ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
ਮੱਖੂ,30 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)- ਨੰਬਰਦਾਰ ਕੁਲਦੀਪ ਸਿੰਘ ਢਿੱਲੋਂ ਬਾਹਰਵਾਲੀ ਸੂਬਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਅਮਰ ਸ਼ਹੀਦ ਬਾਬਾ ਦੀਪ ਸਿੰਘ ਨੈਸ਼ਨਲ ਹਾਈਵੇ 54 ਮੱਖੂ ਵਿਖੇ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਦੇ ਨੰਬਰਦਾਰਾਂ ਨੇ ਭਾਗ ਲਿਆ ਤੇ ਨੰਬਰਦਾਰ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨਣ ’ਤੇ ਸਖ਼ਤ ਸ਼ਬਦਾਂ ਵਿਚ ਸਰਕਾਰ ਦੀ ਨਿਖੇਧੀ ਕੀਤੀ।
ਮੱਖੂ,30 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)- ਨੰਬਰਦਾਰ ਕੁਲਦੀਪ ਸਿੰਘ ਢਿੱਲੋਂ ਬਾਹਰਵਾਲੀ ਸੂਬਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਅਮਰ ਸ਼ਹੀਦ ਬਾਬਾ ਦੀਪ ਸਿੰਘ ਨੈਸ਼ਨਲ ਹਾਈਵੇ 54 ਮੱਖੂ ਵਿਖੇ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਦੇ ਨੰਬਰਦਾਰਾਂ ਨੇ ਭਾਗ ਲਿਆ ਤੇ ਨੰਬਰਦਾਰ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨਣ ’ਤੇ ਸਖ਼ਤ ਸ਼ਬਦਾਂ ਵਿਚ ਸਰਕਾਰ ਦੀ ਨਿਖੇਧੀ ਕੀਤੀ। ਨੰਬਰਦਾਰ ਕੁਲਦੀਪ ਸਿੰਘ ਢਿੱਲੋਂ ਬਾਹਰਵਾਲੀ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਨੇ ਨੰਬਰਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਭਾਈ ਪਰਵਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਬਚਾਉਣ ਲਈ ਆਪਣੀ ਸ਼ਹਾਦਤ ਦੇ ਦਿੱਤੀ। ਉਨ੍ਹਾਂ ਕਿਹਾ ਕਿ ਮਾਨਸਾ ਵਿਚ ਚੱਲ ਰਹੇ ਸ਼ਾਂਤਮਈ ਰੋਸ ਧਰਨੇ ਨੂੰ ਹਰ ਵਰਗ ਵਲੋਂ ਵੱਡਾ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਨੰਬਰਦਾਰ ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਨੰਬਰਦਾਰ ਰੇਸ਼ਮ ਸਿੰਘ ਮਲੰਗ ਸ਼ਾਹ ਵਾਲਾ, ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਨੰਬਰਦਾਰ ਸਲਵਿੰਦਰ ਸਿੰਘ ਘੁਦੂਵਾਲਾ, ਨੰਬਰਦਾਰ ਨਿਸ਼ਾਨ ਸਿੰਘ ਸੰਧੂ ਤਲਵੰਡੀ, ਨੰਬਰਦਾਰ ਯਾਦਵਿੰਦਰ ਸਿੰਘ ਝਾਮਕੇ ਜਨਰਲ ਸਕੱਤਰ, ਗੁਰਸੇਵਕ ਸਿੰਘ ਖੰਨਾ ਤਹਿਸੀਲ ਪ੍ਰਧਾਨ, ਗੁਰਪ੍ਰੀਤ ਸਿੰਘ ਅਮੀਰ ਸ਼ਾਹ ਵਾਲਾ, ਲਛਮਣ ਸਿੰਘ ਅਮੀਵਾਲਾ, ਮਨਜੀਤ ਸਿੰਘ ਸਦਰਵਾਲਾ, ਪ੍ਰਗਟ ਸਿੰਘ ਤਲਵੰਡੀ, ਜਸਪਾਲ ਸਿੰਘ ਵਿੰਜੋਕੇ, ਕੇਵਲ ਮੱਖੂ ਆਦਿ ਹਾਜ਼ਰ ਸਨ।