02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜੋਗਿੰਦਰ ਪਾਲ ਭਾਟਾ ਨੇ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਦਾ ਆਗਾਜ਼

ਗੋਲੂ ਕਾ ਮੋੜ, (ਸੁਰਿੰਦਰ ਸਿੰਘ ਪੁਪਨੇਜਾ)- ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਵਲੋਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਸਿਆਸੀ ਸਰਗਰਮੀ ਤੇਜ਼ ਕਰਦਿਆਂ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੇ। ਇਸ ਮੌਕੇ ਉਹ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਗੋਲੂ ਕਾ ਮੋੜ ਵਿਖੇ ਨਤਮਸਤਕ ਹੋਏ ਅਤੇ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਡੇਰਾ ਸ੍ਰੀ ਭਜਨਗੜ੍ਹ ਵਿਖੇ ਨਤਮਸਤਕ ਹੋ ਕੇ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਤੋਂ ਅਸ਼ੀਰਵਾਦ ਲੈਂਦੇ ਹੋਏ। ਤਸਵੀਰ-ਸੁਰਿੰਦਰ ਸਿੰਘ ਪੁਪਨੇਜਾ 02-11-2026
ਗੋਲੂ ਕਾ ਮੋੜ, (ਸੁਰਿੰਦਰ ਸਿੰਘ ਪੁਪਨੇਜਾ)- ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਵਲੋਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਸਿਆਸੀ ਸਰਗਰਮੀ ਤੇਜ਼ ਕਰਦਿਆਂ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੇ। ਇਸ ਮੌਕੇ ਉਹ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਗੋਲੂ ਕਾ ਮੋੜ ਵਿਖੇ ਨਤਮਸਤਕ ਹੋਏ ਅਤੇ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਕਾਂਗਰਸੀ ਆਗੂ ਜਗਿੰਦਰਪਾਲ ਭਾਟਾ ਨੇ ਕਿਹਾ ਉਹਨਾਂ ਨੇ ਡੇਰਾ ਸ਼੍ਰੀ ਭਜਨਗੜ੍ਹ ਤੋਂ ਅਸ਼ੀਰਵਾਦ ਲੈ ਕੇ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾ ਲੋਕਾਂ ਵਲੋਂ ਉਨ੍ਹਾਂ ਨੂੰ ਭਰਵਾਂ ਪਿਆਰ ਅਤੇ ਸਮਰਥਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਪਿੰਡਾਂ ਦੇ ਲੋਕਾਂ ਨੇ ਭਰੋਸਾ ਦਿਵਾਇਆ ਹੈ ਕਿ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਦੀ ਹੈ ਤਾਂ ਪਿੰਡਾਂ ਦੇ ਲੋਕ ਉਨ੍ਹਾਂ ਦੇ ਹੱਕ ਵਿੱਚ ਸਮਰਥਨ ਦੇਣਗੇ। ਉਨ੍ਹਾਂ ਕਿਹਾ ਕਿ ਅੱਜ ਤੋਂ ਸ਼ੁਰੂ ਕੀਤੀ ਗਈ ਚੋਣ ਪ੍ਰਚਾਰ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਉਹ ਇਸੇ ਤਰ੍ਹਾਂ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਰਹਿਣਗੇ। ਇਸ ਮੌਕੇ ਸੰਜੀਵ ਕੁਮਾਰ ਮੰਡ, ਸ਼ੇਖਰ ਕੰਬੋਜ, ਬਿੰਦਰ ਬੱਟੀ, ਉਡੀਕ ਥਿੰਦ, ਹੁਕਮ ਚੰਦ ਥਿੰਦ, ਰਮਨ ਕੰਬੋਜ, ਸੋਹਣ ਐਮ.ਸੀ., ਪਵਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਸਮਰਥਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਸਭਿਆਚਾਰਕ ਸਮਾਗਮ ‘ਸੰਸਕਾਰਮ’ ਕਰਵਾਇਆ
Ad Position 24