28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਿੰਡ ਜੋਧਾ ਭੈਣੀ ਵਿਖੇ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ

ਜਲਾਲਾਬਾਦ, 27 ਅਕਤੂਬਰ (ਜਸਕਰਨ ਸਿੰਘ ਤਨੇਜਾ)-ਪਿੰਡ ਜੋਧਾ ਭੈਣੀ ਵਿਖੇ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ ਰੱਖੀ ਗਈ, ਜਿਸ ਵਿਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲਾਲਾਬਾਦ ਦੇ ਆਗੂ ਗੁਰਜੋਤ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਵਿਚ ਪਿੰਡ ਦੇ ਨੌਜਵਾਨਾਂ ਤੋਂ ਇਲਾਵਾ ਬੀਬੀਆਂ ਅਤੇ ਭੈਣਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਇਲਾਕੇ ਦੀਆਂ ਸਮੱਸਿਆਵਾਂ ’ਤੇ ਸੁਝਾਅ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 28-10-2026
ਜਲਾਲਾਬਾਦ, 27 ਅਕਤੂਬਰ (ਜਸਕਰਨ ਸਿੰਘ ਤਨੇਜਾ)-ਪਿੰਡ ਜੋਧਾ ਭੈਣੀ ਵਿਖੇ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ ਰੱਖੀ ਗਈ, ਜਿਸ ਵਿਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲਾਲਾਬਾਦ ਦੇ ਆਗੂ ਗੁਰਜੋਤ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਵਿਚ ਪਿੰਡ ਦੇ ਨੌਜਵਾਨਾਂ ਤੋਂ ਇਲਾਵਾ ਬੀਬੀਆਂ ਅਤੇ ਭੈਣਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਇਲਾਕੇ ਦੀਆਂ ਸਮੱਸਿਆਵਾਂ ’ਤੇ ਸੁਝਾਅ ਸਾਂਝੇ ਕੀਤੇ। ਇਸ ਮੌਕੇ ਗੁਰਜੋਤ ਸਿੰਘ ਸੰਧੂ ਨੇ ਸਰਹੱਦੀ ਖੇਤਰ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮੀਟਿੰਗ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ, ਸਰਹੱਦੀ ਪਿੰਡਾਂ ਦੇ ਵਿਕਾਸ, ਨੌਜਵਾਨਾਂ ਦੇ ਭਵਿੱਖ ਅਤੇ ਇਲਾਕੇ ਦੇ ਹੋਰਨਾਂ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਧੂ ਨੇ ਲੋਕਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਕਿਹਾ ਕਿ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੀ ਆਵਾਜ਼ ਬਣਨਾ ਹੀ ਜਨਤਕ ਜੀਵਨ ਦੀ ਅਸਲ ਜ਼ਿੰਮੇਵਾਰੀ ਹੈ। ਇਸ ਮੀਟਿੰਗ ਰਾਹੀਂ ਗੁਰਜੋਤ ਸਿੰਘ ਸੰਧੂ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਂਦਿਆਂ ਉਨ੍ਹਾਂ ਦੇ ਵਿਚਾਰਾਂ ਅਤੇ ਸੁਝਾਵਾਂ ਨੂੰ ਮਹੱਤਵ ਦਿੱਤਾ। ਮੀਟਿੰਗ ਵਿਚ ਹਾਜ਼ਰ ਲੋਕਾਂ ਨੇ ਆਪਣੇ ਇਲਾਕੇ ਨਾਲ ਸਬੰਧਿਤ ਮੁੱਦੇ ਉਠਾਏ ਅਤੇ ਉਨ੍ਹਾਂ ਦੇ ਹੱਲ ਲਈ ਵਿਚਾਰ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਖੇਤਰੀ ਯੁਵਕ ਅਤੇ ਵਿਰਾਸਤ ਮੇਲੇ ’ਚ ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਫਾਰ ਵਿਮਨ ਨੇ ਜਿੱਤੀ ਪਹਿਲੀ ਰਨਰ-ਅੱਪ ਟਰਾਫੀ 14 ਪਹਿ... ਅਗਲੀ ਖ਼ਬਰ ਵਿਦਿਆਰਥੀਆਂ ਲਈ ‘ਐਕਟੀਵਿਟੀ ਆਨ ਮੇਜ਼ਰਮੈਂਟ’ ਦਾ ਆਯੋਜਨ
Ad Position 24