ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ
ਮੱਲਾਂਵਾਲਾ, 1 ਨਵੰਬਰ (ਗੁਰਦੇਵ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਪ ਅਸਥਾਨ ਬਾਬਾ ਹਜ਼ਾਰਾ ਸਿੰਘ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਸ਼ਰਧਾ ਅਤੇ ਉਤਸ਼ਾਹ ਨਾਲ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਮੂਹ ਸੇਵਾਦਾਰਾਂ ਦੇ ਸਹਿਯੋਗ ਨਾਲ ਆਰੰਭ ਹੋਈਆਂ ਇਨ੍ਹਾਂ ਪ੍ਰਭਾਤ ਫੇਰੀਆਂ ਦੌਰਾਨ ਸੰਗਤਾਂ ਵਲੋਂ ਗੁਰਬਾਣੀ ਦਾ ਜਾਪ ਅਤੇ ਸ਼ਬਦ ਕੀਰਤਨ ਕੀਤਾ ਜਾ ਰਿਹਾ ਹੈ।
ਮੱਲਾਂਵਾਲਾ, 1 ਨਵੰਬਰ (ਗੁਰਦੇਵ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਪ ਅਸਥਾਨ ਬਾਬਾ ਹਜ਼ਾਰਾ ਸਿੰਘ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਸ਼ਰਧਾ ਅਤੇ ਉਤਸ਼ਾਹ ਨਾਲ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਮੂਹ ਸੇਵਾਦਾਰਾਂ ਦੇ ਸਹਿਯੋਗ ਨਾਲ ਆਰੰਭ ਹੋਈਆਂ ਇਨ੍ਹਾਂ ਪ੍ਰਭਾਤ ਫੇਰੀਆਂ ਦੌਰਾਨ ਸੰਗਤਾਂ ਵਲੋਂ ਗੁਰਬਾਣੀ ਦਾ ਜਾਪ ਅਤੇ ਸ਼ਬਦ ਕੀਰਤਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕੀਰਤਨ ਦੀ ਸੇਵਾ ਬਾਬਾ ਗੁਰਮੀਤ ਸਿੰਘ ਅਤੇ ਬਾਬਾ ਸੁਖਦੇਵ ਸਿੰਘ ਵਲੋਂ ਨਿਭਾਈ ਜਾ ਰਹੀ ਹੈ। ਪ੍ਰਭਾਤ ਫੇਰੀਆਂ ਦੌਰਾਨ ਬੱਚਿਆਂ ਅਤੇ ਬੀਬੀਆਂ ਵਲੋਂ ਵੀ ਸ਼ਰਧਾ ਭਾਵਨਾ ਨਾਲ ਗੁਰਬਾਣੀ ਦੇ ਸ਼ਬਦਾਂ ਦਾ ਗਾਇਣ ਕੀਤਾ ਗਿਆ। ਸੰਗਤਾਂ ਨੇ ਬਾਣੀ ਦਾ ਅਨੰਦ ਮਾਣਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਬਾਬਾ ਜਸਵੰਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ। ਇਸ ਮੌਕੇ ਬਾਬਾ ਹਰਦੀਪ ਸਿੰਘ, ਬਾਬਾ ਸੁਖਦੇਵ ਸਿੰਘ ਸਰਪ੍ਰਸਤ, ਡਾ. ਦਲਜੀਤ ਸਿੰਘ ਛਾਬੜਾ ਮੁੱਖ ਸੇਵਾਦਾਰ, ਜਸਬੀਰ ਸਿੰਘ, ਧਰਮ ਸਿੰਘ, ਸੁਰਿੰਦਰ ਮੋਂਗਾ, ਹਰਜੀਤ ਬਿੱਲਾ, ਪ੍ਰਿਤਪਾਲ ਸਿੰਘ ਦੋਧੀ, ਜਗੀਰ ਸਿੰਘ, ਦੀਦਾਰ ਸਿੰਘ, ਕੁਲਵੀਰ ਸਿੰਘ, ਦਿਲਬਾਗ ਸਿੰਘ, ਅਮਰ ਸਿੰਘ ਬੱਬੂ, ਸੁਰਜੀਤ ਸਿੰਘ, ਸਰਬਜੀਤ ਸਿੰਘ, ਗੁਰਮੁਖ ਸਿੰਘ ਅਤੇ ਗੁਰਮੇਜ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ।