30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ’ਚ ਗੁਰੂ ਰਾਮਦਾਸ ਪਬਲਿਕ ਸਕੂਲ ਸ਼ਾਹਦੀਨ ਵਾਲਾ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ

ਫ਼ਿਰੋਜ਼ਪੁਰ, 30 ਅਕਤੂਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ-2026 ਤਹਿਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਕਰਵਾਏ ਗਏ ਸਬ-ਜੂਨੀਅਰ ਅੰਡਰ-11 ਹੈਂਡਬਾਲ (ਲੜਕੇ) ਮੁਕਾਬਲਿਆਂ ਵਿਚ ਗੁਰੂ ਰਾਮਦਾਸ ਪਬਲਿਕ ਸਕੂਲ, ਸ਼ਾਹਦੀਨ ਵਾਲਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਆਪਣੇ ਨਾਂਅ ਕੀਤਾ। ਇਸ ਮੁਕਾਬਲੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 31-10-2026
ਫ਼ਿਰੋਜ਼ਪੁਰ, 30 ਅਕਤੂਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ-2026 ਤਹਿਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਕਰਵਾਏ ਗਏ ਸਬ-ਜੂਨੀਅਰ ਅੰਡਰ-11 ਹੈਂਡਬਾਲ (ਲੜਕੇ) ਮੁਕਾਬਲਿਆਂ ਵਿਚ ਗੁਰੂ ਰਾਮਦਾਸ ਪਬਲਿਕ ਸਕੂਲ, ਸ਼ਾਹਦੀਨ ਵਾਲਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਆਪਣੇ ਨਾਂਅ ਕੀਤਾ। ਇਸ ਮੁਕਾਬਲੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਜੇਤੂ ਟੀਮ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸੁਨੀਤਾ ਰਾਣੀ ਵਲੋਂ ਸੋਨ ਤਗਮੇ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਭਗਤ ਮਿਲਖਾ ਸਿੰਘ ਨੇ ਜੇਤੂ ਖਿਡਾਰੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਖਿਡਾਰੀਆਂ ਦੀ ਮਿਹਨਤ ਅਤੇ ਕੋਚਾਂ ਦੀ ਸੁਚੱਜੀ ਅਗਵਾਈ ਦਾ ਨਤੀਜਾ ਹੈ। ਸਕੂਲ ਦੇ ਮੈਨੇਜਰ ਇੰਦਰਪਾਲ ਸਿੰਘ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਰਣਜੀਤ ਸਿੰਘ, ਪ੍ਰਿੰਸੀਪਲ ਖੁਸ਼ਵੰਤ ਸਿੰਘ, ਵਾਈਸ ਪ੍ਰਿੰਸੀਪਲ ਮੈਡਮ ਊਸ਼ਾ ਸ਼ਰਮਾ ਤੇ ਸਮੂਹ ਸਟਾਫ਼ ਵਲੋਂ ਜੇਤੂ ਖਿਡਾਰੀਆਂ ਦੇ ਨਾ ਲ-ਨਾਲ ਟੀਮ ਕੋਚ ਜਸਵੰਤ ਸਿੰਘ ਡੀ.ਪੀ.ਈ., ਰਮਨਦੀਪ ਸਿੰਘ ਡੀ.ਪੀ.ਈ. ਤੇ ਦਰਸ਼ਨ ਸਿੰਘ ਡੀ.ਪੀ.ਈ. ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਅਲਬਰ ਸਿੰਘ ਸਾਬ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਅਗਲੀ ਖ਼ਬਰ ਜੇ.ਕੇ.ਐੱਸ. ਪਬਲਿਕ ਸਕੂਲ ਵਿਖੇ ਸੰਕਲਪ ਕੋਟਾ ਟੈਸਟ ਕਰਵਾਇਆ
Ad Position 24