31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਚਾਰ ਦਿਨ ਬੀਤਣ ’ਤੇ ਵੀ ਨਹੀਂ ਹੋਈ ਅਨਮੋਲ ਦੇ ਕਾਤਲਾਂ ਦੀ ਗ੍ਰਿਫ਼ਤਾਰੀ, ਪਰਿਵਾਰ ’ਚ ਰੋਸ ਮੁਲਜ਼ਮ ਨਾ ਫੜੇ ਗਏ ਤਾਂ ਐੱਸ.ਐੱਸ.ਪੀ. ਦਫ਼ਤਰ ਅੱਗੇ ਲਾਸ਼ ਰੱਖ ਕੇ ਧਰਨਾ ਦੇਵਾਂਗੇ - ਪਰਿਵਾਰਕ ਮੈਂਬਰ

ਫ਼ਿਰੋਜ਼ਪੁਰ, 30 ਅਕਤੂਬਰ (ਸੁਖਵਿੰਦਰ ਸਿੰਘ)- ਬੀਤੇ ਦਿਨ ਹੀ ਹੋਏ ਅਨਮੋਲ ਕਤਲ ਕਾਂਡ ਦੇ ਮਾਮਲੇ ਵਿਚ ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਤੇ ਰਿਸ਼ਤੇਦਾਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ 31 ਅਕਤੂਬਰ ਨੂੰ ਦੁਪਹਿਰ 12 ਵਜੇ ਤੱਕ ਕਤਲ ਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਮ੍ਰਿਤਕ ਦੀ ਲਾਸ਼ ਐੱਸ.

Ad Position 21
No active advertisement
ਅਜੀਤ ਡੈਸਕ 31-10-2026
ਫ਼ਿਰੋਜ਼ਪੁਰ, 30 ਅਕਤੂਬਰ (ਸੁਖਵਿੰਦਰ ਸਿੰਘ)- ਬੀਤੇ ਦਿਨ ਹੀ ਹੋਏ ਅਨਮੋਲ ਕਤਲ ਕਾਂਡ ਦੇ ਮਾਮਲੇ ਵਿਚ ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਤੇ ਰਿਸ਼ਤੇਦਾਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ 31 ਅਕਤੂਬਰ ਨੂੰ ਦੁਪਹਿਰ 12 ਵਜੇ ਤੱਕ ਕਤਲ ਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਮ੍ਰਿਤਕ ਦੀ ਲਾਸ਼ ਐੱਸ.ਐੱਸ.ਪੀ. ਦਫਤਰ ਅੱਗੇ ਰੱਖ ਕੇ ਰੋਸ ਧਰਨਾ ਦੇਣਗੇ ਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਤੱਕ ਅੰਤਿਮ ਸਸਕਾਰ ਨਹੀਂ ਕਰਨਗੇ। ਮ੍ਰਿਤਕ ਅਨਮੋਲ ਦੇ ਪਿਤਾ ਬਲਵਿੰਦਰ ਸਿੰਘ ਨੇ ਕਿਹਾ ਹੈ ਕਿ ਕਤਲ ਦੀ ਘਟਨਾ ਨੂੰ ਚਾਰ ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਪੁਲਿਸ ਵਲੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਨੇ ਪਰਚਾ ਤਾਂ ਦਰਜ ਕਰ ਲਿਆ ਹੈ ਪਰ ਅਸਲ ਕਾਰਵਾਈ ਉਦੋਂ ਮੰਨੀ ਜਾਵੇਗੀ ਜਦੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਲਖਵਿੰਦਰ ਨੇ ਦੱਸਿਆ ਕਿ ਮ੍ਰਿਤਕ ਅਨਮੋਲ ਉਸ ਦੀ ਭੂਆ ਦਾ ਲੜਕਾ ਸੀ, ਇਸ ਘਟਨਾ ਬਾਰੇ ਸਾਰੇ ਸ਼ਹਿਰ ਨੂੰ ਜਾਣਕਾਰੀ ਹੈ ਤੇ ਪਰਿਵਾਰ ਸਿਰਫ ਇਨਸਾਫ ਦੀ ਮੰਗ ਕਰ ਰਿਹਾ ਹੈ। ਉਨਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕਤਲ ਦੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਚਿੱਤਬੀਰ ਸਿੰਘ ਜ਼ੀਰਾ ਵਲੋਂ ਯੂਥ ਅਕਾਲੀ ਦਲ ਦੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਅਗਲੀ ਖ਼ਬਰ ਹੇਮਨ ਧਵਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੀਤ ਪ੍ਰਧਾਨ ਨਿਯੁਕਤ
Ad Position 24