01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਮੁੱਦਕੀ ਹਲਕੇ ’ਚ ਵਧਾਈਆਂ ਸਰਗਰਮੀਆਂ- ਆਸ਼ੂ ਬੰਗੜ ਘਰ-ਘਰ ਜਾ ਕੇ ਲੋਕਾਂ ਨਾਲ ਕੀਤੀਆਂ ਮੀਟਿੰਗਾਂ

ਮੁੱਦਕੀ, 31 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਅਮਰਦੀਪ ਸਿੰਘ ਆਸ਼ੂ ਬੰਗੜ ਵਲੋਂ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਦਕੀ ਇਲਾਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਤੇ ਇਲਾਕਿਆਂ ਵਿਚ ਮੀਟਿੰਗਾਂ ਕਰਕੇ ਪਾਰਟੀ ਵਰਕਰਾਂ ਤੇ ਆਮ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

Ad Position 21
No active advertisement
ਮੁੱਦਕੀ ਇਲਾਕੇ ਵਿਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕਰਨ ਉਪਰੰਤ ਆਸ਼ੂ ਬੰਗੜ। ਤਸਵੀਰ-ਭਾਰਤ ਭੂਸ਼ਨ ਅਗਰਵਾਲ 01-11-2026
ਮੁੱਦਕੀ, 31 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਅਮਰਦੀਪ ਸਿੰਘ ਆਸ਼ੂ ਬੰਗੜ ਵਲੋਂ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਦਕੀ ਇਲਾਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਤੇ ਇਲਾਕਿਆਂ ਵਿਚ ਮੀਟਿੰਗਾਂ ਕਰਕੇ ਪਾਰਟੀ ਵਰਕਰਾਂ ਤੇ ਆਮ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਆਸ਼ੂ ਬੰਗੜ ਵਲੋਂ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਜਥੇਬੰਦਕ ਗਤੀਵਿਧੀਆਂ ਤੇ ਆਉਣ ਵਾਲੀਆਂ ਚੋਣਾਂ ਸਬੰਧੀ ਰਣਨੀਤੀ ਬਾਰੇ ਚਰਚਾ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਮਿਲ ਕੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਸੰਬੰਧੀ ਵਿਚਾਰ ਸਾਂਝੇ ਕੀਤੇ। ਇਨ੍ਹਾਂ ਮੀਟਿੰਗਾਂ ਦੌਰਾਨ ਆਸ਼ੂ ਬੰਗੜ ਨੇ ਕਿਹਾ ਕਿ ਕਿਸੇ ਵੀ ਪਾਰਟੀ ਦੀ ਮਜ਼ਬੂਤੀ ਉਸ ਦੇ ਮਿਹਨਤੀ ਵਰਕਰਾਂ ’ਤੇ ਨਿਰਭਰ ਕਰਦੀ ਹੈ ਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਵਰਕਰਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਲੋਕਾਂ ਨਾਲ ਆਪਣਾ ਰਾਬਤਾ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਮਲ ਅਗਰਵਾਲ ਬਲਾਕ ਪ੍ਰਧਾਨ, ਬਲਬੀਰ ਸਿੰਘ ਸੰਧੂ (ਬੱਬਾ), ਸੁਖਦੀਪ ਸਿੰਘ ਨੰਬਰਦਾਰ, ਸੋਹਣ ਸਿੰਘ ਗਿੱਲ, ਗੁਰਦੇਵ ਸਿੰਘ ਦੇਬੀ, ਹਰਦੀਪ ਸਿੰਘ ਬਰਾੜ, ਸਵਰਨ ਸਿੰਘ ਰੋਸਾ, ਰੁਪਿੰਦਰ ਕੌਰ ਸਾਬਕਾ ਸਰਪੰਚ, ਸੁਲੱਖਣ ਸਿੰਘ ਫ਼ਿਰੋਜ਼ਸ਼ਾਹ, ਭੋਲੀ, ਕਿੱਕਰ ਸਿੰਘ, ਰਾਜੂ ਰਾੜਾ, ਪੋਪਲ, ਕਾਬਲ ਸਿੰਘ ਭੁੱਲਰ, ਸੁਰਜੀਤ ਕੁਮਾਰ ਮਨਚੰਦਾ, ਲੱਕੀ ਮਨਚੰਦਾ ਸਾਬਕਾ ਐਮ.ਸੀ., ਬਾਵਾ ਮਨਚੰਦਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਸਪਤਾਲ ’ਚ ਜਣੇਪੇ ਦੌਰਾਨ ਗਰਭਵਤੀ ਔਰਤ ਦੀ ਮੌਤ ਪਤੀ ਨੇ ਇਲਾਜ ਦੌਰਾਨ ਪਤਨੀ ਦੀ ਹਾਲਤ ਬਾਰੇ ਸਮੇਂ ਸਿਰ ਜਾਣਕਾਰੀ... ਅਗਲੀ ਖ਼ਬਰ ਯੂਥ ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਲਵਪ੍ਰੀਤ ਸਿੰਘ ਗਿੱਲ ਦਾ ਸੁਰਿੰਦਰ ਸਿੰਘ ਬੱਬੂ ਨੇ ਮੂੰਹ ਮਿੱਠਾ ਕਰ...
Ad Position 24