02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਸਭਿਆਚਾਰਕ ਸਮਾਗਮ ‘ਸੰਸਕਾਰਮ’ ਕਰਵਾਇਆ

ਫ਼ਾਜ਼ਿਲਕਾ,1 ਨਵੰਬਰ (ਦਵਿੰਦਰ ਪਾਲ ਸਿੰਘ)-ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਵਿਖੇ ਸ਼ਿਸ਼ੂ ਵਾਟਿਕਾ ਤੋਂ ਪਹਿਲੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਦਾ ਭਵ ਅਤੇ ਰੰਗਾਰੰਗ ਸਭਿਆਚਾਰਕ ਸਮਾਗਮ ‘ਸੰਸਕਾਰਮ’ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਮਾਸੂਮ ਬੱਚਿਆਂ ਨੇ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਸਮਾਗਮ ਵਿਚ ਪਹੁੰਚੇ ਮੁੱਖ ਮਹਿਮਾਨਾਂ, ਅਧਿਆਪਕਾਂ ਅਤੇ ਮਾਪਿਆਂ ਦਾ ਮਨ ਮੋਹ ਲਿਆ।

Ad Position 21
No active advertisement
ਅਜੀਤ ਡੈਸਕ 02-11-2026
ਫ਼ਾਜ਼ਿਲਕਾ,1 ਨਵੰਬਰ (ਦਵਿੰਦਰ ਪਾਲ ਸਿੰਘ)-ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਵਿਖੇ ਸ਼ਿਸ਼ੂ ਵਾਟਿਕਾ ਤੋਂ ਪਹਿਲੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਦਾ ਭਵ ਅਤੇ ਰੰਗਾਰੰਗ ਸਭਿਆਚਾਰਕ ਸਮਾਗਮ ‘ਸੰਸਕਾਰਮ’ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਮਾਸੂਮ ਬੱਚਿਆਂ ਨੇ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਸਮਾਗਮ ਵਿਚ ਪਹੁੰਚੇ ਮੁੱਖ ਮਹਿਮਾਨਾਂ, ਅਧਿਆਪਕਾਂ ਅਤੇ ਮਾਪਿਆਂ ਦਾ ਮਨ ਮੋਹ ਲਿਆ। ਸਮਾਗਮ ਵਿਚ ਕੇ.ਜੀ.ਐਫ.ਦੇ ਫਾਊਂਡਰ ਅਤੇ ਚੇਅਰਮੈਨ ਅਤੇ ਪੀ.ਐੱਚ.ਡੀ.ਚੈਂਬਰ ਆਫ਼ ਕਾਮਰਸ ਦੇ ਚੇਅਰਮੈਨ ਕਰਨ ਗਿਲਹੋਤਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਰਾਕੇਸ਼ ਨਾਗਪਾਲ ਅਤੇ ਕਮਿਸ਼ਨ ਏਜੰਟ ਐਸੋਸੀਏਸ਼ਨ ਦੇ ਪ੍ਰਧਾਨ ਗੋਲਡੀ ਸਚਦੇਵਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਵਿੱਦਿਆ ਮੰਦਿਰ ਦੇ ਪ੍ਰਧਾਨ ਬੁਲਾਕੀ ਰਾਮ ਪੇੜੀਵਾਲ, ਸਕੱਤਰ ਰਵੀ ਭੂਸ਼ਨ ਡੋਡਾ, ਕੈਸ਼ੀਅਰ ਇੰਦਰ ਚੰਦ ਬਿਹਾਨੀ, ਪ੍ਰਬੰਧਕ ਅਸ਼ੋਕ ਮੋਂਗਾ, ਡਾ.