ਮੁੱਦਕੀ ਬਾਈਪਾਸ ’ਤੇ ਆਵਾਰਾ ਕੁੱਤਾ ਆਉਣ ਕਾਰਨ ਕਾਰ ਤੇ ਬੋਲੈਰੋ ਦੀ ਟੱਕਰ
ਮੁੱਦਕੀ, 31 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਨੈਸ਼ਨਲ ਹਾਈਵੇ-54 ’ਤੇ ਸਥਿਤ ਮੁੱਦਕੀ ਬਾਈਪਾਸ ਵਿਖੇ ਬੀਤੀ ਸ਼ਾਮ ਉਸ ਸਮੇਂ ਸੜਕ ਹਾਦਸਾ ਵਾਪਰ ਗਿਆ, ਜਦੋਂ ਅਚਾਨਕ ਇਕ ਆਵਾਰਾ ਕੁੱਤਾ ਕਾਰ ਦੇ ਅੱਗੇ ਆ ਗਿਆ। ਕੁੱਤੇ ਨੂੰ ਬਚਾਉਣ ਲਈ ਕਾਰ ਚਾਲਕ ਵਲੋਂ ਅਚਾਨਕ ਬਰੇਕ ਲਗਾਏ ਜਾਣ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਦੀ ਦੂਜੀ ਸਾਈਡ ’ਤੇ ਜਾ ਪਹੁੰਚੀ ਅਤੇ ਸਾਹਮਣੇ ਤੋਂ ਆ ਰਹੀ ਬੋਲੈਰੋ ਗੱਡੀ ਨਾਲ ਟਕਰਾ ਗਈ।
ਮੁੱਦਕੀ, 31 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਨੈਸ਼ਨਲ ਹਾਈਵੇ-54 ’ਤੇ ਸਥਿਤ ਮੁੱਦਕੀ ਬਾਈਪਾਸ ਵਿਖੇ ਬੀਤੀ ਸ਼ਾਮ ਉਸ ਸਮੇਂ ਸੜਕ ਹਾਦਸਾ ਵਾਪਰ ਗਿਆ, ਜਦੋਂ ਅਚਾਨਕ ਇਕ ਆਵਾਰਾ ਕੁੱਤਾ ਕਾਰ ਦੇ ਅੱਗੇ ਆ ਗਿਆ। ਕੁੱਤੇ ਨੂੰ ਬਚਾਉਣ ਲਈ ਕਾਰ ਚਾਲਕ ਵਲੋਂ ਅਚਾਨਕ ਬਰੇਕ ਲਗਾਏ ਜਾਣ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਦੀ ਦੂਜੀ ਸਾਈਡ ’ਤੇ ਜਾ ਪਹੁੰਚੀ ਅਤੇ ਸਾਹਮਣੇ ਤੋਂ ਆ ਰਹੀ ਬੋਲੈਰੋ ਗੱਡੀ ਨਾਲ ਟਕਰਾ ਗਈ। ਇਸ ਹਾਦਸੇ ਦੌਰਾਨ ਦੋਵੇਂ ਗੱਡੀਆਂ ਦਾ ਕਾਫ਼ੀ ਨੁਕਸਾਨ ਹੋ ਗਿਆ ਜਦਕਿ ਖ਼ੁਸ਼ਕਿਸਮਤੀ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁੱਦਕੀ ਬਾਈਪਾਸ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਘੁੰਮਦੇ ਆਵਾਰਾ ਕੁੱਤਿਆਂ ਨੂੰ ਕਾਬੂ ਕਰਨ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਭਵਿੱਖ ਵਿਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ’ਤੇ ਆਵਾਰਾ ਪਸ਼ੂਆਂ ਤੇ ਕੁੱਤਿਆਂ ਦੀ ਮੌਜੂਦਗੀ ਵਾਹਨ ਚਾਲਕਾਂ ਲਈ ਖ਼ਤਰਾ ਬਣ ਸਕਦੀ ਹੈ, ਇਸ ਲਈ ਪ੍ਰਸ਼ਾਸਨ ਨੂੰ ਇਸ ਸਮੱਸਿਆ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ।