28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸਿਵਲ ਸਰਜਨ ਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਵਲੋਂ ਆਮ ਆਦਮੀ ਕਲੀਨਿਕਾਂ ਦੀ ਅਚਾਨਕ ਚੈਕਿੰਗ

ਫ਼ਾਜ਼ਿਲਕਾ, 28 ਅਕਤੂਬਰ(ਦਵਿੰਦਰ ਪਾਲ ਸਿੰਘ)- ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਕਵਿਤਾ ਸਿੰਘ ਵਲੋਂ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕ ਖਿਓਵਾਲਾ ਢਾਬ ਤੇ ਕਿੱਲ੍ਹਿਆਂਵਾਲੀ ਦੀ ਅਚਾਨਕ ਚੈਕਿੰਗ ਕੀਤੀ ਗਈ।

Ad Position 21
No active advertisement
ਆਮ ਆਦਮੀ ਕਲੀਨਿਕ ਦੀ ਅਚਾਨਕ ਚੈਕਿੰਗ ਦੌਰਾਨ ਦਵਾਈਆਂ ਦੇ ਸਟਾਕ ਅਤੇ ਰਿਕਾਰਡ ਦੀ ਜਾਂਚ ਕਰਦੇ ਹੋਏ ਸਿਵਲ ਸਰਜਨ ਡਾ. ਕਵਿਤਾ ਸਿੰਘ। ਅਜੀਤ ਤਸਵੀਰ 29-10-2026
ਫ਼ਾਜ਼ਿਲਕਾ, 28 ਅਕਤੂਬਰ(ਦਵਿੰਦਰ ਪਾਲ ਸਿੰਘ)- ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਕਵਿਤਾ ਸਿੰਘ ਵਲੋਂ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕ ਖਿਓਵਾਲਾ ਢਾਬ ਤੇ ਕਿੱਲ੍ਹਿਆਂਵਾਲੀ ਦੀ ਅਚਾਨਕ ਚੈਕਿੰਗ ਕੀਤੀ ਗਈ। ਦੂਜੇ ਪਾਸੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਿੰਕੂ ਚਾਵਲਾ ਨੇ ਸ਼ਤੀਰ ਵਾਲਾ ਤੇ ਜੰਡਵਾਲਾ ਮੀਰਾ ਸਾਂਗਲਾ ਵਿਖੇ ‘ਮਮਤਾ ਦਿਵਸ’ ਸੰਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਦੀ ਚੈਕਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਚੈਕਿੰਗ ਦੌਰਾਨ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਡਿਊਟੀ ’ਤੇ ਤਾਇਨਾਤ ਸਟਾਫ਼ ਨੂੰ ਸਮੇਂ ਸਿਰ ਹਾਜ਼ਰ ਹੋਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਰੋਜ਼ਾਨਾ ਦੀ ਓ.ਪੀ.ਡੀ., ਮਰੀਜ਼ਾਂ ਦੇ ਰਿਕਾਰਡ, ਦਵਾਈਆਂ ਦੇ ਸਟਾਕ ਤੇ ਸਫ਼ਾਈ ਵਿਵਸਥਾ ਦਾ ਨਿਰੀਖਣ ਕੀਤਾ। ਫਾਰਮੇਸੀ ਸਟੋਰ ਦੀ ਜਾਂਚ ਕਰਦਿਆਂ ਉਨ੍ਹਾਂ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਲਈ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਹਰ ਵੇਲੇ ਯਕੀਨੀ ਬਣਾਈ ਜਾਵੇ। ਉਨ੍ਹਾਂ ਕਲੀਨਿਕ ਵਿਚ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਮਿਲ ਰਹੀਆਂ ਸਹੂਲਤਾਂ ਬਾਰੇ ਪੁੱਛਗਿੱਛ ਕੀਤੀ ਤੇ ਬਾਇਓ-ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦੀ ਪਾਲਨਾ ਕਰਨ ਦੇ ਹੁਕਮ ਦਿੱਤੇ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਿੰਕੂ ਚਾਵਲਾ ਨੇ ਗਰਭਵਤੀ ਔਰਤਾਂ ਤੇ ਮਾਵਾਂ ਨੂੰ ਪੌਸ਼ਟਿਕ ਆਹਾਰ ਦੇ ਮਹੱਤਵ, ਨਵਜੰਮੇ ਬੱਚੇ ਦੀ ਦੇਖਭਾਲ, ਦੁੱਧ ਚੁੰਘਾਉਣ ਦੇ ਸਹੀ ਤਰੀਕਿਆਂ ਤੇ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕੀਤਾ। ਉਨ੍ਹਾਂ ਫ਼ੀਲਡ ਸਟਾਫ਼ ਨੂੰ ਹਦਾਇਤ ਕੀਤੀ ਕਿ ਖੇਤਰ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਯਕੀਨੀ ਬਣਾਇਆ ਜਾਵੇ। ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਨਿਯਮਤ ਟੀਕਾਕਰਨ ਦੇ ਨਾਲ-ਨਾਲ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ. ਵੈਕਸੀਨ ਲਗਾਈ ਜਾ ਰਹੀ ਹੈ, ਜੋ ਕਿ 31 ਦਸੰਬਰ ਤੱਕ ਜਾਰੀ ਰਹੇਗੀ। ਇਸ ਮੌਕੇ ਡਾ. ਰਾਜਵੀਰ ਕੰਬੋਜ, ਵਿਨੋਦ ਖੁਰਾਨਾ ਤੇ ਦਿਵੇਸ਼ ਕੁਮਾਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਦੇ ਹਾਕੀ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਮਮਦੋਟ ਵਿਖੇ ਜਲ ਸਪਲਾਈ ਪਾਈਪ ਲਾਈਨ ਪ੍ਰਾਜੈਕਟ ਲਿਆਉਣ ਲਈ ‘ਆਪ’ ਆਗੂਆਂ ਵਲੋਂ ਵਿਧਾਇਕ ਦਹੀਆ ਦਾ ਧੰਨਵਾਦ
Ad Position 24