ ਵਿਚ ਸ਼ਮਸ਼ਾਨਘਾਟ ਦੇ ਸਾਹਮਣੇ ਪਈ ਇਕ ਬੇਆਬਾਦ ਜਗ੍ਹਾ ’ਤੇ ਹਲਕੀ ਅੱਗ ਬਲਦੀ ਦਿਖਾਈ ਦਿੱਤੀ। ਪੁਲਿਸ ਪਾਰਟੀ ਨੇ ਜਦੋਂ ਗੱਡੀ ਓਧਰ ਮੋੜੀ ਤਾਂ ਉੱਥੇ ਤਿੰਨ ਵਿਅਕਤੀ ਬੈਠੇ ਦਿਖਾਈ ਦਿੱਤੇ , ਜੋ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਹੇ ਸਨ। ਪੁਲਿਸ ਵਲੋਂ ਜਾਂਚ ਕਰਨ ’ਤੇ ਉਨ੍ਹਾਂ ਕੋਲੋਂ 1.80 ਗਰਾਮ ਹੈਰੋਇਨ, ਸਿਲਵਰ ਪੇਪਰ, ਲਾਈਟਰ ਤੇ ਮਿੱਟੀ ਦੀ ਘੜੀ ਹੋਈ ਪਾਈਪ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈ ਪੁੱਤਰ ਤਾਰਾ ਵਾਸੀ ਪਿੰਡ ਹਸਤੀ ਵਾਲਾ, ਜਗਸੀਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਵਾਰਡ ਨੰਬਰ 8 ਚਰਚ ਨੇੜੇ ਮੁੱਦਕੀ ਤੇ ਬਲੌਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਗੁਰੂ ਰਾਮਦਾਸ ਨਗਰ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ। ਪੁਲਿਸ ਵਲੋਂ ਇਸ ਸਬੰਧੀ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।