28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਅਕਾਲ ਅਕੈਡਮੀ ਬਸਤੀ ਵਸਾਵਾ ਸਿੰਘ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੱਖੂ, 27 ਅਕਤੂਬਰ (ਵਰਿੰਦਰ ਮਨਚੰਦਾ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਬਸਤੀ ਵਸਾਵਾ ਸਿੰਘ ਵਿਖੇ ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਸ਼ਬਦ ਕੀਰਤਨ, ਕਵੀਸ਼ਰੀ ਅਤੇ ਭਾਸ਼ਣ ਪੇਸ਼ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਮੱਖੂ, 27 ਅਕਤੂਬਰ (ਵਰਿੰਦਰ ਮਨਚੰਦਾ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਬਸਤੀ ਵਸਾਵਾ ਸਿੰਘ ਵਿਖੇ ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਸ਼ਬਦ ਕੀਰਤਨ, ਕਵੀਸ਼ਰੀ ਅਤੇ ਭਾਸ਼ਣ ਪੇਸ਼ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਅਤੇ ਸਿੱਖ ਧਰਮ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਨਿਮਰਤਾ, ਪਿਆਰ, ਸਮਾਨਤਾ, ਸੇਵਾ ਅਤੇ ਆਪਸੀ ਭਾਈਚਾਰੇ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਅਧਿਆਪਕਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਵਿਦਿਆਰਥੀਆਂ ਅੰਦਰ ਨੈਤਿਕ ਕਦਰਾਂ-ਕੀਮਤਾਂ ਅਤੇ ਅਧਿਆਤਮਿਕ ਗੁਣਾਂ ਦਾ ਵਿਕਾਸ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਜਬੀਰ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਸਮਾਗਮ ਨੂੰ ਸਫਲ ਬਣਾਉਣ ਵਿਚ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਬਲਜਿੰਦਰ ਕੌਰ, ਸੁਖਵਿੰਦਰ ਸਿੰਘ, ਮਨਦੀਪ ਕੌਰ, ਗੁਰਵਿੰਦਰ ਕੌਰ ਅਤੇ ਜਸਬੀਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਸਮੁੱਚਾ ਸਮਾਗਮ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਦੇ ਮਾਹੌਲ ਵਿਚ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੁੱਦਕੀ ਇਲਾਕੇ ਦੇ ਕਈ ਆਗੂ ਕੋਰ ਕਮੇਟੀ ਮੈਂਬਰ ਨਿਯੁਕਤ ਅਗਲੀ ਖ਼ਬਰ ਕਾਰਪੇਂਟਰ ਯੂਨੀਅਨ ਵਲੋਂ ਭਾਈ ਲਾਲੋ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ
Ad Position 24