01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐੱਸ.ਯੂ.ਐੱਸ. ਕਾਲਜ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

ਗੁਰੂਹਰਸਹਾਏ, 1 ਨਵੰਬਰ(ਕਪਿਲ ਕੰਧਾਰੀ)-ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸਵੀਪ ਟੀਮ ਵਿਧਾਨ ਸਭਾ ਹਲਕਾ 78 ਗੁਰੂਹਰਸਹਾਏ ਵਲੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਿਰੋਜ਼ਪੁਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ, ਆਈ. ਏ.

Ad Position 21
No active advertisement
ਕਾਲਜ ਵਿਖੇ ਲਗਾਏ ਗਏ ਸੈਮੀਨਾਰ ਵਿਚ ਜਾਣਕਾਰੀ ਹਾਸਿਲ ਕਰਦੇ ਹੋਏ ਵਿਦਿਆਰਥੀ। ਤਸਵੀਰ-ਕਪਿਲ ਕੰਧਾਰੀ 02-11-2026
ਗੁਰੂਹਰਸਹਾਏ, 1 ਨਵੰਬਰ(ਕਪਿਲ ਕੰਧਾਰੀ)-ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸਵੀਪ ਟੀਮ ਵਿਧਾਨ ਸਭਾ ਹਲਕਾ 78 ਗੁਰੂਹਰਸਹਾਏ ਵਲੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਿਰੋਜ਼ਪੁਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ, ਆਈ.ਏ.ਐੱਸ. ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਜ਼ਿਲ੍ਹਾ ਈ.ਐੱਲ.ਸੀ. ਨੋਡਲ ਅਫ਼ਸਰ ਡਾ. ਅਮਨਦੀਪ ਕੌਰ, ਪੀ.ਸੀ.ਐੱਸ., ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਗੁਰੂਹਰਸਹਾਏ ਹਰਦੀਪ ਸਿੰਘ, ਪੀ.ਸੀ.ਐੱਸ. ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਐੱਸ.ਯੂ.ਐੱਸ. ਕਾਂਸਟੀਚੂਐਂਟ ਕਾਲਜ, ਮੋਹਨ ਕੇ ਵਿਖੇ ਚੋਣ ਸਾਖਰਤਾ ਅਤੇ ਲੋਕਤੰਤਰ ਵਿਚ ਨੌਜਵਾਨਾਂ ਦੀ ਭੂਮਿਕਾ ਵਿਸ਼ੇ ’ਤੇ ਵਿਸ਼ੇਸ਼ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਸੁਨੀਲ ਖੋਸਲਾ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਇਸ ਸੈਮੀਨਾਰ ਵਿਚ ਮੁੱਖ ਬੁਲਾਰੇ ਡਾ. ਰੇਸ਼ਮ ਸਿੰਘ, ਅਸਿਸਟੈਂਟ ਪ੍ਰੋਫੈਸਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਲੋਕਤੰਤਰ ਦੀ ਮਹੱਤਤਾ, ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਨੌਜਵਾਨਾਂ ਦੀ ਜ਼ਿੰਮੇਵਾਰ ਭਾਗੀਦਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਯੋਗ ਨੌਜਵਾਨਾਂ ਨੂੰ ਵੋਟਰ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿਚ ਆਪਣੇ ਨਾਮ ਦੀ ਜਾਂਚ ਅਤੇ ਚੋਣ ਕਮਿਸ਼ਨ ਦੀਆਂ ਆਨਲਾਈਨ ਸੇਵਾਵਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਈ.ਵੀ.ਐੱਮ. ਅਤੇ ਵੀ.ਵੀ.ਪੈਟ. ਦੀ ਕਾਰਜਪ੍ਰਣਾਲੀ, ਮਤਦਾਨ ਦੀ ਗੁਪਤਤਾ ਅਤੇ ਸੁਤੰਤਰ ਅਤੇ ਨਿਰਪੱਖ ਚੋਣਾਂ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ ਗਿਆ।ਸੈਮੀਨਾਰ ਦੌਰਾਨ ਸ਼ਹਿਰੀ ਵੋਟਰਾਂ ਵਿਚ ਚੋਣਾਂ ਪ੍ਰਤੀ ਉਦਾਸੀਨਤਾ ਦੇ ਮੁੱਦੇ ਨੂੰ ਵਿਸ਼ੇਸ਼ ਤੌਰ ’ਤੇ ਵਿਚਾਰਿਆ ਗਿਆ। ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਰੁਝੇਵਿਆਂ, ਜਾਣਕਾਰੀ ਦੀ ਘਾਟ, ਵੋਟ ਦੀ ਮਹੱਤਤਾ ਬਾਰੇ ਗਲਤ ਧਾਰਨਾਵਾਂ ਅਤੇ ਚੋਣ ਪ੍ਰਕਿਰਿਆ ਪ੍ਰਤੀ ਬੇਰੁਖ਼ੀ ਵਰਗੇ ਕਾਰਕ ਲੋਕਤੰਤਰੀ ਭਾਗੀਦਾਰੀ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਰਾਹੀਂ ਫੈਲਦੀਆਂ ਅਫ਼ਵਾਹਾਂ, ਫ਼ਰਜ਼ੀ ਖ਼ਬਰਾਂ ਅਤੇ ਗੁੰਮਰਾਹਕੁੰਨ ਜਾਣਕਾਰੀ ਦੀ ਪਛਾਣ ਕਰਨ ਅਤੇ ਕਿਸੇ ਵੀ ਸੂਚਨਾ ਨੂੰ ਸਾਂਝਾ ਕਰਨ ਤੋਂ ਪਹਿਲਾਂ ਉਸ ਦੀ ਪ੍ਰਮਾਣਿਕਤਾ ਜਾਂਚਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਕਰਨਬੀਰ ਸਿੰਘ ਸੋਢੀ, ਪ੍ਰੋ. ਨਵਜੋਤ ਸਿੰਘ, ਪ੍ਰੋ. ਗੁਰਮੀਤ ਸਿੰਘ ਅਤੇ ਕਾਲਜ ਦੇ ਸਵੀਪ ਤੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਇੰਚਾਰਜ ਪ੍ਰੋ. ਵਰੁਣ ਮੈਣੀ ਅਤੇ ਕੈਂਪਸ ਅੰਬੈਂਸਟਰ ਨੇ ਸ਼ਮੂਲੀਅਤ ਕੀਤੀ। ਸੈਮੀਨਾਰ ਦੇ ਆਯੋਜਨ ਅਤੇ ਤਾਲਮੇਲ ਵਿਚ ਸੁਪਰਡੈਂਟ ਕੇਵਲ ਕ੍ਰਿਸ਼ਨ ਇਲੈਕਸ਼ਨ ਕਾਨੂੰਗੋ ਮੈਡਮ ਗਗਨਦੀਪ,ਪਰਵਿੰਦਰ ਸਿੰਘ, ਸਵੀਪ ਕੋਆਰਡੀਨੇਟਰ, ਵਿਧਾਨ ਸਭਾ ਹਲਕਾ 78 ਗੁਰੂਹਰਸਹਾਏ, ਦੀ ਅਹਿਮ ਭੂਮਿਕਾ ਰਹੀ।
Ad Position 22
No active advertisement
ਪਿਛਲੀ ਖ਼ਬਰ ਆਪ ਦੀ ਸਰਕਾਰ ਵਿਚ ਪਿਛਲੀਆਂ ਸਰਕਾਰਾਂ ਨਾਲੋਂ ਅਧਿਆਪਕਾਂ ਦੀਆਂ ਡਿਊਟੀਆਂ ਵੱਧ ਗੈਰ ਵਿੱਦਿਅਕ ਕੰਮਾਂ ’ਚ ਲੱੱਗੀਆਂ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 8 ਮੁਕੱਦਮੇ ਦਰਜ
Ad Position 24