30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਡਿਜੀਟਲ ਲਾਈਫ਼ ਸਰਟੀਫਿਕੇਟ ਬਣਾਉਣ ਦੇ ਨਾਂਅ ’ਤੇ 1.82 ਲੱਖ ਦੀ ਆਨਲਾਈਨ ਠੱਗੀ

ਫ਼ਿਰੋਜ਼ਪੁਰ, 29 ਅਕਤੂਬਰ (ਗੁਰਿੰਦਰ ਸਿੰਘ)-ਸਾਈਬਰ ਠੱਗਾਂ ਵਲੋਂ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ ਵਿਚ ਫਸਾਉਣ ਲਈ ਨਵੇਂ-ਨਵੇਂ ਤਰੀਕੇ ਅਪਣਾਏ ਜਾ ਰਹੇ ਹਨ। ਅਜਿਹਾ ਹੀ ਇਕ ਮਾਮਲਾ ਫ਼ਿਰੋਜ਼ਪੁਰ ਸ਼ਹਿਰ ਵਿਚ ਸਾਹਮਣੇ ਆਇਆ ਹੈ, ਜਿਥੇ ਇਕ ਵਿਅਕਤੀ ਨੂੰ ਡਿਜੀਟਲ ਲਾਈਫ਼ ਸਰਟੀਫਿਕੇਟ ਬਣਾਉਣ ਦਾ ਝਾਂਸਾ ਦੇ ਕੇ ਉਸ ਦੇ ਬੈਂਕ ਖਾਤੇ ਵਿਚੋਂ 1 ਲੱਖ 82 ਹਜ਼ਾਰ ਰੁਪਏ ਟਰਾਂਸਫ਼ਰ ਕਰ ਲਏ ਗਏ।

Ad Position 21
No active advertisement
ਅਜੀਤ ਡੈਸਕ 30-10-2026
ਫ਼ਿਰੋਜ਼ਪੁਰ, 29 ਅਕਤੂਬਰ (ਗੁਰਿੰਦਰ ਸਿੰਘ)-ਸਾਈਬਰ ਠੱਗਾਂ ਵਲੋਂ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ ਵਿਚ ਫਸਾਉਣ ਲਈ ਨਵੇਂ-ਨਵੇਂ ਤਰੀਕੇ ਅਪਣਾਏ ਜਾ ਰਹੇ ਹਨ। ਅਜਿਹਾ ਹੀ ਇਕ ਮਾਮਲਾ ਫ਼ਿਰੋਜ਼ਪੁਰ ਸ਼ਹਿਰ ਵਿਚ ਸਾਹਮਣੇ ਆਇਆ ਹੈ, ਜਿਥੇ ਇਕ ਵਿਅਕਤੀ ਨੂੰ ਡਿਜੀਟਲ ਲਾਈਫ਼ ਸਰਟੀਫਿਕੇਟ ਬਣਾਉਣ ਦਾ ਝਾਂਸਾ ਦੇ ਕੇ ਉਸ ਦੇ ਬੈਂਕ ਖਾਤੇ ਵਿਚੋਂ 1 ਲੱਖ 82 ਹਜ਼ਾਰ ਰੁਪਏ ਟਰਾਂਸਫ਼ਰ ਕਰ ਲਏ ਗਏ। ਇਸ ਸਬੰਧੀ ਸਾਈਬਰ ਕ੍ਰਾਈਮ ਪੁਲਿਸ ਥਾਣਾ ਫ਼ਿਰੋਜ਼ਪੁਰ ਵਿਖੇ ਨਾ-ਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸੁਖਬੀਰ ਕੌਰ ਨੇ ਦੱਸਿਆ ਕਿ ਪੁਲਿਸ ਕੋਲ ਦਰਜ ਮਾਮਲੇ ਅਨੁਸਾਰ ਫਰੈਂਕ ਡੇਵਿਡ ਪੁੱਤਰ ਸ਼ਾਮ ਲਾਲ ਵਾਸੀ ਵਿਕਾਸ ਵਿਹਾਰ, ਫ਼ਿਰੋਜ਼ਪੁਰ ਸ਼ਹਿਰ ਨੂੰ 20 ਅਕਤੂਬਰ 2026 ਨੂੰ ਇਕ ਵਟਸਐਪ ਨੰਬਰ ਤੋਂ ਸੁਨੇਹਾ ਪ੍ਰਾਪਤ ਹੋਇਆ। ਸੰਪਰਕ ਕਰਨ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਬੈਂਕ ਦਾ ਅਧਿਕਾਰੀ ਦੱਸਿਆ ਅਤੇ ਉਸ ਨੂੰ ਡਿਜੀਟਲ ਲਾਈਫ਼ ਸਰਟੀਫਿਕੇਟ ਬਣਾਉਣ ਬਾਰੇ ਕਿਹਾ। ਸ਼ਿਕਾਇਤਕਰਤਾ ਵਲੋਂ ਸਹਿਮਤੀ ਦੇਣ ’ਤੇ ਉਕਤ ਵਿਅਕਤੀ ਨੇ ਉਸ ਦੇ ਬੈਂਕ ਖਾਤੇ ਨਾਲ ਸਬੰਧਿਤ ਜਾਣਕਾਰੀ ਮੰਗੀ, ਜੋ ਉਸ ਨੇ ਫ਼ੋਨ ਰਾਹੀਂ ਮੁਹੱਈਆ ਕਰਵਾ ਦਿੱਤੀ। ਇਸ ਤੋਂ ਬਾਅਦ ਉਸ ਦੇ ਬੈਂਕ ਆਫ਼ ਇੰਡੀਆ ਦੇ ਖਾਤੇ ਵਿਚੋਂ ਕੁੱਲ 1,82,000 ਰੁਪਏ ਟਰਾਂਸਫ਼ਰ ਹੋ ਗਏ। ਜਦੋਂ ਉਸ ਨੂੰ ਡਿਜੀਟਲ ਲਾਈਫ਼ ਸਰਟੀਫਿਕੇਟ ਪ੍ਰਾਪਤ ਨਹੀਂ ਹੋਇਆ ਤਾਂ ਉਸ ਨੂੰ ਆਪਣੇ ਨਾਲ ਆਨਲਾਈਨ ਠੱਗੀ ਹੋਣ ਦਾ ਪਤਾ ਲੱਗਾ। ਪੀੜਤ ਵਲੋਂ ਇਸ ਸਬੰਧੀ ਸਾਈਬਰ ਅਪਰਾਧ ਹੈਲਪ ਲਾਈਨ ਨੰਬਰ 1930 ’ਤੇ ਸ਼ਿਕਾਇਤ ਦਰਜ ਕਰਵਾਈ ਗਈ। ਇਸ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਲੋਂ ਦਰਜ਼ ਕੀਤੀ ਜ਼ੀਰੋ ਐੱਫ਼.ਆਈ.ਆਰ.ਦੇ ਆਧਾਰ ’ਤੇ ਸਾਈਬਰ ਕ੍ਰਾਈਮ ਪੁਲਿਸ ਥਾਣਾ ਫ਼ਿਰੋਜ਼ਪੁਰ ਵਿਚ ਸਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਚਰਨ ਸਿੰਘ ਨੂਰਪੁਰ ਡੀ.ਡੀ. ਪੰਜਾਬੀ ਦੇ ਪ੍ਰੋਗਰਾਮ ‘ਗੱਲਾਂ ਤੇ ਗੀਤ’ ’ਚ ਹੋਣਗੇ ਰੂਬਰੂ ਅਗਲੀ ਖ਼ਬਰ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫ਼ਟੀ ਵਿਭਾਗ ਵਲੋਂ ਮੋਗਾ ਰੋਡ ’ਤੇ ਵੱਖ-ਵੱਖ ਦੁਕਾਨਾਂ ਦੀ ਚੈਕਿੰਗ
Ad Position 24