ਚਾਈਨਾ ਡੋਰ ਵੇਚਣ ਵਾਲੇ ਖ਼ਿਲਾਫ਼ ਪੁਲਿਸ ਦੀ ਕਾਰਵਾਈ, 7 ਗੱਟੂਆਂ ਸਮੇਤ ਨੌਜਵਾਨ ਕਾਬੂ
ਫ਼ਿਰੋਜ਼ਪੁਰ, 30 ਅਕਤੂਬਰ (ਸੁਖਵਿੰਦਰ ਸਿੰਘ)– ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ’ਤੇ ਨਕੇਲ ਕੱਸਣ ਲਈ ਸਿਟੀ ਪੁਲਿਸ ਫਿਰੋਜ਼ਪੁਰ ਵਲੋਂ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 7 ਗੱਟੂ ਚਾਈਨਾ ਡੋਰ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਰਾਹੁਲ ਕਪੂਰ ਪੁੱਤਰ ਰਮੇਸ਼ ਵਾਸੀ ਬਾਸਾ ਵਾਲਾ ਬਾਜ਼ਾਰ ਬਾਂਸੀ ਗੇਟ ਫਿਰੋਜ਼ਪੁਰ ਸ਼ਹਿਰ ਵਜੋਂ ਕੀਤੀ ਹੈ।
ਫ਼ਿਰੋਜ਼ਪੁਰ, 30 ਅਕਤੂਬਰ (ਸੁਖਵਿੰਦਰ ਸਿੰਘ)– ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ’ਤੇ ਨਕੇਲ ਕੱਸਣ ਲਈ ਸਿਟੀ ਪੁਲਿਸ ਫਿਰੋਜ਼ਪੁਰ ਵਲੋਂ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 7 ਗੱਟੂ ਚਾਈਨਾ ਡੋਰ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਰਾਹੁਲ ਕਪੂਰ ਪੁੱਤਰ ਰਮੇਸ਼ ਵਾਸੀ ਬਾਸਾ ਵਾਲਾ ਬਾਜ਼ਾਰ ਬਾਂਸੀ ਗੇਟ ਫਿਰੋਜ਼ਪੁਰ ਸ਼ਹਿਰ ਵਜੋਂ ਕੀਤੀ ਹੈ। ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਹੁਲ ਕਪੂਰ ਚਾਈਨਾ ਡੋਰ ਵੇਚਣ ਦਾ ਕੰਮ ਕਰਦਾ ਹੈ ਅਤੇ ਅੱਜ ਵੀ ਪਲਾਸਟਿਕ ਵਾਲੀ ਚਾਈਨਾ ਡੋਰ ਦੇ ਗੱਟੂ ਲੈ ਕੇ ਟੀ.ਬੀ. ਹਸਪਤਾਲ ਦੀ ਬੈਕ ਸਾਈਡ ਧਵਨ ਕਾਲੋਨੀ ਰੋਡ ’ਤੇ ਬੈਠਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਤੁਰੰਤ ਉਕਤ ਜਗ੍ਹਾ ’ਤੇ ਛਾਪੇਮਾਰੀ ਕੀਤੀ ਤੇ ਰਾਹੁਲ ਕਪੂਰ ਨੂੰ 7 ਗੱਟੂ ਚਾਈਨਾ ਡੋਰ ਸਮੇਤ ਕਾਬੂ ਕਰ ਲਿਆ। ਇਸ ਸੰਬੰਧੀ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।