30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ

ਫ਼ਿਰੋਜ਼ਪੁਰ, 29 ਅਕਤੂਬਰ (ਸੁਖਵਿੰਦਰ ਸਿੰਘ)-ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਹਾਕਮ ਸਿੰਘ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਾਬਾ ਮੁਖਤਿਆਰ ਸਿੰਘ ਅਤੇ ਸਰਪ੍ਰਸਤ ਭਾਈ ਜਸਪਾਲ ਸਿੰਘ ਨੇ ਦੱਸਿਆ ਹੈ ਕਿ ਇਸ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ 25 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਦੀ ਸੰਪੂਰਨਤਾ 15 ਨਵੰਬਰ ਨੂੰ ਹੋਵੇਗੀ।

Ad Position 21
No active advertisement
ਅਜੀਤ ਡੈਸਕ 30-10-2026
ਫ਼ਿਰੋਜ਼ਪੁਰ, 29 ਅਕਤੂਬਰ (ਸੁਖਵਿੰਦਰ ਸਿੰਘ)-ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਹਾਕਮ ਸਿੰਘ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਾਬਾ ਮੁਖਤਿਆਰ ਸਿੰਘ ਅਤੇ ਸਰਪ੍ਰਸਤ ਭਾਈ ਜਸਪਾਲ ਸਿੰਘ ਨੇ ਦੱਸਿਆ ਹੈ ਕਿ ਇਸ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ 25 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਦੀ ਸੰਪੂਰਨਤਾ 15 ਨਵੰਬਰ ਨੂੰ ਹੋਵੇਗੀ। ਉਨ੍ਹਾਂ ਹੋਰ ਕਿਹਾ ਕਿ ਇਕ ਨਵੰਬਰ ਤੋਂ ਪ੍ਰਭਾਵਿਤ ਫੇਰੀਆਂ ਦੀ ਆਰੰਭਤਾ ਹੋ ਰਹੀ ਹੈ ਜੋ ਕਿ 12 ਨਵੰਬਰ ਤੱਕ ਕੱਢੀਆਂ ਜਾਣਗੀਆਂ 13 ਨਵੰਬਰ ਨੂੰ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਪਹੁੰਚੇਗਾ। ਭਾਈ ਜਸਪਾਲ ਸਿੰਘ ਤੇ ਬਾਬਾ ਮੁਖਤਿਆਰ ਸਿੰਘ ਨੇ ਇਹ ਵੀ ਦੱਸਿਆ ਹੈ ਕਿ ਇਸ ਸ਼ਹੀਦੀ ਦਿਹਾੜੇ ਦਾ ਮੁੱਖ ਸਮਾਗਮ 15 ਨਵੰਬਰ ਨੂੰ ਹੋਵੇਗਾ, ਜਿਸ ’ਚ ਸਵੇਰ ਤੇ ਰਾਤ ਦੇ ਦੀਵਾਨ ਸੱਜਣਗੇ। ਇਸ ਸਮੇਂ ਨਿਰਮਲ ਸਿੰਘ, ਸੁਰਜੀਤ ਸਿੰਘ, ਸੁਖਬੀਰ ਸਿੰਘ ਸੰਧੂ, ਪ੍ਰਗਟ ਸਿੰਘ, ਅਜਮੇਰ ਸਿੰਘ, ਅਨੂਪ ਸਿੰਘ, ਸੁਖਦੇਵ ਸਿੰਘ, ਪਿੱਪਲ ਸਿੰਘ ਸਿੱਧੂ ਅਤੇ ਬਲਵਿੰਦਰ ਸਿੰਘ ਰਾਜੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਨਾਲ ਵਾਤਾਵਰਨ ਹੋ ਰਹੇ ਪ੍ਰਦੂਸ਼ਿਤ, ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ ਅਗਲੀ ਖ਼ਬਰ ਫ਼ਿਰੋਜ਼ਪੁਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਮਿਲਿਆ ਵੱਡਾ ਹੁਲਾਰਾ, ਮਿਲੇ 2 ਵਾਟਰ ਟੈਂਕਰ ਅਤੇ 1 ਸੀਵਰੇਜ ਸੈਕਸ਼ਨ ਮਸ਼ੀਨ
Ad Position 24