ਭਾਈ ਲਾਲੋ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਤਲਵੰਡੀ ਭਾਈ, 25 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਬਾਬਾ ਵਿਸ਼ਵਕਰਮਾ ਜੀ ਕਾਰਪੇਂਟਰ ਲੇਬਰ ਯੂਨੀਅਨ ਤਲਵੰਡੀ ਭਾਈ ਵਲੋਂ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਭਵਨ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਉਪਰੰਤ ਭੋਗ ਪਾਏ ਗਏ।
ਤਲਵੰਡੀ ਭਾਈ, 25 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਬਾਬਾ ਵਿਸ਼ਵਕਰਮਾ ਜੀ ਕਾਰਪੇਂਟਰ ਲੇਬਰ ਯੂਨੀਅਨ ਤਲਵੰਡੀ ਭਾਈ ਵਲੋਂ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਭਵਨ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਉਪਰੰਤ ਭੋਗ ਪਾਏ ਗਏ। ਉਪਰੰਤ ਭਾਈ ਸੇਵਕ ਸਿੰਘ ਦੇ ਰਾਗੀ ਜਥੇ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਭਾਈ ਲਾਲੋ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਵਿਚ ਹਰਦੀਪ ਸਿੰਘ ਹੈਪੀ, ਕੌਂਸਲਰ ਸੰਤੋਖ ਸਿੰਘ ਘੜਿਆਲ ਪੰਜਾਬ ਵਾਲੇ, ਬਲਵੰਤ ਸਿੰਘ ਭੰਗਰਾ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਧਾਨ ਕਾਰਪੇਂਟਰ ਯੂਨੀਅਨ ਜ਼ੀਰਾ, ਸੁਖਜਿੰਦਰ ਸਿੰਘ, ਜਸਵੰਤ ਸਿੰਘ ਪੱਪੂ, ਹਰਜਿੰਦਰ ਸਿੰਘ, ਹਰਦਿਆਲ ਸਿੰਘ, ਮਨਦੀਪ ਸਿੰਘ, ਗਗਨ ਕਲਸੀ, ਹਰਜਿੰਦਰ ਸਿੰਘ ਜਿੰਦੂ, ਮਨਜੀਤ ਸਿੰਘ, ਭੁਪਿੰਦਰ ਸਿੰਘ ਕਲਸੀ ਪ੍ਰਧਾਨ ਰਾਮਗੜ੍ਹੀਆ ਸੇਵਾ ਸੋਸਾਇਟੀ, ਚੇਅਰਮੈਨ ਹਰਪ੍ਰੀਤ ਸਿੰਘ ਕਲਸੀ, ਸੋਨਾ ਕਲਸੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਬਾਬਾ ਵਿਸ਼ਵਕਰਮਾ ਜੀ ਕਾਰਪੈਂਟਰ ਯੂਨੀਅਨ ਤਲਵੰਡੀ ਭਾਈ ਦੇ ਪ੍ਰਧਾਨ ਦਰਸ਼ਨ ਸਿੰਘ ਭਲੂਰ ਨੇ ਸਮਾਗਮ ਵਿਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ।