01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਨਵੰਬਰ 1984 ਸਿੱਖ ਨਸਲਕੁਸ਼ੀ ਲਈ ਕਾਂਗਰਸ ਨੇ ਅੱਜ ਤੱਕ ਨਹੀਂ ਮੰਗੀ ਸਿੱਖਾਂ ਤੋਂ ਮੁਆਫੀ- ਹਰਸਿਮਰਤ ਕੌਰ ਬਾਦਲ

ਤਲਵੰਡੀ ਸਾਬੋ , 1 ਨਵੰਬਰ ( ਰਣਜੀਤ ਸਿੰਘ ਰਾਜੂ )- ਨਵੰਬਰ 1984 ‘ ਚ ਦਿੱਲੀ ਸਮੇਤ ਦੇਸ਼ ਦੇ ਹੋਰਨਾਂ ਹਿੱਸਿਆਂ ‘ ਚ ਕਾਂਗਰਸੀ ਆਗੂਆਂ ਦੀ ਅਗਵਾਈ ਹੇਠ ਯੋਜਨਾਬੱਧ ਤਰੀਕੇ ਨਾਲ ਪਛਾਣ ਦੇ ਆਧਾਰ ਤੇ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ । ਸਿੱਖ ਅੱਜ ਤੱਕ ਇਨਸਾਫ਼ ਦੀ ਲੜਾਈ ਲੜ ਰਹੇ ਹਨ ਪਰ ਕਾਂਗਰਸ ਦੇ ਮੌਜੂਦਾ ਆਗੂਆਂ ਨੇ ਆਪਣੇ ਪੁਰਖਿਆਂ ਵਲੋਂ ਕੀਤੇ ਗੁਨਾਹਾਂ ਦੀ ਅੱਜ ਤੱਕ ਸਿੱਖਾਂ ਤੋਂ ਮੁਆਫ਼ੀ ਨਹੀਂ ਮੰਗੀ ।

Ad Position 21
No active advertisement
ਅਜੀਤ ਡੈਸਕ 02-11-2026
ਤਲਵੰਡੀ ਸਾਬੋ , 1 ਨਵੰਬਰ ( ਰਣਜੀਤ ਸਿੰਘ ਰਾਜੂ )- ਨਵੰਬਰ 1984 ‘ ਚ ਦਿੱਲੀ ਸਮੇਤ ਦੇਸ਼ ਦੇ ਹੋਰਨਾਂ ਹਿੱਸਿਆਂ ‘ ਚ ਕਾਂਗਰਸੀ ਆਗੂਆਂ ਦੀ ਅਗਵਾਈ ਹੇਠ ਯੋਜਨਾਬੱਧ ਤਰੀਕੇ ਨਾਲ ਪਛਾਣ ਦੇ ਆਧਾਰ ਤੇ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ । ਸਿੱਖ ਅੱਜ ਤੱਕ ਇਨਸਾਫ਼ ਦੀ ਲੜਾਈ ਲੜ ਰਹੇ ਹਨ ਪਰ ਕਾਂਗਰਸ ਦੇ ਮੌਜੂਦਾ ਆਗੂਆਂ ਨੇ ਆਪਣੇ ਪੁਰਖਿਆਂ ਵਲੋਂ ਕੀਤੇ ਗੁਨਾਹਾਂ ਦੀ ਅੱਜ ਤੱਕ ਸਿੱਖਾਂ ਤੋਂ ਮੁਆਫ਼ੀ ਨਹੀਂ ਮੰਗੀ । ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ । ਬੀਬਾ ਬਾਦਲ ਜੋ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਚ ਸ਼ਮੂਲੀਅਤ ਕਰਨ ਪੁੱਜੇ ਸਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕਤਲੇਆਮ ਸਮੇਂ ਉਨ੍ਹਾਂ ਦਾ ਪਰਿਵਾਰ ਵੀ ਦਿੱਲੀ ਚ ਸੀ ਤੇ ਉਨ੍ਹਾਂ ਨੂੰ ਪਤਾ ਹੈ ਕਿ ਸਿੱਖਾਂ ਨਾਲ ਕੀ - ਕੀ ਜੁਲਮ ਵਰਤਾਏ ਗਏ । ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਤਾਂ ਇਹ ਰਹੀ ਕਿ ਉਸ ਸਮੇਂ ਜਿਸ ਦਾ ਫ਼ਰਜ਼ ਬਣਦਾ ਸੀ ਕਿ ਸਿੱਖਾਂ ਦੀ ਰੱਖਿਆ ਲਈ ਢੁਕਵੇਂ ਕਦਮ ਚੁੱਕਦਾ ਉਸ ਨੇ ਇਹ ਕਹਿਕੇ ਸਗੋਂ ਕਾਤਲਾਂ ਨੂੰ ਸ਼ਹਿ ਦਿੱਤੀ ਕਿ ਜਦੋਂ ਵੀ ਕੋਈ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਤਾਂ ਹਿੱਲਦੀ ਹੀ ਹੈ । ਕਾਂਗਰਸ ਨੂੰ ਸਿੱਖ ਵਿਰੋਧੀ ਜਮਾਤ ਦੱਸਦਿਆਂ ਬੀਬਾ ਬਾਦਲ ਨੇ ਕਿਹਾ ਕਿ ਜੂਨ 1984 ਚ ਟੈਂਕਾਂ ਤੋਪਾਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਵਾਲੀ ਕਾਂਗਰਸ ਦੇ ਰਾਜ ‘ ਚ ਫਿਰ ਨਵੰਬਰ ‘ ਚ ਸਿੱਖ ਕਤਲੇਆਮ ਹੋਇਆ ਤੇ ਬਾਅਦ ‘ ਚ ਵੀ ਕਾਂਗਰਸ ਨੇ ਸਿੱਖਾਂ ਦੇ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਵਰਗੇ ਆਗੂਆਂ ਨੂੰ ਸਜ਼ਾ ਦਿਵਾਉਣ ਦੀ ਥਾਂ ਉਨ੍ਹਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਿਸ ਤੋਂ ਸਾਬਿਤ ਹੋਇਆ ਕਿ ਕਾਂਗਰਸ ਸਿੱਖਾਂ ਦੀ ਧੁਰ ਵਿਰੋਧੀ ਹੈ । ਬੀਬਾ ਬਾਦਲ ਨੇ ਕਿਹਾ ਕਿ ਕਿਸੇ ਵੀ ਸੱਚੇ ਸਿੱਖ ਨੂੰ ਕਾਂਗਰਸ ਦਾ ਸਾਥ ਨਹੀ ਦੇਣਾ ਚਾਹੀਦਾ । ਉਨ੍ਹਾਂ ਨਾਲ ਇਸ ਮੌਕੇ ਅਕਾਲੀ ਦਲ ( ਬ ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਤੇ ਵੱਡੀ ਗਿਣਤੀ ਆਗੂ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉੱਤਰਨ ਦੀ ਹਮੇਸ਼ਾ ਰਹੀ ਹੈ ਕੋਸ਼ਿਸ਼-ਵਿਧਾਇਕ ਸਵਨਾ ਅਗਲੀ ਖ਼ਬਰ ਜੀਓ ਦਾ 5ਜੀ ਡਿਜੀਟਲ ਇੰਟਰਨੈੱਟ ਟਾਵਰ ਲਗਾਉਣ ਦਾ ਝਾਂਸਾ ਦੇ ਕੇ 17.60 ਲੱਖ ਰੁਪਏ ਦੀ ਠੱਗੀ
Ad Position 24