ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਬਸਤੀ ਵਸਾਵਾ ਸਿੰਘ ਵਿਖੇ ਮਨਾਇਆ
ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਬਸਤੀ ਵਸਾਵਾ ਸਿੰਘ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ।
ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਬਸਤੀ ਵਸਾਵਾ ਸਿੰਘ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ। ਸਭਾ ਦੌਰਾਨ ਵਿਦਿਆਰਥੀਆਂ ਨੇ ਧੁਰ ਕੀ ਬਾਣੀ ਦਾ ਰਸਭਿੰਨਾ ਸ਼ਬਦ ਕੀਰਤਨ, ਕਵੀਸ਼ਰੀ, ਭਾਸ਼ਣਾਂ ਅਤੇ ਆਪਣੇ ਵਿਚਾਰਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਯੋਗਦਾਨ ਨੂੰ ਬੜੇ ਭਾਵਪੂਰਤ ਢੰਗ ਨਾਲ ਪੇਸ਼ ਕੀਤਾ। ਵਿਦਿਆਰਥੀਆਂ ਨੇ ਗੁਰੂ ਸਾਹਿਬ ਵਲੋਂ ਦਿੱਤੇ ਨਿਮਰਤਾ, ਸੇਵਾ, ਸਹਿਣਸ਼ੀਲਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਸਾਰਿਆਂ ਤੱਕ ਪਹੁੰਚਾਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਾਜਵੀਰ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਪਵਿੱਤਰ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ, ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਸਮਾਜ ਦੀ ਭਲਾਈ ਲਈ ਕਾਰਜ ਕਰਨ ਲਈ ਪ੍ਰੇਰਿਤ ਕੀਤਾ।