ਜਲਾਲਾਬਾਦ ’ਚ ਕਾਂਗਰਸ ਵਲੋਂ ਜਥੇਬੰਦੀ ਦਾ ਵਿਸਥਾਰ, ਹਰਦੇਵ ਸਿੰਘ ਤੇ ਕ੍ਰਿਸ਼ ਸ਼ਰਮਾ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ
ਜਲਾਲਾਬਾਦ, 31 ਅਕਤੂਬਰ (ਜਸਕਰਨ ਸਿੰਘ ਤਨੇਜਾ)- ਜਲਾਲਾਬਾਦ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਜਥੇਬੰਦਕ ਢਾਂਚੇ ਨੂੰ ਸਰਗਰਮ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਦੋ ਨੌਜਵਾਨ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤਹਿਤ ਯੂਥ ਆਗੂ ਹਰਦੇਵ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਤੇ ਕ੍ਰਿਸ਼ ਸ਼ਰਮਾ ਘੁਬਾਇਆ ਨੂੰ ਬਲਾਕ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਵਿਭਾਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।
ਜਲਾਲਾਬਾਦ, 31 ਅਕਤੂਬਰ (ਜਸਕਰਨ ਸਿੰਘ ਤਨੇਜਾ)- ਜਲਾਲਾਬਾਦ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਜਥੇਬੰਦਕ ਢਾਂਚੇ ਨੂੰ ਸਰਗਰਮ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਦੋ ਨੌਜਵਾਨ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤਹਿਤ ਯੂਥ ਆਗੂ ਹਰਦੇਵ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਤੇ ਕ੍ਰਿਸ਼ ਸ਼ਰਮਾ ਘੁਬਾਇਆ ਨੂੰ ਬਲਾਕ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਵਿਭਾਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਵਿਚ ਜ਼ਿੰਮੇਵਾਰੀਆਂ ਦੇਣ ਨਾਲ ਜਥੇਬੰਦੀ ਨੂੰ ਨਵੀਂ ਊਰਜਾ ਮਿਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਸੋਨੀਆ ਗਾਂਧੀ ਤੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਓਮ ਸਰਪੰਚ, ਅਸ਼ੋਕ ਕੰਬੋਜ, ਪਰਮਜੀਤ ਸਿੰਘ ਪੰਮਾ, ਆਕਾਸ਼ ਕੰਬੋਜ, ਵਿਸ਼ਵਾਸ ਕੰਬੋਜ, ਨਵਜੋਤ ਸਿੰਘ, ਕੁਲਵਿੰਦਰ ਸਿੰਘ, ਸਾਜਨ ਕੰਬੋਜ ਤੇ ਹੋਰ ਮਿੱਤਰ-ਸਾਥੀ ਹਾਜ਼ਰ ਸਨ।