28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੁਮਨ ਦੇਵੀ ਡੇਲੂ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਅਬੋਹਰ ਹਲਕਾ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ

ਅਬੋਹਰ, 28 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦੀ ਨੂੰ ਮਜ਼ਬੂਤ ਕਰਨ ਤੇ ਇਸਤਰੀ ਵਿੰਗ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪਿੰਡ ਪੱਧਰ ’ਤੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਪੰਨੀਵਾਲਾ ਮਾਹਲਾ ਦੀ ਵਸਨੀਕ ਸੁਮਨ ਦੇਵੀ ਡੇਲੂ ਪਤਨੀ ਵਿਸ਼ਨੂੰ ਦੱਤ ਡੇਲੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਅਬੋਹਰ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 29-10-2026
ਅਬੋਹਰ, 28 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦੀ ਨੂੰ ਮਜ਼ਬੂਤ ਕਰਨ ਤੇ ਇਸਤਰੀ ਵਿੰਗ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪਿੰਡ ਪੱਧਰ ’ਤੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਪੰਨੀਵਾਲਾ ਮਾਹਲਾ ਦੀ ਵਸਨੀਕ ਸੁਮਨ ਦੇਵੀ ਡੇਲੂ ਪਤਨੀ ਵਿਸ਼ਨੂੰ ਦੱਤ ਡੇਲੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਅਬੋਹਰ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੁਮਨ ਦੇਵੀ ਡੇਲੂ ਦੇ ਪਤੀ ਵਿਸ਼ਨੂੰ ਦੱਤ ਡੇਲੂ ਪਿੰਡ ਦੇ ਨੰਬਰਦਾਰ ਹਨ ਜਦਕਿ ਸੁਮਨ ਦੇਵੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਰਹਿ ਚੁੱਕੇ ਹਨ। ਇਸ ਸਬੰਧੀ ਅਬੋਹਰ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਵਲੋਂ ਸੁਮਨ ਦੇਵੀ ਡੇਲੂ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ। ਸੁਮਨ ਦੇਵੀ ਡੇਲੂ ਨੇ ਉਕਤ ਜ਼ਿੰਮੇਵਾਰੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਤੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਾਕਿ ’ ਚ 9 ਮਹੀਨਿਆਂ ਦੌਰਾਨ 5,100 ਤੋਂ ਵੱਧ ਅੱਤਵਾਦ ਵਿਰੋਧੀ ਕਾਰਵਾਈਆਂ ’ ਚ 2,410 ਅੱਤਵਾਦੀ ਹਲਾਕ ਅਗਲੀ ਖ਼ਬਰ ਸ੍ਰੀ ਗਊ ਰਕਸ਼ਣੀ ਸਭਾ ਦੀ ਗਊਸ਼ਾਲਾ ਵਿਖੇ ਪਹੁੰਚੇ ਕਰਨ ਗਿਲਹੋਤਰਾ
Ad Position 24