27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੁਖਬੀਰ ਸਿੰਘ ਬਾਦਲ ਦੀ ਕਾਰਪੋਰੇਟ ਨੀਤੀ ਨੇ ਅਕਾਲੀ ਦਲ ਦਾ ਪੰਥਕ ਸਰੂਪ ਬਦਲਿਆ- ਕਰਨੈਲ ਸਿੰਘ ਪੀਰ ਮੁਹੰਮਦ

ਮੱਖੂ, 26 ਅਕਤੂਬਰ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੰਥਕ ਵਿਚਾਰਧਾਰਾ ਅਤੇ ਮੂਲ ਸਰੂਪ ਨੂੰ ਬਚਾਉਣ ਲਈ ਸੁਹਿਰਦ ਯਤਨਾਂ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਕਾਰਪੋਰੇਟ ਨੀਤੀ ਨੇ ਇਸ ਦੇ ਪੰਥਕ ਸਰੂਪ ਨੂੰ ਬਦਲ ਕੇ ਰੱਖ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 27-10-2026
ਮੱਖੂ, 26 ਅਕਤੂਬਰ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੰਥਕ ਵਿਚਾਰਧਾਰਾ ਅਤੇ ਮੂਲ ਸਰੂਪ ਨੂੰ ਬਚਾਉਣ ਲਈ ਸੁਹਿਰਦ ਯਤਨਾਂ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਕਾਰਪੋਰੇਟ ਨੀਤੀ ਨੇ ਇਸ ਦੇ ਪੰਥਕ ਸਰੂਪ ਨੂੰ ਬਦਲ ਕੇ ਰੱਖ ਦਿੱਤਾ ਹੈ। ਮੀਡੀਆ ਨੂੰ ਜਾਰੀ ਬਿਆਨ ਵਿਚ ਪੀਰ ਮੁਹੰਮਦ ਨੇ ਕਿਹਾ ਕਿ ਪੰਥਕ ਏਕਤਾ ਦੀ ਇੱਛਾ ਹਰ ਕਿਸੇ ਨੂੰ ਹੈ ਪਰ ਏਕਤਾ ਦੇ ਨਾਂਅ ’ਤੇ ਆਪਣੇ ਨਿੱਜੀ ਸਿਆਸੀ ਹਿੱਤਾਂ ਦੀ ਪੂਰਤੀ ਕਰਨ ਵਾਲੇ ਆਗੂਆਂ ਨੂੰ ਆਪਣੀ ਭੂਮਿਕਾ ਬਾਰੇ ਆਤਮ-ਮੰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿੱਖ ਸਿਆਸਤ ਉਦੋਂ ਹੀ ਮਜ਼ਬੂਤ ਹੋ ਸਕਦੀ ਹੈ, ਜਦੋਂ ਪੰਥ ਅਤੇ ਪੰਜਾਬ ਦੇ ਹਿੱਤਾਂ ਨੂੰ ਨਿੱਜੀ ਸਿਆਸੀ ਲਾਭਾਂ ਤੋਂ ਉੱਪਰ ਰੱਖਿਆ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਵਿਚੋਂ ਟਕਸਾਲੀ ਅਕਾਲੀ ਆਗੂਆਂ ਨੂੰ ਇਕ-ਇਕ ਕਰਕੇ ਬਾਹਰ ਕੀਤਾ ਗਿਆ ਹੈ ਤੇ ਉਨ੍ਹਾਂ ਦੀ ਥਾਂ ਹੋਰਨਾਂ ਪਾਰਟੀਆਂ ਨਾਲ ਸਬੰਧਿਤ ਆਗੂਆਂ ਅਤੇ ਧਨਾਢ ਕਾਰੋਬਾਰੀਆਂ ਨੂੰ ਤਰਜੀਹ ਦੇਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਜਿਹੀ ਕਾਰਜਸ਼ੈਲੀ ਨੇ ਇਸ ਦੀ ਰਵਾਇਤੀ ਪੰਥਕ ਪਛਾਣ ਨੂੰ ਢਾਹ ਲਾਈ ਹੈ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਥਕ ਏਕਤਾ ਸਿਰਫ਼ ਸਿਆਸੀ ਸਮਝੌਤਿਆਂ ਜਾਂ ਸੱਤਾ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਨਾਲ ਸੰਭਵ ਨਹੀਂ, ਸਗੋਂ ਇਸ ਲਈ ਸਿਧਾਂਤਾਂ ਪ੍ਰਤੀ ਵਚਨਬੱਧਤਾ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਪਹਿਲ ਦੇਣੀ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਉਡੀਕ ਸਿੰਘ ਕੁੰਡੇ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਦੀ 25 ਨਵੰਬਰ ਨੂੰ ਹੋਵੇਗੀ ਮਹਾਂਪੰਚਾਇਤ- ਆਹਲੂਵਾਲੀਆ
Ad Position 24