31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅਕਾਲੀ ਦਲ ਬਾਦਲ ਨਾਲ ਲੋਕਾਂ ਦਾ ਜੁੜਨਾ ਪਾਰਟੀ ਦੀ ਮਜ਼ਬੂਤੀ ਦਾ ਪ੍ਰਤੀਕ- ਜਿੰਦੂ, ਬੱਬੂ

ਮੁੱਦਕੀ, 30 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਤੇ ਜ਼ਿਲ੍ਹਾ ਯੂਥ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਪੰਜਾਬ ਅੰਦਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਤੀ ਲੋਕਾਂ ਦਾ ਰੁਝਾਨ ਵੱਧ ਰਿਹਾ ਹੈ ਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਿਲ ਰਿਹਾ ਲੋਕਾਂ ਦਾ ਸਮਰਥਨ ਆਉਣ ਵਾਲੇ ਸਮੇਂ ਵਿਚ ਇਸ ਦੀ ਜਥੇਬੰਦਕ ਮਜ਼ਬੂਤੀ ਲਈ ਅਹਿਮ ਸਾਬਤ ਹੋਵੇਗਾ।

Ad Position 21
No active advertisement
ਰਮਿੰਦਰ ਆਂਵਲਾ, ਜੋਗਿੰਦਰ ਸਿੰਘ ਜਿੰਦੂ, ਸੁਰਿੰਦਰ ਸਿੰਘ ਬੱਬੂ 31-10-2026
ਮੁੱਦਕੀ, 30 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਤੇ ਜ਼ਿਲ੍ਹਾ ਯੂਥ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਪੰਜਾਬ ਅੰਦਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਤੀ ਲੋਕਾਂ ਦਾ ਰੁਝਾਨ ਵੱਧ ਰਿਹਾ ਹੈ ਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਿਲ ਰਿਹਾ ਲੋਕਾਂ ਦਾ ਸਮਰਥਨ ਆਉਣ ਵਾਲੇ ਸਮੇਂ ਵਿਚ ਇਸ ਦੀ ਜਥੇਬੰਦਕ ਮਜ਼ਬੂਤੀ ਲਈ ਅਹਿਮ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਹਲਕਾ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਸ਼ਮੂਲੀਅਤ ਕਰਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਆਗੂਆਂ ਤੇ ਵਰਕਰਾਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਪੰਜਾਬ ਦੀ ਖੇਤਰੀ ਪਾਰਟੀ ਨੂੰ ਮੁੜ ਸਰਗਰਮ ਤੇ ਮਜ਼ਬੂਤ ਭੂਮਿਕਾ ਵਿਚ ਦੇਖਣਾ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦਾ ਵੱਧ ਰਿਹਾ ਸਮਰਥਨ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਲਈ ਲਾਹੇਵੰਦ ਸਾਬਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਖੇਤਰ ਦੀ ਜੰਮਪਲ ਡਾ.ਜਸਵਿੰਦਰ ਕੌਰ ਨੇ ਰਾਜਪਾਲ ਪੰਜਾਬ ਪਾਸੋਂ ਹਾਸਿਲ ਕੀਤੀ ਪੀ.ਐੱਚ.ਡੀ. ਦੀ ਡਿਗਰੀ ਅਗਲੀ ਖ਼ਬਰ ਜੰਤਰ-ਮੰਤਰ ਧਰਨਾ ਸਥਲ ਨੂੰ ਮੁੜ ਬਹਾਲ ਕਰਨ ਦੀ ਮੰਗ
Ad Position 24