ਅਕਾਲੀ ਦਲ ਬਾਦਲ ਹੀ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰ ਸਕਦੈ- ਮਨਪ੍ਰੀਤ ਸਿੰਘ
ਜ਼ੀਰਾ, 26 ਅਕਤੂਬਰ (ਰਜਨੀਸ਼ ਕਥੂਰੀਆ)- ਪੰਜਾਬ ਵਿਚ ਬਾਦਲ ਸਰਕਾਰ ਦੇ ਰਾਜ ਦੌਰਾਨ ਜੰਗੀ ਪੱਧਰ ’ਤੇ ਵਿਕਾਸ ਦੇ ਕੰਮ ਹੋਏ ਹਨ ਅਤੇ ਅਕਾਲੀ ਦਲ ਬਾਦਲ ਹੀ ਪੰਜਾਬ ਦੇ ਹਿੱਤਾਂ ਦੀ ਸਹੀ ਢੰਗ ਨਾਲ ਰੱਖਿਆ ਕਰ ਸਕਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਆਈ.
ਜ਼ੀਰਾ, 26 ਅਕਤੂਬਰ (ਰਜਨੀਸ਼ ਕਥੂਰੀਆ)- ਪੰਜਾਬ ਵਿਚ ਬਾਦਲ ਸਰਕਾਰ ਦੇ ਰਾਜ ਦੌਰਾਨ ਜੰਗੀ ਪੱਧਰ ’ਤੇ ਵਿਕਾਸ ਦੇ ਕੰਮ ਹੋਏ ਹਨ ਅਤੇ ਅਕਾਲੀ ਦਲ ਬਾਦਲ ਹੀ ਪੰਜਾਬ ਦੇ ਹਿੱਤਾਂ ਦੀ ਸਹੀ ਢੰਗ ਨਾਲ ਰੱਖਿਆ ਕਰ ਸਕਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਆਈ.ਟੀ. ਵਿੰਗ ਹਲਕਾ ਜ਼ੀਰਾ ਦੇ ਇੰਚਾਰਜ ਮਨਪ੍ਰੀਤ ਸਿੰਘ ਬਹਿਕ ਫੱਤੂ ਨੇ ਕੀਤਾ। ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੀ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਪਾਰਟੀ ਦਿਨ ਪ੍ਰਤੀ ਦਿਨ ਮਜਬੂਤ ਹੋ ਰਹੀ ਹੈ ਅਤੇ ਪੰਜਾਬ ਦੇ ਸੂਝਵਾਨ ਲੋਕ ਮੁੜ ਤੋਂ ਪੰਜਾਬ ਵਿਚ ਅਕਾਲੀ ਦਲ ਬਾਦਲ ਦੀ ਸਰਕਾਰ ਵੇਖਣਾ ਚਾਹੁੰਦੇ ਹਨ। ਮਨਪ੍ਰੀਤ ਸਿੰਘ ਨੇ ਕਿਹਾ ਕਿ ਇਹੋ ਕਾਰਨ ਹੈ ਕਿ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਕਬੂਲ ਕਰਦਿਆਂ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਮਨਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਵਿਰੋਧੀ ਪਾਰਟੀਆਂ ਦੇ ਹੋਰ ਵੀ ਵੱਡੇ ਚਿਹਰੇ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਜਾ ਰਹੇ ਹਨ।