ਪਿੰਡ ਛਾਂਗਾ ਰਾਏ ਉਤਾੜ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ
ਗੋਲੂ ਕਾ ਮੋੜ, 31 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੇ ਸਾਬਕਾ ਵਿਧਾਇਕ ਤੇ ਉਦਯੋਗਪਤੀ ਰਮਿੰਦਰ ਸਿੰਘ ਆਂਵਲਾ ਨੇ ਪਿੰਡ ਛਾਂਗਾ ਰਾਏ ਉਤਾੜ ਵਿਖੇ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਟੂਰਨਾਮੈਂਟ ਦੀ ਪ੍ਰਬੰਧਕ ਕਮੇਟੀ ਨੂੰ 21 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ।
ਗੋਲੂ ਕਾ ਮੋੜ, 31 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੇ ਸਾਬਕਾ ਵਿਧਾਇਕ ਤੇ ਉਦਯੋਗਪਤੀ ਰਮਿੰਦਰ ਸਿੰਘ ਆਂਵਲਾ ਨੇ ਪਿੰਡ ਛਾਂਗਾ ਰਾਏ ਉਤਾੜ ਵਿਖੇ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਟੂਰਨਾਮੈਂਟ ਦੀ ਪ੍ਰਬੰਧਕ ਕਮੇਟੀ ਨੂੰ 21 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਖਿਡਾਰੀਆਂ ਨੂੰ ਕ੍ਰਿਕਟ ਕਿੱਟ ਵੀ ਦਿੱਤੀ। ਇਸ ਮੌਕੇ ਰਮਿੰਦਰ ਸਿੰਘ ਆਂਵਲਾ ਨੇ ਟੂਰਨਾਮੈਂਟ ਦੇ ਪ੍ਰਬੰਧਕਾਂ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਆਪਣੀ ਊਰਜਾ ਉਸਾਰੂ ਗਤੀਵਿਧੀਆਂ ਵਿਚ ਲਗਾਉਂਦਿਆਂ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੇ। ਇਸ ਮੌਕੇ ਆਂਵਲਾ ਟੀਮ ਦੇ ਮੈਂਬਰ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।