01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਖੰਡਾ ਚੌਕ ਟਰੱਸਟ ਨੇ ਧਾਰਮਿਕ ਸਥਾਨਾਂ ਨੂੰ ਰਾਜਨੀਤੀ ਤੋਂ ਦੂਰ ਰੱਖਣ ਦੀ ਕੀਤੀ ਅਪੀਲ

ਅਬੋਹਰ, 31 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 1 ਨਵੰਬਰ ਨੂੰ ਅਬੋਹਰ ਆਮਦ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰ ਨੂੰ ਪਾਰਟੀ ਦੇ ਝੰਡਿਆਂ, ਫਲੈਕਸ ਬੋਰਡਾਂ ਤੇ ਪ੍ਰਚਾਰ ਸਮਗਰੀ ਨਾਲ ਸਜਾਇਆ ਜਾ ਰਿਹਾ ਹੈ। ਸ਼ਹਿਰ ਦੇ ਪ੍ਰਮੁੱਖ ਚੌਕਾਂ ਤੋਂ ਲੈ ਕੇ ਵੱਖ-ਵੱਖ ਗਲੀਆਂ ਤੇ ਸੜਕਾਂ ਤੱਕ ਪਾਰਟੀ ਦੇ ਝੰਡੇ ਤੇ ਬੈਨਰ ਲਗਾਏ ਗਏ ਹਨ ਹਾਲਾਂਕਿ ਇਸ ਸਿਆਸੀ ਸਵਾਗਤੀ ਪ੍ਰਬੰਧ ਦੌਰਾਨ ਸ਼ਹਿਰ ਦੇ ਕੁੱਝ ਧਾਰਮਿਕ ਚੌਕਾਂ ਤੇ ਧਾਰਮਿਕ ਮਹੱਤਤਾ ਵਾਲੀਆਂ ਥਾਵਾਂ ’ਤੇ ਵੀ ਪਾਰਟੀ ਦੇ ਝੰਡੇ ਤੇ ਪੋਸਟਰ ਲਗਾਏ ਜਾਣ ਕਾਰਨ ਲੋਕਾਂ ਵਿਚ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ।

Ad Position 21
No active advertisement
ਅਬੋਹਰ ਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ਸਥਿਤ ਖੰਡਾ ਚੌਕ ’ਤੇ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਲਗਾਈਆਂ ਝੰਡੀਆਂ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 01-11-2026
ਅਬੋਹਰ, 31 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 1 ਨਵੰਬਰ ਨੂੰ ਅਬੋਹਰ ਆਮਦ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰ ਨੂੰ ਪਾਰਟੀ ਦੇ ਝੰਡਿਆਂ, ਫਲੈਕਸ ਬੋਰਡਾਂ ਤੇ ਪ੍ਰਚਾਰ ਸਮਗਰੀ ਨਾਲ ਸਜਾਇਆ ਜਾ ਰਿਹਾ ਹੈ। ਸ਼ਹਿਰ ਦੇ ਪ੍ਰਮੁੱਖ ਚੌਕਾਂ ਤੋਂ ਲੈ ਕੇ ਵੱਖ-ਵੱਖ ਗਲੀਆਂ ਤੇ ਸੜਕਾਂ ਤੱਕ ਪਾਰਟੀ ਦੇ ਝੰਡੇ ਤੇ ਬੈਨਰ ਲਗਾਏ ਗਏ ਹਨ ਹਾਲਾਂਕਿ ਇਸ ਸਿਆਸੀ ਸਵਾਗਤੀ ਪ੍ਰਬੰਧ ਦੌਰਾਨ ਸ਼ਹਿਰ ਦੇ ਕੁੱਝ ਧਾਰਮਿਕ ਚੌਕਾਂ ਤੇ ਧਾਰਮਿਕ ਮਹੱਤਤਾ ਵਾਲੀਆਂ ਥਾਵਾਂ ’ਤੇ ਵੀ ਪਾਰਟੀ ਦੇ ਝੰਡੇ ਤੇ ਪੋਸਟਰ ਲਗਾਏ ਜਾਣ ਕਾਰਨ ਲੋਕਾਂ ਵਿਚ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ 1 ਨਵੰਬਰ ਨੂੰ ਅਬੋਹਰ ਵਿਖੇ ਪੰਜਾਬ ਸਰਕਾਰ ਦੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਅਗਲੇ ਪੜਾਅ ਦੀ ਕਿਸ਼ਤ ਜਾਰੀ ਕਰਨ ਲਈ ਪਹੁੰਚ ਰਹੇ ਹਨ। ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਸਥਿਤ ਖੰਡਾ ਚੌਕ ਦੇ ਆਲੇ-ਦੁਆਲੇ ਆਮ ਆਦਮੀ ਪਾਰਟੀ ਦੀਆਂ ਝੰਡੀਆਂ ਲਗਾਏ ਜਾਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਸਬੰਧੀ ਟਰੱਸਟ ਦੇ ਆਗੂ ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਣੀਆ, ਕਰਨਲ ਐੱਸ.ਪੀ.ਆਰ. ਗਾਬਾ, ਸੁਖਜਿੰਦਰ ਸਿੰਘ ਰਾਜਨ ਨੇ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਹਰ ਰਾਜਨੀਤਿਕ ਪਾਰਟੀ ਨੂੰ ਆਪਣੇ ਵਿਚਾਰਾਂ ਤੇ ਕੰਮਾਂ ਦਾ ਪ੍ਰਚਾਰ ਕਰਨ ਦਾ ਪੂਰਾ ਅਧਿਕਾਰ ਹੈ ਪਰ ਇਸ ਦੇ ਨਾਲ ਹੀ ਧਾਰਮਿਕ ਸਥਾਨਾਂ ਤੇ ਧਾਰਮਿਕ ਮਹੱਤਤਾ ਵਾਲੇ ਚੌਕਾਂ ਨੂੰ ਰਾਜਨੀਤਿਕ ਸਰਗਰਮੀਆਂ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ। ਟਰੱਸਟ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਜਾਂ ਕਿਸੇ ਵੀ ਵੱਡੇ ਆਗੂ ਦੀ ਆਮਦ ਮੌਕੇ ਸਵਾਗਤੀ ਪ੍ਰਬੰਧ ਕਰਨਾ ਸਿਆਸੀ ਪਾਰਟੀਆਂ ਦਾ ਅਧਿਕਾਰ ਹੈ ਪਰ ਅਜਿਹੇ ਪ੍ਰਬੰਧ ਕਰਦੇ ਸਮੇਂ ਧਾਰਮਿਕ ਸਥਾਨਾਂ ਦੀ ਮਰਿਆਦਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਖ਼ਾਸ ਧਿਆਨ ਰੱਖਿਆ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਹਲਵਾਈਆਂ ਨਾਲ ਫੂਡ ਸੇਫ਼ਟੀ ਵਿਭਾਗ ਵਲੋਂ ਅਹਿਮ ਮੀਟਿੰਗ ਅਗਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਿਖੇ ‘ਵੀਰ ਗਾਥਾ 6.0’ ਪ੍ਰੋਜੈਕਟ ਸ਼ੁਰੂ
Ad Position 24