ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ ਕੈਂਟ ਵਿਖੇ ਲਗਾਇਆ ਵੋਟਰ ਰਜਿਸਟਰੇਸ਼ਨ ਕੈਂਪ
ਫ਼ਿਰੋਜ਼ਪੁਰ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ ਕੈਂਟ ਵਿਖੇ ਕਾਲਜ ਦੀ ਐੱਨ. ਐੱਸ.
ਫ਼ਿਰੋਜ਼ਪੁਰ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ ਕੈਂਟ ਵਿਖੇ ਕਾਲਜ ਦੀ ਐੱਨ.ਐੱਸ.ਐੱਸ. ਯੂਨਿਟ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਕਾਲਜ ਦੇ ਚੇਅਰਮੈਨ ਅਸੀਸਪ੍ਰੀਤ ਸਿੰਘ ਸਾਈਆਂਵਾਲਾ, ਪ੍ਰਿੰਸੀਪਲ ਡਾ.ਇੰਦਰਜੀਤ ਸਿੰਘ, ਪ੍ਰਧਾਨ. ਗੁਰਦੀਪ ਸਿੰਘ ਸਾਂਗਾ ਅਤੇ ਡਾਇਰੈਕਟਰ ਸਤੀਸ਼ ਗੁਪਤਾ ਦੀ ਯੋਗ ਅਗਵਾਈ ਹੇਠ ਸਫਲਤਾਪੂਰਵਕ ਨੇਪਰੇ ਚੜਿਆ। ਕੈਂਪ ਦਾ ਸੰਚਾਲਨ ਡਿਪਟੀ ਕਮਿਸ਼ਨਰ ਦਫ਼ਤਰ ਦੇ ਚੋਣ ਸੈੱਲ ਤੋਂ ਪਹੁੰਚੇ ਨਰਿੰਦਰ ਸਿੰਘ, ਸਾਜਨ ਕੁਮਾਰ, ਮਨੋਜ ਕੁਮਾਰ ਅਤੇ ਸੁਮਿਤ ਕੁਮਾਰ ਦੀ ਦੇਖ-ਰੇਖ ਹੇਠ ਕੀਤਾ ਗਿਆ। ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕਰਨਾ ਅਤੇ ਲੋਕਤੰਤਰੀ ਪ੍ਰਕਿਰਿਆ ਵਿਚ ਵੋਟ ਦੇ ਮਹੱਤਵ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਕੈਂਪ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਵੀਂ ਵੋਟਰ ਸੂਚੀ ਵਿਚ ਆਪਣੇ ਨਾਮ ਦਰਜ ਕਰਵਾਏ। ਇਸ ਮੌਕੇ ਬੁਲਾਰਿਆਂ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟ ਦੇਸ਼ ਦੇ ਹਰੇਕ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿਚ ਨੌਜਵਾਨਾਂ ਦੀ ਭਾਗੀਦਾਰੀ ਸਭ ਤੋਂ ਅਹਿਮ ਹੈ।