ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੁੱਦਕੀ ਇਲਾਕੇ ਦੇ ਕਈ ਆਗੂ ਕੋਰ ਕਮੇਟੀ ਮੈਂਬਰ ਨਿਯੁਕਤ
ਮੁੱਦਕੀ, 27 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਫ਼ਿਰੋਜ਼ਪੁਰ ਦਿਹਾਤੀ ਹਲਕੇ ਵਿਚ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਦੀ ਸੂਚੀ ਜਾਰੀ ਕਰਦਿਆਂ ਮੁੱਦਕੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਆਗੂਆਂ ਨੂੰ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਮੁੱਦਕੀ, 27 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਫ਼ਿਰੋਜ਼ਪੁਰ ਦਿਹਾਤੀ ਹਲਕੇ ਵਿਚ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਦੀ ਸੂਚੀ ਜਾਰੀ ਕਰਦਿਆਂ ਮੁੱਦਕੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਆਗੂਆਂ ਨੂੰ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਨਿਯੁਕਤ ਕੀਤੇ ਗਏ ਆਗੂਆਂ ਵਿਚ ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ, ਜਗਸੀਰ ਸਿੰਘ ਸੀ.ਓ., ਜਤਿੰਦਰ ਸਿੰਘ ਘਾਲੀ, ਮਹਿੰਦਰ ਸਿੰਘ ਸਿੱਧੂ, ਕਰਮਦੀਨ, ਜੋਗਿੰਦਰ ਸਿੰਘ ਭੁੱਚੋ ਕਾ, ਮਹਾਂਬੀਰ ਸਿੰਘ ਸੰਧੂ ਭੁੱਚੋ ਕਾ, ਸਤਵਿੰਦਰ ਸਿੰਘ ਬਿੰਦਰ ਪ੍ਰਧਾਨ ਕੋਟ ਕਰੋੜ ਅਤੇ ਵੀਰ ਸਿੰਘ ਲੋਹਾਮ ਦੇ ਨਾਮ ਸ਼ਾਮਲ ਹਨ। ਇਨ੍ਹਾਂ ਨਿਯੁਕਤੀਆਂ ਦੀ ਖ਼ਬਰ ਮਿਲਦਿਆਂ ਹੀ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਵਰਕਰਾਂ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਨਿਯੁਕਤੀਆਂ ਨਾਲ ਫ਼ਿਰੋਜ਼ਪੁਰ ਦਿਹਾਤੀ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਜਥੇਬੰਦਕ ਢਾਂਚਾ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਤਜਰਬੇਕਾਰ ਆਗੂਆਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਨਵਾਂ ਉਤਸ਼ਾਹ ਮਿਲੇਗਾ। ਇਨ੍ਹਾਂ ਨਿਯੁਕਤੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਪੱਖੋਂ ਵੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਨਵ-ਨਿਯੁਕਤ ਕੋਰ ਕਮੇਟੀ ਮੈਂਬਰਾਂ ਨੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਪਾਰਟੀ ਦੀ ਸਮੁੱਚੀ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਵਰਕਰਾਂ ਨੂੰ ਲਾਮਬੰਦ ਕਰਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾਣਗੇ।