31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕ੍ਰਿਸ਼ਨ ਲਾਲ ਨਰੂਲਾ ਨੂੰ ਭਾਜਪਾ ਨੇ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ

ਗੁਰੂਹਰਸਹਾਏ, 30 ਅਕਤੂਬਰ (ਕਪਿਲ ਕੰਧਾਰੀ)- ਭਾਰਤੀ ਜਨਤਾ ਪਾਰਟੀ ਵਲੋਂ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਗੁਰੂਹਰਸਹਾਏ ਦੇ ਰਹਿਣ ਵਾਲੇ ਸੀਨੀਅਰ ਭਾਜਪਾ ਆਗੂ ਕ੍ਰਿਸ਼ਨ ਲਾਲ ਨਰੂਲਾ ਨੂੰ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਗੁਰੂਹਰਸਹਾਏ ਸਮੇਤ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਕ੍ਰਿਸ਼ਨ ਲਾਲ ਨਰੂਲਾ 31-10-2026
ਗੁਰੂਹਰਸਹਾਏ, 30 ਅਕਤੂਬਰ (ਕਪਿਲ ਕੰਧਾਰੀ)- ਭਾਰਤੀ ਜਨਤਾ ਪਾਰਟੀ ਵਲੋਂ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਗੁਰੂਹਰਸਹਾਏ ਦੇ ਰਹਿਣ ਵਾਲੇ ਸੀਨੀਅਰ ਭਾਜਪਾ ਆਗੂ ਕ੍ਰਿਸ਼ਨ ਲਾਲ ਨਰੂਲਾ ਨੂੰ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਗੁਰੂਹਰਸਹਾਏ ਸਮੇਤ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕ੍ਰਿਸ਼ਨ ਲਾਲ ਨਰੂਲਾ ਭਾਜਪਾ ਦੇ ਸਭ ਤੋਂ ਪੁਰਾਣੇ, ਸਮਰਪਿਤ ਤੇ ਤਜਰਬੇਕਾਰ ਆਗੂਆਂ ਵਿਚੋਂ ਇਕ ਹਨ। ਉਹ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ। ਇਸ ਤੋਂ ਪਹਿਲਾਂ ਵੀ ਉਹ ਫ਼ਿਰੋਜ਼ਪੁਰ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਵਜੋਂ ਅਹਿਮ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਕ੍ਰਿਸ਼ਨ ਲਾਲ ਨਰੂਲਾ ਨੇ ਪੰਜਾਬ ਪ੍ਰ ਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਜਨਰਲ ਸਕੱਤਰ ਰਾਜੇਸ਼ ਬਾਘਾ, ਸੰਗਠਨ ਮੰਤਰੀ ਸ਼੍ਰੀਨਿਵਾਸਲੂ, ਜ਼ਿਲ੍ਹਾ ਇੰਚਾਰਜ ਜੀਵਨ ਗੁਪਤਾ ਤੇ ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਦਫ਼ਤਰਾਂ ’ਚ ਲੋਕਾਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਰੋਹਿਤ ਕੁਮਾਰ ਮੌਂਟੂ ਵੋਹਰਾ ਅਗਲੀ ਖ਼ਬਰ ਕੁੱਲਗੜ੍ਹੀ ਦੇ ਨੌਜਵਾਨ ਯੂਥ ਅਕਾਲੀ ਦਲ ਦੇ ਜਥੇਬੰਧਕ ਸਕੱਤਰ ਬਣੇ
Ad Position 24