ਸੂਬਾ ਪੱਧਰੀ ਸ਼ਤਰੰਜ ਮੁਕਾਬਲੇ ਵਿਚ ਯਤੀਨ ਸੋਢੀ ਨੇ ਦੂਜਾ ਸਥਾਨ ਹਾਸਿਲ ਕਰਕੇ ਗੁਰੂਹਰਸਹਾਏ ਦਾ ਨਾਂਅ ਰੌਸ਼ਨ ਕੀਤਾ
ਗੁਰੂਹਰਸਹਾਏ, 26 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਹੋਣਹਾਰ ਵਿਦਿਆਰਥੀ ਯਤੀਨ ਸੋਢੀ ਨੇ ਸੂਬਾ ਪੱਧਰੀ ਸ਼ਤਰੰਜ ਮੁਕਾਬਲੇ ਵਿਚ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਆਪਣੇ ਫਾਰਮ ਹਾਊਸ ਵਿਖੇ ਯਤੀਨ ਸੋਢੀ ਅਤੇ ਉਸ ਦੇ ਪਰਿਵਾਰ ਨੂੰ ਸਨਮਾਨਿਤ ਕਰਦਿਆਂ ਦਿਲੋਂ ਵਧਾਈਆਂ ਦਿੱਤੀਆਂ।
ਗੁਰੂਹਰਸਹਾਏ, 26 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਹੋਣਹਾਰ ਵਿਦਿਆਰਥੀ ਯਤੀਨ ਸੋਢੀ ਨੇ ਸੂਬਾ ਪੱਧਰੀ ਸ਼ਤਰੰਜ ਮੁਕਾਬਲੇ ਵਿਚ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਆਪਣੇ ਫਾਰਮ ਹਾਊਸ ਵਿਖੇ ਯਤੀਨ ਸੋਢੀ ਅਤੇ ਉਸ ਦੇ ਪਰਿਵਾਰ ਨੂੰ ਸਨਮਾਨਿਤ ਕਰਦਿਆਂ ਦਿਲੋਂ ਵਧਾਈਆਂ ਦਿੱਤੀਆਂ। ਇਸ ਮੌਕੇ ਦੀਪਕ ਸ਼ਰਮਾ ਨੇ ਕਿਹਾ ਕਿ ਯਤੀਨ ਦੀ ਇਹ ਉਪਲਬਧੀ ਗੁਰੂਹਰਸਹਾਏ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਯਤੀਨ ਆਉਣ ਵਾਲੇ ਸਮੇਂ ਵਿਚ ਵੀ ਆਪਣੀਆਂ ਪ੍ਰਾਪਤੀਆਂ ਨਾਲ ਆਪਣੇ ਪਰਿਵਾਰ ਅਤੇ ਗੁਰੂਹਰਸਹਾਏ ਦਾ ਨਾਮ ਰੌਸ਼ਨ ਕਰਦਾ ਰਹੇਗਾ। ਇਸ ਮੌਕੇ ਯਤਿਨ ਸੋਢੀ ਦੇ ਪਿਤਾ ਸਵੀਟੀ ਸੋਢੀ, ਨਿਤਿਨ ਕੁਮਾਰ, ਰਵਿੰਦਰ ਸਿੰਘ, ਕੁਲਦੀਪ ਸਿੰਘ, ਧਰਮਪਾਲ ਸਿੰਘ ਸਮੇਤ ਹੋਰ ਸਾਥੀ ਵੀ ਮੌਜੂਦ ਸਨ।