29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਦੇਵ ਸਮਾਜ ਕਾਲਜ ਫਾਰ ਵੁਮੈਨ ਵਿਖੇ ਕਹਾਣੀ-ਆਧਾਰਿਤ ਸਿੱਖਿਆ ਗਤੀਵਿਧੀ ਕਰਵਾਈ

ਫ਼ਿਰੋਜ਼ਪੁਰ, 28 ਅਕਤੂਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫ਼ਿਰੋਜ਼ਪੁਰ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਵਲੋਂ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਾਲਜ ਦੇ ਆਰਟਸ ਬਲਾਕ ਵਿਖੇ ‘ਗੈੱਸ ਦਾ ਮੋਰਲ: ਏ ਸਟੋਰੀ ਬੇਸਡ ਲਰਨਿੰਗ ਗੇਮ’ ਸਿਰਲੇਖ ਹੇਠ ਕਹਾਣੀ-ਆਧਾਰਿਤ ਸਿੱਖਿਆ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀਆਂ ਮਨਪਸੰਦ ਕਹਾਣੀਆਂ ਸਾਂਝੀਆਂ ਕੀਤੀਆਂ ਤੇ ਉਨ੍ਹਾਂ ਵਿਚ ਛੁਪੇ ਨੈਤਿਕ ਸੰਦੇਸ਼ਾਂ ਦੀ ਪਛਾਣ ਕੀਤੀ।

Ad Position 21
No active advertisement
ਦੇਵ ਸਮਾਜ ਕਾਲਜ ਵਿਚ ਕਰਵਾਈ ਗਤੀਵਿਧੀ ਦੌਰਾਨ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਵਿਭਾਗ ਮੁਖੀ। ਅਜੀਤ ਤਸਵੀਰ 29-10-2026
ਫ਼ਿਰੋਜ਼ਪੁਰ, 28 ਅਕਤੂਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫ਼ਿਰੋਜ਼ਪੁਰ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਵਲੋਂ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਾਲਜ ਦੇ ਆਰਟਸ ਬਲਾਕ ਵਿਖੇ ‘ਗੈੱਸ ਦਾ ਮੋਰਲ: ਏ ਸਟੋਰੀ ਬੇਸਡ ਲਰਨਿੰਗ ਗੇਮ’ ਸਿਰਲੇਖ ਹੇਠ ਕਹਾਣੀ-ਆਧਾਰਿਤ ਸਿੱਖਿਆ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀਆਂ ਮਨਪਸੰਦ ਕਹਾਣੀਆਂ ਸਾਂਝੀਆਂ ਕੀਤੀਆਂ ਤੇ ਉਨ੍ਹਾਂ ਵਿਚ ਛੁਪੇ ਨੈਤਿਕ ਸੰਦੇਸ਼ਾਂ ਦੀ ਪਛਾਣ ਕੀਤੀ। ਦੇਵ ਸਮਾਜ ਕਾਲਜ ਫ਼ਾਰ ਵੂਮੈਨ ਮਾਲਵਾ ਖੇਤਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਹੈ, ਜੋ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਦੇ ਅਸ਼ੀਰਵਾਦ, ਕਾਲਜ ਪ੍ਰਧਾਨ ਡਾ. ਅਗਨੀਜ਼ ਢਿੱਲੋਂ, ਸਕੱਤਰ ਐਡਵੋਕੇਟ ਅਜੇ ਕੁਮਾਰ ਬੱਤਾ ਤੇ ਪ੍ਰਿੰਸੀਪਲ ਡਾ. ਸੰਗੀਤਾ ਦੀ ਯੋਗ ਅਗਵਾਈ ਹੇਠ ਵਿਦਿਆਰਥਣਾਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਸੰਗੀਤਾ ਨੇ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿਚ ਵਿਦਿਆਰਥਣਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਤੇ ਜੀਵਨ ਜਾਚ ਨਾਲ ਜੋੜਨਾ ਵੀ ਬੇਹੱਦ ਜ਼ਰੂਰੀ ਹੈ। ਗਤੀਵਿਧੀ ਦੌਰਾਨ ਪ੍ਰਿੰਸੀਪਲ ਡਾ. ਸੰਗੀਤਾ ਨੇ ਕਨਵੀਨਰ ਵਜੋਂ ਤੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਦੀ ਮੁਖੀ ਡਾ. ਭੂਮਿਦਾ ਸ਼ਰਮਾ ਤੇ ਮੈਡਮ ਰਾਬੀਆ ਨੇ ਕੋਆਰਡੀਨੇਟਰ ਵਜੋਂ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ-ਫ਼ਾਜ਼ਿਲਕਾ ਡੀ.ਐੱਮ.ਯੂ. ਰੇਲ-ਗੱਡੀ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ, ਰੇਲਵੇ ਕੋਲ ਲਿਖਤੀ ਸ਼ਿਕਾਇਤ ਦਰਜ ਅਗਲੀ ਖ਼ਬਰ ਬਿਜਲੀ ਦੀਆਂ ਨੀਵੀਆਂ ਤਾਰਾਂ ਨੇ ਲਈ ਕਿਸਾਨ ਦੀ ਦੁਧਾਰੂ ਮੱਝ ਦੀ ਜਾਨ
Ad Position 24