28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ’ਚ ਉਤਸ਼ਾਹ ਨਾਲ ਮਨਾਇਆ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਮੱਲਾਂਵਾਲਾ, 28 ਅਕਤੂਬਰ (ਗੁਰਦੇਵ ਸਿੰਘ)- ਵਿੱਦਿਅਕ, ਧਾਰਮਿਕ, ਨੈਤਿਕ ਅਤੇ ਖੇਡਾਂ ਦੇ ਖੇਤਰ ਵਿਚ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਸਭਰਾ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਬੀਬੀ ਤ੍ਰਿਪਤ ਕੌਰ ਦਾ ਜਥਾ ਤੇ ਕਥਾ ਕਰਦੇ ਹੋਏ ਭਾਈ ਹਰਸਿਮਰਨਜੀਤ ਸਿੰਘ। 29-10-2026
ਮੱਲਾਂਵਾਲਾ, 28 ਅਕਤੂਬਰ (ਗੁਰਦੇਵ ਸਿੰਘ)- ਵਿੱਦਿਅਕ, ਧਾਰਮਿਕ, ਨੈਤਿਕ ਅਤੇ ਖੇਡਾਂ ਦੇ ਖੇਤਰ ਵਿਚ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਸਭਰਾ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਸ਼ਬਦ ਕੀਰਤਨ ਰਾਹੀਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਅਰਦਾਸ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਵਲੋਂ ਕਵੀਸ਼ਰੀ ਦੀਆਂ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਸੰਸਥਾ ਦੇ ਪ੍ਰਧਾਨ ਮਹਾਂਪੁਰਸ਼ ਬਾਬਾ ਸ਼ਿੰਦਰ ਸਿੰਘ, ਸਮੁੱਚੀ ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਇਕਬਾਲ ਸਿੰਘ ਤੇ ਵਾਈਸ ਪ੍ਰਿੰਸੀਪਲ ਬਚਿੱਤਰ ਸਿੰਘ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਮੁੱਚੇ ਸਟਾਫ਼ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਪ੍ਰੋਗਰਾਮ ਨੂੰ ਸਫਲਤਾਪੂਰਵਕ ਕਰਵਾਉਣ ਵਿਚ ਧਾਰਮਿਕ ਅਧਿਆਪਕਾ ਮੈਡਮ ਸਤਿੰਦਰਪਾਲ ਕੌਰ, ਸੰਗੀਤ ਅਧਿਆਪਕ ਲਖਵਿੰਦਰ ਸਿੰਘ ਤੇ ਮਾਸਟਰ ਕਰਮਜੀਤ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਮੌਕੇ ਸਕੂਲ ਦਾ ਸਮੁੱਚਾ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ। ਗੋਲੂ ਕਾ ਮੋੜ, (ਸੁਰਿੰਦਰ ਸਿੰਘ ਪੁਪਨੇਜਾ)- ਇਮਪੇਰੀਅਲ ਇਨਕਲੇਵ ਕਾਲੋਨੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਵਿਖੇ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਕਾਲੋਨੀ ਦੀਆਂ ਸੰਗਤਾਂ ਵਲੋਂ ਕੁਝ ਦਿਨ ਪਹਿਲਾਂ ਆਰੰਭ ਕੀਤੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਸਮਾਗਮ ਦੌਰਾਨ ਸੰਧਿਆ ਵੇਲੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਧਿਆਨ ਸਿੰਘ ਨੇ ਕਾਲੋਨੀ ਦੀਆਂ ਸੰਗਤਾਂ ਦੀ ਸੁੱਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਪਰੰਤ ਭਾਈ ਧਿਆਨ ਸਿੰਘ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਸੁਖਦੀਪ ਸਿੰਘ ਪਹੁੰਚੇ। ਉਨ੍ਹਾਂ ਦੱਸਿਆ ਕਿ ਸੰਗਤਾਂ ਵਲੋਂ ਅਗਲੇ ਸ੍ਰੀ ਸਹਿਜ ਪਾਠ ਕੱਲ੍ਹ ਤੋਂ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ ਦੀਵਾਲੀ ਵਾਲੇ ਦਿਨ ਪਾਏ ਜਾਣਗੇ ।
Ad Position 22
No active advertisement
ਪਿਛਲੀ ਖ਼ਬਰ ਮਮਦੋਟ ਵਿਖੇ ਜਲ ਸਪਲਾਈ ਪਾਈਪ ਲਾਈਨ ਪ੍ਰਾਜੈਕਟ ਲਿਆਉਣ ਲਈ ‘ਆਪ’ ਆਗੂਆਂ ਵਲੋਂ ਵਿਧਾਇਕ ਦਹੀਆ ਦਾ ਧੰਨਵਾਦ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ
Ad Position 24