28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰਦੁਆਰਾ ਸੰਤ ਤਾਰਾ ਸਿੰਘ ਖ਼ੁਸ਼ਦਿਲ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ

ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)-ਸ੍ਰੀ ਸਹਿਜ-ਪਾਠ ਸੇਵਾ ਸੁਸਾਇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਸਰਹੱਦੀ ਖੇਤਰ ਅੰਦਰ ਅੰਮ੍ਰਿਤ ਸੰਚਾਰ ਚਲਾਈ ਮੁਹਿੰਮ ਤਹਿਤ ਪਿੰਡ ਜੰਡਵਾਲਾ ਭੀਮੇਸ਼ਾਹ ਦੇ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ ਜਿਸ ਵਿਚ 20 ਤੋਂ ਵੱਧ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਪੁੱਜੇ ਪੰਜ ਪਿਆਰਿਆਂ ਨੇ ਰਹਿਤ ਮਰਿਆਦਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 29-10-2026
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)-ਸ੍ਰੀ ਸਹਿਜ-ਪਾਠ ਸੇਵਾ ਸੁਸਾਇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਸਰਹੱਦੀ ਖੇਤਰ ਅੰਦਰ ਅੰਮ੍ਰਿਤ ਸੰਚਾਰ ਚਲਾਈ ਮੁਹਿੰਮ ਤਹਿਤ ਪਿੰਡ ਜੰਡਵਾਲਾ ਭੀਮੇਸ਼ਾਹ ਦੇ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ ਜਿਸ ਵਿਚ 20 ਤੋਂ ਵੱਧ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਪੁੱਜੇ ਪੰਜ ਪਿਆਰਿਆਂ ਨੇ ਰਹਿਤ ਮਰਿਆਦਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸੇਵਾਦਾਰ ਭਾਈ ਸੰਤਾ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਫ਼ਾਜ਼ਿਲਕਾ ਸ਼ਹਿਰ ਅੰਦਰ ਵੀ ਅੰਮ੍ਰਿਤ ਸੰਚਾਰ ਕਰਵਾਇਆ ਜਾ ਚੁੱਕਿਆ ਹੈ ਅਤੇ ਹੁਣ ਪਿੰਡ ਵਾਰ ਜ਼ੋਨ ਬਣਾ ਕੇ ਇਸ ਮੁਹਿੰਮ ਨੂੰ ਅੱਗੇ ਵਧਾਇਆ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਹਲਕਾ ਪ੍ਰਚਾਰ ਪੈਰਿਸ ਸਿੰਘ, ਹਲਕਾ ਜਲਾਲਾਬਾਦ ਦੇ ਪ੍ਰਚਾਰਕ ਬੀਬੀ ਬਲਜੀਤ ਕੌਰ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸੇਵਾਦਾਰ ਨੇ ਅੰਮ੍ਰਿਤ ਅਭਿਲਾਖ਼ੀਆ ਨੂੰ ਗੁਰੂ ਵਾਲਾ ਬਣਨ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਦੇ ਹਾਕੀ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ
Ad Position 24