29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜੈਵੀਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 29-10-2026
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜੈਵੀਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਮਲੋਟ-ਫਾਜ਼ਿਲਕਾ ਜੀ.ਟੀ. ਰੋਡ ਤੋਂ ਪਿੰਡ ਚਾਹਲਾਂ ਵੱਲ ਕਰੀਬ ਇਕ ਕਿੱਲੋਮੀਟਰ ਦੂਰ ਪਹੁੰਚੀ ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਖਿਸਕਣ ਲੱਗਿਆ। ਪੁਲਿਸ ਪਾਰਟੀ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ। ਉਸ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਢਾਣੀ ਕੁਹਾੜਿਆਂ ਵਾਲੀ ਵਜੋਂ ਹੋਈ। ਉਸ ਕੋਲੋਂ 6 ਗਰਾਮ ਹੈਰੋਇਨ ਬਰਾਮਦ ਹੋਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਧਰਨੇ ਵਿਚ ਸ਼ਮੂਲੀਅਤ ਲਈ ਮੁੱਦਕੀ ਤੋਂ ਕਿਸਾਨਾਂ ਦਾ ਜਥਾ ਰਵਾਨਾ ਅਗਲੀ ਖ਼ਬਰ ਮੁਲਾਜ਼ਮਾਂ, ਪੈਨਸ਼ਨਰਾਂ, ਠੇਕਾ ਤੇ ਸਕੀਮ ਵਰਕਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੀਤੀ ਰੋਸ ਰੈਲੀ
Ad Position 24