29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਫ਼ਿਰੋਜ਼ਪੁਰ ਦੇ ਵਿਅਕਤੀ ਦੇ ਕ੍ਰੈਡਿਟ ਕਾਰਡ ’ਚੋਂ ਸਾਈਬਰ ਠੱਗਾਂ ਨੇ ਉਡਾਏ 2.30 ਲੱਖ ਰੁਪਏ

ਫ਼ਿਰੋਜ਼ਪੁਰ, 29 ਅਕਤੂਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਦੇ ਇਕ ਵਿਅਕਤੀ ਦੇ ਕ੍ਰੈਡਿਟ ਕਾਰਡ ਵਿਚੋਂ ਸਾਈਬਰ ਠੱਗਾਂ ਵਲੋਂ 2 ਲੱਖ 30 ਹਜ਼ਾਰ 545 ਰੁਪਏ ਦੀ ਰਕਮ ਕੱਢੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਾਈਬਰ ਕ੍ਰਾਈਮ ਪੁਲਿਸ ਥਾਣਾ ਫ਼ਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 30-10-2026
ਫ਼ਿਰੋਜ਼ਪੁਰ, 29 ਅਕਤੂਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਦੇ ਇਕ ਵਿਅਕਤੀ ਦੇ ਕ੍ਰੈਡਿਟ ਕਾਰਡ ਵਿਚੋਂ ਸਾਈਬਰ ਠੱਗਾਂ ਵਲੋਂ 2 ਲੱਖ 30 ਹਜ਼ਾਰ 545 ਰੁਪਏ ਦੀ ਰਕਮ ਕੱਢੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਾਈਬਰ ਕ੍ਰਾਈਮ ਪੁਲਿਸ ਥਾਣਾ ਫ਼ਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਾਈਬਰ ਕ੍ਰਾਈਮ ਮੁਖੀ ਇੰਸਪੈਕਟਰ ਸੁਖਬੀਰ ਕੌਰ ਨੇ ਦੱਸਿਆ ਕਿ ਪੁਲਿਸ ਕੋਲ ਦਰਜ ਮਾਮਲੇ ਅਨੁਸਾਰ ਪ੍ਰਮੋਦ ਕੁਮਾਰ ਪੁੱਤਰ ਰਵੀ ਕਾਂਤ ਵਾਸੀ ਜੈ ਮਾਂ ਲਕਸ਼ਮੀ ਇਨਕਲੇਵ, ਫ਼ਿਰੋਜ਼ਪੁਰ ਸ਼ਹਿਰ ਨੇ ਸ਼ਿਕਾਇਤ ਕੀਤੀ ਕਿ 14 ਅਕਤੂਬਰ 2026 ਨੂੰ ਉਸ ਦੇ ਮੋਬਾਈਲ ਫ਼ੋਨ ’ਤੇ ਓ.ਟੀ.ਪੀ ਆਉਣ ਤੋਂ ਬਾਅਦ ਉਸ ਦੇ ਆਰ.ਬੀ.ਐੱਲ ਦੇ ਕ੍ਰੈਡਿਟ ਕਾਰਡ ਵਿਚੋਂ ਚਾਰ ਟਰਾਂਜ਼ੈਕਸ਼ਨਾਂ ਰਾਹੀਂ ਕੁੱਲ 2,30,545 ਰੁਪਏ ਟਰਾਂਸਫ਼ਰ ਕਰ ਲਏ ਗਏ। ਪੀੜਤ ਵਲੋਂ ਇਸ ਸਬੰਧੀ ਤੁਰੰਤ ਸਾਈਬਰ ਅਪਰਾਧ ਹੈਲਪ ਲਾਈਨ ਨੰਬਰ 1930 ’ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿਚ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਲੋਂ ਜ਼ੀਰੋ ਐੱਫ਼.ਆਈ.ਆਰ.ਦਰਜ ਕੀਤੀ ਗਈ, ਜਿਸ ਦੇ ਆਧਾਰ ’ਤੇ ਫ਼ਿਰੋਜ਼ਪੁਰ ਸਾਈਬਰ ਕ੍ਰਾਈਮ ਪੁਲਿਸ ਥਾਣੇ ਵਿਚ ਸਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਅਤੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਬੰ... ਅਗਲੀ ਖ਼ਬਰ ਸਹਿਕਾਰੀ ਬੈਂਕਾਂ ਦੀਆਂ ਕਿਸਾਨ ਵਿਰੋਧੀ ਸ਼ਰਤਾਂ ਖ਼ਿਲਾਫ਼ ਆਵਾਜ਼ ਬੁਲੰਦ ਕਰੇਗਾ ਅਕਾਲੀ ਦਲ (ਪੁਨਰਸੁਰਜੀਤ)-ਪੀਰ ਮੁਹੰਮਦ
Ad Position 24