ਆਪ ਸਮਰਥਕ 21 ਪਰਿਵਾਰ ਹੋਏ ਕਾਂਗਰਸ ਪਾਰਟੀ ਵਿਚ ਸ਼ਾਮਿਲ
ਜ਼ੀਰਾ,1 ਨਵੰਬਰ (ਰਜਨੀਸ਼ ਕਥੂਰੀਆ)- ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਸੱਤਾਧਾਰੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਿਰਾਸ਼ ਪਾਰਟੀ ਵਰਕਰਾਂ ਨੇ ਸਿਆਸੀ ਪਾਲਾ ਬਦਲਣਾ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਦੇ ਤਹਿਤ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਸ਼ਪਾਲ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗੋਰਾ ਸੰਧੂ ਅਤੇ ਕਾਰਜ ਸਿੰਘ ਦੀ ਪ੍ਰੇਰਨਾ ਨਾਲ 21 ਪਰਿਵਾਰ ਆਮ ਆਦਮੀ ਪਾਰਟੀ ਛੱਡ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ।
ਜ਼ੀਰਾ,1 ਨਵੰਬਰ (ਰਜਨੀਸ਼ ਕਥੂਰੀਆ)- ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਸੱਤਾਧਾਰੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਿਰਾਸ਼ ਪਾਰਟੀ ਵਰਕਰਾਂ ਨੇ ਸਿਆਸੀ ਪਾਲਾ ਬਦਲਣਾ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਦੇ ਤਹਿਤ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਸ਼ਪਾਲ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗੋਰਾ ਸੰਧੂ ਅਤੇ ਕਾਰਜ ਸਿੰਘ ਦੀ ਪ੍ਰੇਰਨਾ ਨਾਲ 21 ਪਰਿਵਾਰ ਆਮ ਆਦਮੀ ਪਾਰਟੀ ਛੱਡ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਹਨਾ ਪਰਿਵਾਰਾਂ ਵਿਚ ਜਗੀਰ ਸਿੰਘ, ਪ੍ਰਭਜੀਤ ਸਿੰਘ, ਬਲਜਿੰਦਰ ਸਿੰਘ, ਕੁਲਦੀਪ ਸਿੰਘ, ਸਤਪਾਲ ਸਿੰਘ, ਗੁਰਸੇਵਕ ਸਿੰਘ, ਸਰਬਜੀਤ ਸਿੰਘ, ਨਰਿੰਦਰ ਸਿੰਘ, ਗੁਰਬਖਸ਼ ਸਿੰਘ, ਜਗੀਰ ਸਿੰਘ, ਗੁਰਪ੍ਰੀਤ ਸਿੰਘ ਜੀਰਾ, ਗੁਰਚਰਨ ਸਿੰਘ ਖਹਿਰਾ, ਜਸਵਿੰਦਰ ਸਿੰਘ ਜ਼ੀਰਾ, ਅਨਮੋਲ ਸਿੰਘ, ਹਰਵਿੰਦਰ ਸਿੰਘ ਜ਼ੀਰਾ, ਕਸ਼ਮੀਰ ਸਿੰਘ,ਸਰਬਜੀਤ ਸਿੰਘ ਬੱਬੂ, ਜਗਸੀਰ ਸਿੰਘ ਜੱਗੀ , ਬਲਜੀਤ ਸਿੰਘ, ਮਾਸਟਰ ਜਗਿੰਦਰ ਸਿੰਘ ਅਤੇ ਜਗਤਾਰ ਸਿੰਘ ਸ਼ਾਮਿਲ ਹਨ। ਜਿਨਾਂ ਦਾ ਕੁਲਬੀਰ ਸਿੰਘ ਜ਼ੀਰਾ ਨੇ ਸਵਾਗਤ ਕਰਦਿਆਂ ਪਾਰਟੀ ਵਿਚ ਬਣਦਾ ਮਾਣ- ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਕੁਲਬੀਰ ਸਿੰਘ ਜ਼ੀਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਡੁੱਬਦੀ ਬੇੜੀ ਵਿਚੋਂ ਪਾਰਟੀ ਵਰਕਰਾਂ ਨੇ ਛਾਲਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਉਹਨਾਂ ਦਾਅਵਾ ਕੀਤਾ ਕਿ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਬਹੁਮਤ ਨਾਲ ਸਰਕਾਰ ਬਣਾਉਣ ਵਿਚ ਕਾਮਯਾਬ ਹੋਵੇਗੀ।