ਅਸ਼ੋਕ ਸ਼ਰਮਾ, ਹਰੀ ਕਿਸ਼ਨ ਭਾਟੀਆ, ਗੋਵਿੰਦ ਬਿਹਾਨੀ, ਪ੍ਰੇਮ ਫੁਟੇਲਾ, ਦਿਨੇਸ਼ ਸ਼ਰਮਾ, ਵਿਜੇ ਵਢੇਰਾ ਅਤੇ ਰਵਿਤ ਸਮੇਤ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਪਹੁੰਚਣ ’ਤੇ ਸਾਰੇ ਮਹਿਮਾਨਾਂ ਦਾ ਤਿਲਕ ਲਗਾ ਕੇ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਰਵਾਇਤੀ ਜੋਤ ਪ੍ਰਜਵਲਿਤ ਕਰਕੇ ਅਤੇ ਵੰਦਨਾ ਨਾਲ ਹੋਈ। ਇਸ ਤੋਂ ਬਾਅਦ ਐੱਲ.ਕੇ.ਜੀ. ਦੇ ਬੱਚਿਆਂ ਨੇ ਸਵਾਗਤੀ ਗੀਤ ਪੇਸ਼ ਕੀਤਾ। ਯੂ.ਕੇ.ਜੀ. ਦੇ ਬੱਚਿਆਂ ਨੇ ‘ਗਣਪਤੀ ਬੱਪਾ ਮੋਰਿਆ’ ਗੀਤ ’ਤੇ ਸ਼ਾਨਦਾਰ ਪੇਸ਼ਕਾਰੀ ਦਿੱਤੀ। ਸ਼ਿਸ਼ੂ ਵਾਟਿਕਾ ਦੇ ਬੱਚਿਆਂ ਨੇ ‘ਮੁਝੇ ਇਸ ਦੁਨੀਆ ਮੇਂ ਲਾਨੇ ਵਾਲੇ’ ਗੀਤ ਰਾਹੀਂ ਮਾਤਾ-ਪਿਤਾ ਪ੍ਰਤੀ ਸਤਿਕਾਰ ਪ੍ਰਗਟਾਇਆ। ਨਰਸਰੀ ਦੇ ਬੱਚਿਆਂ ਨੇ ‘ਤੂ ਹੀ ਹੈ ਜੰਨਤ ਮੇਰੀ’, ‘ਨੰਨ੍ਹੇ-ਨੰਨ੍ਹੇ ਦੀਪ’ ਅਤੇ ‘ਆਜ ਹੈ ਸੰਡੇ’ ਵਰਗੇ ਗੀਤਾਂ ’ਤੇ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਮਧੂ ਸ਼ਰਮਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹਦਿਆਂ ਸਕੂਲ ਦੀਆਂ ਵਿੱਦਿਅਕ ਅਤੇ ਖੇਡ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਸਕੂਲ ਦੇ ਐਨ.ਸੀ.ਸੀ.ਇੰਚਾਰਜ ਵਾਸੂਦੇਵ ਜੀ ਨੂੰ ਪੀ.ਆਰ.ਸੀ.ਐਮ. ਕੋਰਸ ਪੂਰਾ ਕਰਕੇ ਸੈਕਿੰਡ ਅਫ਼ਸਰ ਦਾ ਅਹੁਦਾ ਸੰਭਾਲਣ ’ਤੇ ਅਤੇ ਐਨ.ਸੀ.ਸੀ.ਕੈਡਟ ਰਿਧੀਮਾ ਨੂੰ ਆਰ.ਡੀ.ਸੀ.ਦੇ ਆਈ.ਜੀ.ਸੀ.ਕੈਂਪ ਵਿਚ ਐਲ.ਸੀ.ਪੀ.ਐਲ.ਰੈਂਕ ਹਾਸਲ ਕਰਨ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਕਰਨ ਗਿਲਹੋਤਰਾ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਮੰਚ ਸੰਚਾਲਨ ਸੰਗੀਤ ਆਚਾਰੀਆ ਵਿਕਰਮ ਸ਼ਰਮਾ ਅਤੇ ਸ਼੍ਰੀਮਤੀ ਸੁਖਪ੍ਰੀਤ ਨੇ ਨਿਭਾਇਆ। ਅੰਤ ਵਿਚ ਪ੍ਰਿੰਸੀਪਲ ਮਧੂ ਸ਼ਰਮਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜੋਗਿੰਦਰ ਪਾਲ ਭਾਟਾ ਨੇ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਮੁਹ... ਅਗਲੀ ਖ਼ਬਰ ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਨੂੰ ਦੂਜੀ ਵਾਰ ਟਿਕਟ ਮਿਲਣ ’ਤੇ ਸਮਰਥਕਾਂ ’ਚ ਖ਼ੁਸ਼ੀ ਦੀ ਲਹਿਰ
Ad Position 24