ਅਕਾਲੀ ਦਲ ਵਾਰਿਸ ਪੰਜਾਬ ਨੇ ਹਰਜਿੰਦਰ ਸਿੰਘ ਸੰਧੂ ਨੂੰ ਹਲਕਾ ਜ਼ੀਰਾ ਤੋਂ ਉਮੀਦਵਾਰ ਐਲਾਨਿਆ
ਜ਼ੀਰਾ, 27 ਅਕਤੂਬਰ (ਹਰਜੀਤ ਸਿੰਘ ਗਿੱਲ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਜ਼ੀਰਾ ਦੀ ਸਿਆਸਤ ਵਿਚ ਅਹਿਮ ਐਲਾਨ ਕਰਦਿਆਂ ਭਾਈ ਹਰਜਿੰਦਰ ਸਿੰਘ ਸੰਧੂ ਵਲੋਂ ਪਾਰਟੀ ਲਈ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ’ਤੇ ਸੇਵਾਵਾਂ ਦੇਖਦਿਆਂ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਸ ਸਬੰਧ ਵਿਚ ਪਾਰਟੀ ਦੀ ਚੋਣ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਕੀਤੇ ਗਏ ਇਸ ਐਲਾਨ ਨਾਲ ਹਲਕਾ ਜ਼ੀਰਾ ਦੀਆਂ ਸਿਆਸੀ ਸਰਗਰਮੀਆਂ ’ਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ।
ਹਲਕਾ ਜ਼ੀਰਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਹਰਜਿੰਦਰ ਸਿੰਘ ਸੰਧੂ । ਅਜੀਤ ਤਸਵੀਰ
28-10-2026