29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਰਮਿੰਦਰ ਆਂਵਲਾ ਦੇ ਅਕਾਲੀ ਦਲ ਬਾਦਲ ’ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ-ਹੀਰੋ

ਜ਼ੀਰਾ, 28 ਅਕਤੂਬਰ (ਰਜਨੀਸ਼ ਕਥੂਰੀਆ)-ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਰਮਿੰਦਰ ਸਿੰਘ ਆਂਵਲਾ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਵੀ ਮਜਬੂਤੀ ਮਿਲੀ ਹੈ। ਇਹ ਪ੍ਰਗਟਾਵਾ ਹਲਕਾ ਜ਼ੀਰਾ ਤੋਂ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 30-10-2026
ਜ਼ੀਰਾ, 28 ਅਕਤੂਬਰ (ਰਜਨੀਸ਼ ਕਥੂਰੀਆ)-ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਰਮਿੰਦਰ ਸਿੰਘ ਆਂਵਲਾ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਵੀ ਮਜਬੂਤੀ ਮਿਲੀ ਹੈ। ਇਹ ਪ੍ਰਗਟਾਵਾ ਹਲਕਾ ਜ਼ੀਰਾ ਤੋਂ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਪਾਰਟੀ ਨੂੰ ਹੋਰ ਵੀ ਬੁਲੰਦੀਆਂ ਵੱਲ ਲਿਜਾਣ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਇਹ ਸਿੱਟਾ ਹੈ ਕਿ ਵਿਰੋਧੀ ਪਾਰਟੀਆਂ ਦੇ ਵੱਡੇ ਲੀਡਰਾਂ ਨੇ ਵੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣਾ ਸ਼ੁਰੂ ਕਰ ਦਿੱਤਾ ਹੈ। ਹਰਪ੍ਰੀਤ ਸਿੰਘ ਹੀਰੋ ਨੇ ਦਾਅਵਾ ਕੀਤਾ ਕਿ ਰਮਿੰਦਰ ਸਿੰਘ ਆਂਵਲਾ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪੰਜਾਬ ਦੇ ਸਰਹੱਦੀ ਖੇਤਰ ਵਿਚ ਸਿਆਸੀ ਸਮੀਕਰਨ ਬਦਲ ਗਏ ਹਨ ਅਤੇ ਇਸ ਇਲਾਕੇ ’ਚੋਂ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨਗੇ। ਹਰਪ੍ਰੀਤ ਸਿੰਘ ਹੀਰੋ ਨੇ ਕਿਹਾ ਕਿ ਆਂਵਲਾ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਹੋਰ ਵੀ ਕਈ ਵੱਡੇ ਕੱਦਵਾਰ ਨੇਤਾ ਜੋ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੰਪਰਕ ਵਿਚ ਹਨ ਆਉਣ ਵਾਲੇ ਦਿਨਾਂ ਵਿਚ ਪਾਰਟੀ ਵਿਚ ਸ਼ਾਮਿਲ ਹੋਣਗੇ, ਜਿਸ ਕਾਰਨ ਸਮੁੱਚੇ ਪੰਜਾਬ ਵਿਚ ਪੰਜਾਬ ਦੀ ਸਿਆਸੀ ਹਵਾ ਅਕਾਲੀ ਦਲ ਬਾਦਲ ਦੇ ਹੱਕ ਵਿਚ ਹੋ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ’ਚ ਸ਼ਾਮਲ ਹੋਣ ਮਗਰੋਂ ਡੇਰਾ ਸ੍ਰੀ ਭਜਨਗੜ੍ਹ ਵਿਖੇ ਨਤਮਸਤਕ ਹੋਏ ਮਾਂਟੂ ਵੋਹਰਾ ਅਗਲੀ ਖ਼ਬਰ ਨਾਗੀ ਹਸਪਤਾਲ ਮੁੱਦਕੀ ਵਲੋਂ ਸਿਹਤ ਸੇਵਾਵਾਂ ਦਾ ਵਿਸਥਾਰ, ਹੁਣ ਸਰਜਰੀ ਤੇ ਐਂਡੋਸਕੋਪੀ ਦੀ ਸਹੂਲਤ ਵੀ ਉਪਲਬਧ
Ad Position 24