ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਉਡੀਕ ਸਿੰਘ ਕੁੰਡੇ ਨੂੰ ਸ਼ਰਧਾਂਜਲੀ ਭੇਟ
ਫ਼ਿਰੋਜ਼ਪੁਰ, 26 ਅਕਤੂਬਰ(ਗੁਰਿੰਦਰ ਸਿੰਘ)- ਸ. ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੋਸਾਇਟੀ ਪੰਜਾਬ ਵਲੋਂ ਉੱਘੇ ਸਮਾਜ ਸੇਵੀ ਅਤੇ ਉਡੀਕ ਸਿੰਘ ਕੁੰਡੇ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਫ਼ਿਰੋਜ਼ਪੁਰ, 26 ਅਕਤੂਬਰ(ਗੁਰਿੰਦਰ ਸਿੰਘ)- ਸ. ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੋਸਾਇਟੀ ਪੰਜਾਬ ਵਲੋਂ ਉੱਘੇ ਸਮਾਜ ਸੇਵੀ ਅਤੇ ਉਡੀਕ ਸਿੰਘ ਕੁੰਡੇ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿਚ ਸੋਸਾਇਟੀ ਦੇ ਅਹੁਦੇਦਾਰਾਂ ਨੇ ਗੁਰਦੁਆਰਾ ਜੰਜ ਘਰ ਵਿਖੇ ਨਤਮਸਤਕ ਹੋ ਕੇ ਵਿਛੜੀ ਰੂਹ ਨੂੰ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ ਅਤੇ ਮ੍ਰਿਤਕ ਦੇ ਭਰਾ ਬਲਵੀਰ ਸਿੰਘ ਕੁੰਡੇ ਸਮੇਤ ਸਮੁੱਚੇ ਕੁੰਡੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸੋਸਾਇਟੀ ਵਲੋਂ ਜਾਰੀ ਸ਼ੋਕ ਸੰਦੇਸ਼ ਵਿਚ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ। ਸੋਸਾਇਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਡੀਕ ਸਿੰਘ ਕੁੰਡੇ ਦਾ ਵਿਛੋੜਾ ਪਰਿਵਾਰ ਦੇ ਨਾਲ-ਨਾਲ ਸਮਾਜ ਲਈ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸੋਸਾਇਟੀ ਇਸ ਦੁੱਖ ਦੀ ਘੜੀ ਵਿਚ ਕੁੰਡੇ ਪਰਿਵਾਰ ਦੇ ਨਾਲ ਖੜ੍ਹੀ ਹੈ। ਇਸ ਮੌਕੇ ਸੋਸਾਇਟੀ ਦੇ ਚੇਅਰਮੈਨ ਪੰਜਾਬ ਭਗਵਾਨ ਸਿੰਘ ਦੜਿਆਲਾ, ਸਕੱਤਰ ਜਨਰਲ ਪੰਜਾਬ ਸੁਖਮਿੰਦਰ ਸਿੰਘ ਜੱਬਲ, ਵਾਈਸ ਚੇਅਰਮੈਨ ਪੰਜਾਬ ਜਸਵਿੰਦਰ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਜਨਰਲ ਕੌਂਸਲ ਦੇ ਮੈਂਬਰ ਪਰਮਜੀਤ ਸਿੰਘ ਕਲਸੀ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਕਲਸੀ, ਬਲਵੀਰ ਸਿੰਘ ਕੁੰਡੇ, ਰਾਜਵਿੰਦਰ ਸਿੰਘ ਗੋਲਡੀ, ਮਨਜੀਤ ਸਿੰਘ ਲੋਕੋ, ਬਲਵਿੰਦਰ ਸਿੰਘ ਖਾਲਸਾ ਤੇ ਬਲਦੇਵ ਸਿੰਘ ਬਿੱਟੂ ਸਮੇਤ ਹੋਰ ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ।