ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਵਲੋਂ ਵਿੱਦਿਅਕ ਦੌਰਾ
ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਵਲੋਂ ਵਿਦਿਆਰਥੀਆਂ ਲਈ ਕਸੋਲ, ਮਣੀਕਰਨ, ਮਨਾਲੀ ਅਤੇ ਰੋਹਤਾਂਗ ਵਿਖੇ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੁਦਰਤੀ ਵਾਤਾਵਰਨ, ਪਹਾੜੀ ਖੇਤਰਾਂ ਅਤੇ ਵੱਖ-ਵੱਖ ਕੁਦਰਤੀ ਪ੍ਰਣਾਲੀਆਂ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ।
ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਵਲੋਂ ਵਿਦਿਆਰਥੀਆਂ ਲਈ ਕਸੋਲ, ਮਣੀਕਰਨ, ਮਨਾਲੀ ਅਤੇ ਰੋਹਤਾਂਗ ਵਿਖੇ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੁਦਰਤੀ ਵਾਤਾਵਰਨ, ਪਹਾੜੀ ਖੇਤਰਾਂ ਅਤੇ ਵੱਖ-ਵੱਖ ਕੁਦਰਤੀ ਪ੍ਰਣਾਲੀਆਂ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਕਸੋਲ ਵਿਚ ਪਾਰਵਤੀ ਘਾਟੀ ਦੇ ਸੁੰਦਰ ਨਜ਼ਾਰਿਆਂ ਵਿਚਕਾਰ ਟਰੈਕਿੰਗ ਦਾ ਆਨੰਦ ਮਾਣਿਆ, ਮਣੀਕਰਨ ਵਿਚ ਥਰਮਲ ਸਪਰਿੰਗ, ਮਨਾਲੀ ਦੇ ਕੌਨੀਫੇਰਸ ਜੰਗਲਾਂ ਅਤੇ ਰੋਹਤਾਂਗ ਪਾਸ ਦੇ ਉੱਚੇ ਪਹਾੜੀ ਖੇਤਰਾਂ ਦਾ ਅਨੁਭਵ ਕੀਤਾ, ਜਿਸ ਨਾਲ ਉਨ੍ਹਾਂ ਨੂੰ ਪਹਾੜੀ ਵਾਤਾਵਰਨ ਅਤੇ ਕੁਦਰਤੀ ਸਰੋਤਾਂ ਨੂੰ ਸਮਝਣ ਦਾ ਮੌਕਾ ਮਿਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਨੂੰ ਅਸਲ ਜੀਵਨ ਦੇ ਤਜਰਬਿਆਂ ਨਾਲ ਜੋੜਨ ਦਾ ਮੌਕਾ ਪ੍ਰਦਾਨ ਕਰਦੇ ਹਨ। ਜ਼ੂਆਲੋਜੀ ਵਿਭਾਗ ਦੇ ਮੁਖੀ ਪ੍ਰੋ. ਪਰਦੀਪ ਕੌਰ ਨੇ ਕਿਹਾ ਕਿ ਅਜਿਹੇ ਸਿੱਖਿਆਦਾਇਕ ਦੌਰੇ ਵਿਦਿਆਰਥੀਆਂ ਨੂੰ ਪਹਾੜੀ ਵਾਤਾਵਰਨ ਪ੍ਰਣਾਲੀਆਂ ਬਾਰੇ ਵਿਹਾਰਕ ਗਿਆਨ ਪ੍ਰਦਾਨ ਕਰਨ ਦੇ ਨਾਲ-ਨਾਲ ਆਪਸੀ ਸਾਂਝ ਅਤੇ ਟੀਮ ਭਾਵਨਾ ਨੂੰ ਵੀ ਉਤਸ਼ਾਹਿਤ ਕਰਦੇ ਹਨ। ਇਹ ਦੌਰਾ ਡਾ. ਹਰਸਿਮਰਨਜੀਤ ਸਿੰਘ, ਡਾ. ਰੁਚਿਕਾ ਸਰੋਆ ਅਤੇ ਪ੍ਰੋ. ਪਰਵੀਨ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।