ਹੇਮਨ ਧਵਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੀਤ ਪ੍ਰਧਾਨ ਨਿਯੁਕਤ
ਮਮਦੋਟ, 30 ਅਕਤੂਬਰ (ਸੁਖਦੇਵ ਸਿੰਘ ਸੰਗਮ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਵਲੋਂ ਪਾਰਟੀ ਵਿਚ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ । ਇਸ ਦੌਰਾਨ ਮਮਦੋਟ ਦੇ ਟਕਸਾਲੀ ਪਰਿਵਾਰ ਨਾਲ ਸਬੰਧਿਤ ਨੌਜਵਾਨ ਆਗੂ ਹੇਮਨ ਧਵਨ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।
ਮਮਦੋਟ, 30 ਅਕਤੂਬਰ (ਸੁਖਦੇਵ ਸਿੰਘ ਸੰਗਮ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਵਲੋਂ ਪਾਰਟੀ ਵਿਚ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ । ਇਸ ਦੌਰਾਨ ਮਮਦੋਟ ਦੇ ਟਕਸਾਲੀ ਪਰਿਵਾਰ ਨਾਲ ਸਬੰਧਿਤ ਨੌਜਵਾਨ ਆਗੂ ਹੇਮਨ ਧਵਨ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਗਈ। ਇਸ ਮੌਕੇ ਚਮਕੌਰ ਸਿੰਘ ਟਿੱਬੀ ਕੋਰ ਕਮੇਟੀ ਮੈਂਬਰ, ਜੋਗਾ ਸਿੰਘ ਮੁਰਕਵਾਲਾ ਸਾਬਕਾ ਉਪ ਚੇਅਰਮੈਨ, ਵਰਿੰਦਰ ਸਿੰਘ ਵੈਰੜ ਪ੍ਰਧਾਨ ਨੰਬਰਦਾਰ ਯੂਨੀਅਨ, ਸੀਨੀਅਰ ਆਗੂ ਪਵਨ ਦੁੱਗਲ, ਕਰਨੈਲ ਸਿੰਘ ਹਸਨਾ,ਹਰਸਿਮਰਨ ਸਿੰਘ ਬਾਵਾ ਵੈਰੜ, ਮਨਪ੍ਰੀਤ ਸਿੰਘ ਸਿੱਧੂ, ਗੁਰਦੇਵ ਸਿੰਘ ਦਰੀਏ ਕੇ, ਇੰਦਰਜੀਤ ਸਿੰਘ ਟਿੱਬੀ, ਰਾਜ ਕੁਮਾਰ ਮੈਣੀ, ਵਿੱਕੀ ਕਪੂਰ, ਯਾਦਵਿੰਦਰ ਸਿੰਘ ਵਿਰਕ, ਬਲਵਿੰਦਰ ਕੱਕੜ ਅਤੇ ਗੁਰਵਿੰਦਰ ਸਿੰਘ ਖਹਿਰਾ ਨੇ ਹੇਮਨ ਧਵਨ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।