28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਫ਼ਿਰੋਜ਼ਪੁਰ ਕੈਂਟ ’ਚ 2 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ, ਮੁਕੱਦਮਾ ਦਰਜ

ਫਿਰੋਜ਼ਪੁਰ 27 ਅਕਤੂਬਰ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਕੈਂਟ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਐੱਨ.

Ad Position 21
No active advertisement
ਅਜੀਤ ਡੈਸਕ 28-10-2026
ਫਿਰੋਜ਼ਪੁਰ 27 ਅਕਤੂਬਰ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਕੈਂਟ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 26 ਅਕਤੂਬਰ 2026 ਨੂੰ ਏ.ਐੱਸ.ਆਈ. ਭੁਪਿੰਦਰ ਸਿੰਘ ਦੀ ਅਗਵਾਈ ’ਚ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਫ਼ਿਰੋਜ਼ਪੁਰ ਕੈਂਟ ਦੇ 7 ਨੰਬਰ ਚੁੰਗੀ ਇਲਾਕੇ ਵਿਚ ਮੌਜ਼ੂਦ ਸੀ। ਇਸ ਦੌਰਾਨ ਪੁਲਿਸ ਨੂੰ ਇਕ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਅਭਿਸ਼ੇਕ ਉਰਫ਼ ਅਭੀ ਪੁੱਤਰ ਮਾਈਕਲ ਵਾਸੀ 7 ਨੰਬਰ ਚੁੰਗੀ, ਗਵਾਲ ਟੋਲੀ, ਫ਼ਿਰੋਜ਼ਪੁਰ ਕੈਂਟ ਕਥਿਤ ਤੌਰ ’ਤੇ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ ਅਤੇ ਇਸ ਸਮੇਂ ਬਿਜਲੀ ਘਰ ਰੋਡ ਨੇੜੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਅਨੁਸਾਰ ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 191, ਮਿਤੀ 26 ਅਕਤੂਬਰ 2026, ਧਾਰਾ 21/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਦਰਜ ਕੀਤਾ ਗਿਆ। ਮਾਮਲੇ ਵਿਚ 2 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵਲੋਂ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ’ਚ ਮੈਡੀਕਲ ਸਟੋਰ ’ਤੇ ਡਰੱਗ ਕੰਟਰੋਲ ਅਫ਼ਸਰ ਦੀ ਛਾਪੇਮਾਰੀ ਨਸ਼ੀਲੀਆਂ ਦਵਾਈਆਂ ਦੀਆਂ 188 ਇਕਾਈਆਂ ਜ਼ਬਤ ਅਗਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ‘ਝੋਟੇ’ ਦੀ ਸੋਚ ’ਤੇ ਸਾਰੇ ਕਿਸਾਨ ਭਰਾ ਡਟ ਕੇ ਪਹਿਰਾ ਦੇਣਗੇ: ਪ੍ਰਧਾਨ ਗੁਰਬਾਜ ਬਰਾੜ
Ad Position 24