30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅਧਿਆਪਕਾਂ ਨੂੰ ਜਾਗਰੂਕ ਕਰਦੇ ਵਿਸ਼ਾ ਮਾਹਿਰ। ਅਧਿਆਪਕਾਂ ਦਾ ਵਿਸ਼ੇਸ਼ ਸਿਖਲਾਈ ਸੈਮੀਨਾਰ ਕਰਵਾਇਆ

ਫ਼ਿਰੋਜ਼ਪੁਰ, 30 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਜਾਗਰੂਕ ਤੇ ਸਮਰੱਥ ਬਣਾਉਣ ਦੇ ਉਦੇਸ਼ ਨਾਲ ਡਾਇਟ ਫ਼ਿਰੋਜ਼ਪੁਰ ਵਿਖੇ ਵਿਸ਼ੇਸ਼ ਸਿਖਲਾਈ ਸੈਮੀਨਾਰ ਕਰਵਾਏ ਜਾ ਰਹੇ ਹਨ। ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ ਤੇ ਸਕੂਲ ਸਿੱਖਿਆ ਵਿਭਾਗ ਦੇ ਸਾਂਝੇ ਉਪਰਾਲੇ ਤਹਿਤ ਕਰਵਾਏ ਜਾ ਰਹੇ ਇਨ੍ਹਾਂ ਸਿਖਲਾਈ ਸੈਸ਼ਨਾਂ ਦਾ ਮੁੱਖ ਮਕਸਦ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਹੈ।

Ad Position 21
No active advertisement
ਅਜੀਤ ਡੈਸਕ 31-10-2026
ਫ਼ਿਰੋਜ਼ਪੁਰ, 30 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਜਾਗਰੂਕ ਤੇ ਸਮਰੱਥ ਬਣਾਉਣ ਦੇ ਉਦੇਸ਼ ਨਾਲ ਡਾਇਟ ਫ਼ਿਰੋਜ਼ਪੁਰ ਵਿਖੇ ਵਿਸ਼ੇਸ਼ ਸਿਖਲਾਈ ਸੈਮੀਨਾਰ ਕਰਵਾਏ ਜਾ ਰਹੇ ਹਨ। ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ ਤੇ ਸਕੂਲ ਸਿੱਖਿਆ ਵਿਭਾਗ ਦੇ ਸਾਂਝੇ ਉਪਰਾਲੇ ਤਹਿਤ ਕਰਵਾਏ ਜਾ ਰਹੇ ਇਨ੍ਹਾਂ ਸਿਖਲਾਈ ਸੈਸ਼ਨਾਂ ਦਾ ਮੁੱਖ ਮਕਸਦ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਹੈ। ਸੈਮੀਨਾਰ ਵਿਚ ਇਸ ਗੱਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਮਾਨਸਿਕ ਸਿਹਤ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੀ ਅਹਿਮ ਨੀਂਹ ਹੈ। ਪੜ੍ਹਾਈ ਦਾ ਦਬਾਅ, ਪ੍ਰੀਖਿਆਵਾਂ ਦੀ ਚਿੰਤਾ, ਪਰਿਵਾਰਕ ਸਮੱਸਿਆਵਾਂ ਅਤੇ ਸਾਥੀਆਂ ਦਾ ਪ੍ਰਭਾਵ ਕਈ ਵਾਰ ਬੱਚਿਆਂ ਨੂੰ ਮਾਨਸਿਕ ਤਣਾਅ ਵੱਲ ਧੱਕ ਸਕਦੇ ਹਨ। ਅਜਿਹੇ ਹਾਲਾਤ ਵਿਚ ਅਧਿਆਪਕਾਂ ਦੀ ਭੂਮਿਕਾ ਸਿਰਫ਼ ਪੜ੍ਹਾਈ ਕਰਵਾਉਣ ਤੱਕ ਸੀਮਤ ਨਹੀਂ ਰਹਿੰਦੀ, ਸਗੋਂ ਉਹ ਵਿਦਿਆਰਥੀਆਂ ਦੇ ਮਾਰਗ ਦਰਸ਼ਕ ਵਜੋਂ ਵੀ ਅਹਿਮ ਜ਼ਿੰਮੇਵਾਰੀ ਨਿਭਾਉਂਦੇ ਹਨ। ਇਨ੍ਹਾਂ ਸਿਖਲਾਈ ਸੈਮੀਨਾਰਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੁਖਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਸਤਿੰਦਰ ਸਿੰਘ, ਡਾਇਟ ਫ਼ਿਰੋਜ਼ਪੁਰ ਦੀ ਪ੍ਰਿੰਸੀਪਲ ਸ੍ਰੀਮਤੀ ਸੀਮਾ, ਕੋਆਰਡੀਨੇਟਰ ਲਖਵਿੰਦਰ ਸਿੰਘ ਤੇ ਸਹਿ-ਕੋਆਰਡੀਨੇਟਰ ਕਮਲ ਸ਼ਰਮਾ ਵਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਭਾਜਪਾ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ ’ਤੇ ਮਿਲੇਗਾ ਡੀ.ਏ. - ਕਾਕਾ ਕੰਬੋਜ ਅਗਲੀ ਖ਼ਬਰ ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
Ad Position 24