ਆਂਵਲਾ ਦੇ ਅਕਾਲੀ ਦਲ ਬਾਦਲ ’ਚ ਸ਼ਾਮਿਲ ਹੋਣ ਨਾਲ ਸਰਹੱਦੀ ਇਲਾਕੇ ’ਚ ਸਿਆਸੀ ਸਮੀਕਰਨ ਬਦਲੇ- ਸ਼ੀਰਾ
ਜ਼ੀਰਾ, 31 ਅਕਤੂਬਰ (ਰਜਨੀਸ਼ ਕਥੂਰੀਆ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕੇ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਬਾਦਲ ’ਚ ਸ਼ਾਮਿਲ ਹੋਣ ਨਾਲ ਸਰਹੱਦੀ ਇਲਾਕੇ ਵਿਚ ਸਿਆਸੀ ਸਮੀਕਰਨ ਪੂਰੀ ਤਰਾਂ ਬਦਲ ਗਏ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਜ਼ੀਰਾ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਸ਼ੀਰਾ ਨੇ ਗੱਲਬਾਤ ਦੇ ਦੌਰਾਨ ਕੀਤਾ।
ਗ
ਗੁਰਮੀਤ ਸਿੰਘ ਸ਼ੀਰਾ
01-11-2026
ਜ਼ੀਰਾ, 31 ਅਕਤੂਬਰ (ਰਜਨੀਸ਼ ਕਥੂਰੀਆ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕੇ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਬਾਦਲ ’ਚ ਸ਼ਾਮਿਲ ਹੋਣ ਨਾਲ ਸਰਹੱਦੀ ਇਲਾਕੇ ਵਿਚ ਸਿਆਸੀ ਸਮੀਕਰਨ ਪੂਰੀ ਤਰਾਂ ਬਦਲ ਗਏ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਜ਼ੀਰਾ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਸ਼ੀਰਾ ਨੇ ਗੱਲਬਾਤ ਦੇ ਦੌਰਾਨ ਕੀਤਾ। ਗੁਰਮੀਤ ਸਿੰਘ ਸ਼ੀਰਾ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਪੰਜਾਬ ਦੇ ਲੋਕਾਂ ਦਾ ਦਰਦ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਅਕਾਲੀ ਦਲ ਬਾਦਲ ਹੀ ਜਾਣਦੀ ਹੈ ਤੇ ਇਹੋ ਕਾਰਨ ਹੈ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸਰਕਾਰਾਂ ਬਣਾਉਣ ਵਾਲੀਆਂ ਵਿਰੋਧੀ ਪਾਰਟੀਆਂ ਦੀਆਂ ਚਾਲਾਂ ਨੂੰ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਸਮਝ ਚੁੱਕੇ ਹਨ ਜਿਸ ਕਰਕੇ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਇਹਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਾਉਣਗੇ।