27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੜੇਮਾਰੀ ਦੇ ਮੁਆਵਜ਼ੇ ਬਾਰੇ ‘ਆਪ’ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ ਦੇ ਬਿਆਨ ’ਤੇ ਉੱਠੇ ਸਵਾਲ, ਕਿਸਾਨਾਂ ਵਿਚ ਰੋਸ

ਫ਼ਿਰੋਜ਼ਪੁਰ, 26 ਅਕਤੂਬਰ(ਕੁਲਬੀਰ ਸਿੰਘ ਸੋਢੀ)- ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ ਵਲੋਂ ਇਕ ਨਿੱਜੀ ਚੈਨਲ ’ਤੇ ਦਿੱਤੇ ਬਿਆਨ ਨੂੰ ਲੈ ਕੇ ਕਿਸਾਨੀ ਹਲਕਿਆਂ ਵਿਚ ਚਰਚਾ ਛਿੜ ਗਈ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਦੀ ਗੱਲ ਸਾਹਮਣੇ ਆ ਰਹੀ ਹੈ ਤੇ ਸਵਾਲ ਉੱਠ ਰਹੇ ਹਨ ਕਿ ਜਦੋਂ ਪਿਛਲੇ ਸਮੇਂ ਦੌਰਾਨ ਕਣਕ ਦੀ ਫ਼ਸਲ ਖ਼ਰਾਬ ਹੋਣ ਤੇ ਹੜ੍ਹਾਂ ਕਾਰਨ ਹੋਏ ਝੋਨੇ ਦੇ ਨੁਕਸਾਨ ਦੀ ਭਰਪਾਈ ਨੂੰ ਲੈ ਕੇ ਕਿਸਾਨਾਂ ਦੀਆਂ ਸ਼ਿਕਾਇਤਾਂ ਬਰਕਰਾਰ ਹਨ ਤਾਂ ਗੜੇਮਾਰੀ ਦੇ ਮੁਆਵਜ਼ੇ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਦੀ ਜ਼ਮੀਨੀ ਹਕੀਕਤ ਕੀ ਹੈ।

Ad Position 21
No active advertisement
ਅਵਤਾਰ ਸਿੰਘ ਮਹਿਮਾ 27-10-2026
ਫ਼ਿਰੋਜ਼ਪੁਰ, 26 ਅਕਤੂਬਰ(ਕੁਲਬੀਰ ਸਿੰਘ ਸੋਢੀ)- ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ ਵਲੋਂ ਇਕ ਨਿੱਜੀ ਚੈਨਲ ’ਤੇ ਦਿੱਤੇ ਬਿਆਨ ਨੂੰ ਲੈ ਕੇ ਕਿਸਾਨੀ ਹਲਕਿਆਂ ਵਿਚ ਚਰਚਾ ਛਿੜ ਗਈ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਦੀ ਗੱਲ ਸਾਹਮਣੇ ਆ ਰਹੀ ਹੈ ਤੇ ਸਵਾਲ ਉੱਠ ਰਹੇ ਹਨ ਕਿ ਜਦੋਂ ਪਿਛਲੇ ਸਮੇਂ ਦੌਰਾਨ ਕਣਕ ਦੀ ਫ਼ਸਲ ਖ਼ਰਾਬ ਹੋਣ ਤੇ ਹੜ੍ਹਾਂ ਕਾਰਨ ਹੋਏ ਝੋਨੇ ਦੇ ਨੁਕਸਾਨ ਦੀ ਭਰਪਾਈ ਨੂੰ ਲੈ ਕੇ ਕਿਸਾਨਾਂ ਦੀਆਂ ਸ਼ਿਕਾਇਤਾਂ ਬਰਕਰਾਰ ਹਨ ਤਾਂ ਗੜੇਮਾਰੀ ਦੇ ਮੁਆਵਜ਼ੇ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਦੀ ਜ਼ਮੀਨੀ ਹਕੀਕਤ ਕੀ ਹੈ। ਕਿਸਾਨਾਂ ਲਈ ਫ਼ਸਲ ਦਾ ਨੁਕਸਾਨ ਸਿਰਫ਼ ਇਕ ਮੌਸਮੀ ਸਮੱਸਿਆ ਨਹੀਂ, ਸਗੋਂ ਉਨ੍ਹਾਂ ਦੀ ਸਾਲ ਭਰ ਦੀ ਮਿਹਨਤ, ਖੇਤੀ ’ਤੇ ਕੀਤੇ ਖ਼ਰਚੇ ਤੇ ਪਰਿਵਾਰ ਦੀ ਆਰਥਿਕਤਾ ਨਾਲ ਜੁੜਿਆ ਮਸਲਾ ਹੈ। ਬੇਮੌਸਮੀ ਮੀਂਹ, ਗੜੇਮਾਰੀ ਤੇ ਹੜ੍ਹਾਂ ਕਾਰਨ ਫ਼ਸਲਾਂ ਪ੍ਰਭਾਵਿਤ ਹੋਣ ਨਾਲ ਕਿਸਾਨਾਂ ਨੂੰ ਬੀਜ, ਖਾਦ, ਕੀਟਨਾਸ਼ਕ, ਡੀਜ਼ਲ ਅਤੇ ਮਜ਼ਦੂਰੀ ’ਤੇ ਕੀਤੇ ਖ਼ਰਚੇ ਦੀ ਭਰਪਾਈ ਕਰਨੀ ਮੁਸ਼ਕਲ ਹੋ ਜਾਂਦੀ ਹੈ। ਅਜਿਹੇ ਹਾਲਾਤ ਵਿਚ ਮੁਆਵਜ਼ੇ ਦੀ ਅਦਾਇਗੀ ਵਿੱਚ ਦੇਰੀ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੰਦੀ ਹੈ। ਕਿਸਾਨਾਂ ਨਾਲ ਜੁੜੇ ਇਸ ਮਾਮਲੇ ਵਿਚ ਸਭ ਤੋਂ ਅਹਿਮ ਸਵਾਲ ਇਹ ਹੈ ਕਿ ਪਿਛਲੇ ਸਮੇਂ ਦੌਰਾਨ ਕਣਕ ਦੀ ਫ਼ਸਲ ਦੇ ਨੁਕਸਾਨ ਅਤੇ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਵਿਚੋਂ ਕਿੰਨੇ ਕਿਸਾਨਾਂ ਨੂੰ ਮੁਆਵਜ਼ਾ ਮਿਲ ਚੁੱਕਾ ਹੈ ਅਤੇ ਕਿੰਨੇ ਕਿਸਾਨ ਅਜੇ ਵੀ ਰਾਹਤ ਦੀ ਉਡੀਕ ਕਰ ਰਹੇ ਹਨ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਸੀ। ਉਨ੍ਹਾਂ ਦੀ ਗਿਰਦਾਵਰੀ ਕਦੋਂ ਹੋਈ, ਕਿੰਨੇ ਕਿਸਾਨ ਮੁਆਵਜ਼ੇ ਲਈ ਯੋਗ ਪਾਏ ਗਏ ਤੇ ਅਦਾਇਗੀ ਦੀ ਪ੍ਰਕਿਰਿਆ ਕਿੱਥੋਂ ਤੱਕ ਪਹੁੰਚੀ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ ਸਿਰਫ ਆਪਣੀ ਸਿਆਸਤ ਨੂੰ ਚਮਕਾਉਣ ਲਈ ਬੇਤੁਕੇ ਬਿਆਨ ਦੇ ਰਿਹਾ ਹੈ ਜਦਕਿ ਸਰਕਾਰ ਵਲੋਂ ਅਜਿਹਾ ਕੋਈ ਬਿਆਨ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਗੱਲ ਕਰਦੇ ਸਮੇਂ ਸਿਰਫ਼ ਤਾਜ਼ਾ ਗੜੇਮਾਰੀ ਨਾਲ ਹੋਏ ਨੁਕਸਾਨ ਤੱਕ ਸੀਮਤ ਰਹਿਣ ਦੀ ਬਜਾਏ ਪਿਛਲੇ ਸਮੇਂ ਦੌਰਾਨ ਕੁਦਰਤੀ ਆਫ਼ਤਾਂ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਦੀ ਸਥਿਤੀ ਦਾ ਵੀ ਜਾਇਜ਼ਾ ਜ਼ਿਲ੍ਹਾ ਪ੍ਰਧਾਨ ਨੂੰ ਲੈਣਾ ਚਾਹੀਦਾ ਹੈ। ਮਹਿਮਾ ਨੇ ਕਿਹਾ ਕਿ ਨੁਕਸਾਨ ਦਾ ਸਹੀ ਮੁਲਾਂਕਣ, ਯੋਗ ਕਿਸਾਨਾਂ ਦੀ ਪਛਾਣ ਤੇ ਰਾਹਤ ਦੀ ਅਦਾਇਗੀ ਬਾਰੇ ਸਪੱਸ਼ਟ ਜਾਣਕਾਰੀ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਵਿਚ ਮੱਦਦਗਾਰ ਹੋ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨੂਰਪੁਰ ਦੀ ਦਾਣਾ ਮੰਡੀ ’ਚ ਗੁੰਡਾਗਰਦੀ, ਨੌਜਵਾਨਾਂ ਨੇ ਮਜ਼ਦੂਰਾਂ ਨੂੰ ਬੁਰੀ ਤਰ੍ਹਾਂ ਕੱਟਿਆ ਅਗਲੀ ਖ਼ਬਰ ਜੀ.ਆਰ.ਪੀ. ਫ਼ਿਰੋਜ਼ਪੁਰ ਨੇ 48 ਕਿੱਲੋ 900 ਗ੍ਰਾਮ ਗਾਂਜਾ ਕੀਤਾ ਬਰਾਮਦ, 2 ਤਸਕਰ ਗ੍ਰਿਫ਼ਤਾਰ ਰੇਲਵੇ ਸਟੇਸ਼ਨ ਤੇ ਟਰੇਨ ਦੇ ਜ...
Ad Position 24